ਮੈਂ ਪਾਰਟੀ ਦਾ ਵਫ਼ਾਦਾਰ ਸਿਪਾਹੀ ਹਾਂ, ਅਸਤੀਫ਼ਾ ਦੇਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ- ਛੋਟੇਪੁਰ

ss1

ਮੈਂ ਪਾਰਟੀ ਦਾ ਵਫ਼ਾਦਾਰ ਸਿਪਾਹੀ ਹਾਂ, ਅਸਤੀਫ਼ਾ ਦੇਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ- ਛੋਟੇਪੁਰ

ਕੀਰਤਪੁਰ ਸਾਹਿਬ, 6 ਅਗਸਤ (ਪ.ਪ.) – ਆਮ ਆਦਮੀ ਪਾਰਟੀ ਤੋਂ ਪੰਜਾਬ ਵਾਸੀਆਂ ਨੂੰ ਬਹੁਤ ਉਮੀਦਾਂ ਹਨ, ਇਸ ਲਈ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਕੋਈ ਅਜਿਹੀ ਗ਼ਲਤੀ ਨਾ ਕਰ ਬੈਠੀਏ ਜਿਸ ਨਾਲ ਲੋਕਾਂ ਦੀਆਂ ਉਮੀਦਾਂ ਟੁੱਟ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਸ੍ਰੀ ਕੀਰਤਪੁਰ ਸਾਹਿਬ ‘ਚ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇ ਉਹ ਪਾਰਟੀ ‘ਚ ਕੋਈ ਕਮੀ ਪੇਸ਼ੀ ਦੇਖਣ ਦੇ ਤਾਂ ਹਾਈ ਕਮਾਂਡ ਦੇ ਨੋਟਿਸ ‘ਚ ਜ਼ਰੂਰ ਲੈ ਕੇ ਆਉਣਗੇ। ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਤੇ ਅਸਤੀਫ਼ਾ ਦੇਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬਾਕੀ ਟਿਕਟਾਂ ਦੀ ਵੰਡ ਦਾ ਫ਼ੈਸਲਾ ਸੋਚ ਸਮਝ ਕੇ ਕੀਤਾ ਜਾਵੇ। ਗੌਰਤਲਬ ਹੈ ਕਿ ਇਹ ਅਫਵਾਹਾਂ ਦਾ ਬਾਜ਼ਾਰ ਗਰਮ ਸੀ ਕਿ ਛੋਟੇਪੁਰ ਨੇ ਅਸਤੀਫਾ ਦੇ ਦਿੱਤਾ ਹੈ, ਜਿਸ ਤੋਂ ਬਾਅਦ ਛੋਟੇਪੁਰ ਨੇ ਇਨ੍ਹਾਂ ਸਭ ਅਫਵਾਹਾਂ ਨੂੰ ਵਿਰਾਮ ਲਗਾ ਦਿੱਤਾ।

Share Button

Leave a Reply

Your email address will not be published. Required fields are marked *