ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
September 20, 2020

ਮੇਦਾਂਤਾ ਹਸਪਤਾਲ ਵਿਚ ਦਾਖਿਲ ਬਾਬਾ ਬਚਨ ਸਿੰਘ ਕਾਰਸੇਵਾ ਵਾਲਿਆਂ ਨੂੰ ਮਿਲੇ ਯੂਥ ਅਕਾਲੀ ਦਲ (ਦਿੱਲੀ) ਦੇ ਆਗੂ ਅਤੇ ਸਿਹਤਯਾਬੀ ਦੀ ਕੀਤੀ ਅਰਦਾਸ

ਮੇਦਾਂਤਾ ਹਸਪਤਾਲ ਵਿਚ ਦਾਖਿਲ ਬਾਬਾ ਬਚਨ ਸਿੰਘ ਕਾਰਸੇਵਾ ਵਾਲਿਆਂ ਨੂੰ ਮਿਲੇ ਯੂਥ ਅਕਾਲੀ ਦਲ (ਦਿੱਲੀ) ਦੇ ਆਗੂ ਅਤੇ ਸਿਹਤਯਾਬੀ ਦੀ ਕੀਤੀ ਅਰਦਾਸ

ਨਵੀਂ ਦਿੱਲੀ 30 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਯੂਥ ਅਕਾਲੀ ਦਲ (ਦਿੱਲੀ) ਦੇ ਆਗੂ ਅਤੇ ਵਰਕਰ ਅੱਜ ਮੇਦਾਂਤਾ ਹਸਪਤਾਲ ਗੁਰੂਗ੍ਰਾਮ ਵਿਖੇ ਬਾਬਾ ਬਚਨ ਸਿੰਘ ਜੀ ਕਾਰਸੇਵਾ ਵਾਲਿਆਂ ਦਾ ਹਾਲਚਾਲ ਪੁੱਛਣ ਗਏ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਬਾਬਾ ਬਚਨ ਸਿੰਘ ਜੀ ਦੀ ਸਿਹਤ ਖਰਾਬ ਪਿੱਛੋਂ ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਯੂਥ ਵਿੰਗ ਦੇ ਪ੍ਰਧਾਨ ਸ੍ਰ ਰਮਨਦੀਪ ਸਿੰਘ ਸੋਨੁ ਨੇ ਸੀਨੀਅਰ ਮੀਤ ਪ੍ਰਧਾਨ ਸ੍ਰ ਜਸਮੀਤ ਸਿੰਘ ਪੀਤਮ ਪੁਰਾ ਨੇ ਅਤੇ ਜ.ਸਕਤਰ ਸ੍ਰ ਇੰਦਰਜੀਤ ਸਿੰਘ ਸੰਤਗੜ ਦੱਸਿਆ ਕਿ ਅੱਜ ਯੂਥ ਅਕਾਲੀ ਦਲ ਦਿੱਲੀ ਦੇ ਆਗੂ ਅਤੇ ਵਰਕਰ ਪਾਰਟੀ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਦੇ ਨਿਰਦੇਸ਼ ਤੇ ਹਸਪਤਾਲ ਗਏ ਅਤੇ ਉੱਥੇ ਅਕਾਲ ਪੁਰਖ ਅੱਗੇ ਅਰਦਾਸ ਵੀ ਕੀਤੀ ਗਈ ਕਿ ਬਾਬਾ ਜੀ ਸਿਹਤਯਾਬ ਹੋ ਜਾਣ। ਇਸਦੇ ਨਾਲ ਸੰਗਤਾਂ ਨੂੰ ਵੀ ਅਪੀਲ ਕੀਤੀ ਗਈ ਕਿ ਬਾਬਾ ਜੀ ਦੇ ਜਲਦ ਤੰਦਰੁਸਤ ਹੋਣ ਦੇ ਅਰਦਾਸ ਹਰ ਸਿੱਖ ਕਰੇ ਕਿਉਂ ਕਿ ਬਾਬਾ ਬਚਨ ਸਿੰਘ ਜੀ ਸਿੱਖ ਕੌਮ ਦੇ ਮਾਰਗ ਦਰਸ਼ਕ ਸੰਤਾਂ ਵਿੱਚੋ ਇੱਕ ਹਨ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਅਤੇ ਸ. ਹਰਵਿੰਦਰ ਸਿੰਘ ਸਰਨਾ ਨੇ ਵੀ ਬਾਬਾ ਜੀ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ। ਨਾਲ ਸ. ਹਰਿੰਦਰਪਾਲ ਸਿੰਘ,ਸ. ਇਕਬਾਲ ਸਿੰਘ, ਸ. ਗੁਰਮੀਤ ਸਿੰਘ ਫਿਲਪਾਈਨ, ਸ. ਮਨਜੀਤ ਸਿੰਘ ਮੰਡਾਵਲੀ, ਸ.ਮਨਕਣ ਦੀਪ ਸਿੰਘ ਬੰਮੀ,ਸ. ਹਰਮੀਤ ਸਿੰਘ ਵਡਾਲੀ, ਸ. ਜਤਿੰਦਰ ਸਿੰਘ ਸੋਨੂੰ ਅਤੇ ਸ. ਬਲਜੀਤ ਸਿੰਘ ਨਾਗੀ ਵੀ ਹਸਪਤਾਲ ਗਏ ਸਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: