Tue. Apr 23rd, 2019

ਮੁੱਖ ਮੰਤਰੀ ਵੱਲੋਂ ਪ੍ਰੋ. ਬਲਵੰਤ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਪ੍ਰੋ. ਬਲਵੰਤ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਵਿਧਾਇਕ ਅਤੇ ਸੀ.ਪੀ.ਆਈ. (ਐਮ) ਦੇ ਸਾਬਕਾ ਸੂਬਾਈ ਸਕੱਤਰ ਪ੍ਰੋ. ਬਲਵੰਤ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਸੰਖੇਪ ਬਿਮਾਰੀ ਮਗਰੋਂ ਅੱਜ ਸਵੇਰੇ ਇੱਥੇ ਆਪਣੀ ਰਿਹਾਇਸ਼ ‘ਤੇ ਚੱਲ ਵਸੇ। ਉਹ 82 ਵਰਿਆਂ ਦੇ ਸਨ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਪ੍ਰੋ. ਬਲਵੰਤ ਸਿੰਘ ਨੂੰ ਜਨਤਕ ਨੇਤਾ ਦੱਸਿਆ ਜਿਨ੍ਹਾਂ ਨੇ ਜੀਵਨ ਭਰ ਸਮਾਜ ਦੇ ਦੱਬੇ-ਕੁਚਲੇ ਵਰਗਾਂ ਖਾਸ ਕਰਕੇ ਸਨਅਤੀ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਅਣਥੱਕ ਕਾਰਜ ਕੀਤੇ।
ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਉਨ੍ਹਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਲਈ ਅਰਦਾਸ ਕੀਤੀ।

Share Button

Leave a Reply

Your email address will not be published. Required fields are marked *

%d bloggers like this: