ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. Jun 27th, 2020

ਮੈਡੀਕਲ ਸਟੋਰਾਂ ‘ਤੇ ਵਿਕਦੀਆਂ ਨਸ਼ੀਲੀਆਂ ਦਵਾਈਆਂ ਦੀ ਸੂਚਨਾ ਦੇਣ ਲਈ ਸਰਕਾਰ ਨੇ ਜਾਰੀ ਕੀਤਾ ਫੋਨ ਨੰਬਰ

ਮੈਡੀਕਲ ਸਟੋਰਾਂ ‘ਤੇ ਵਿਕਦੀਆਂ ਨਸ਼ੀਲੀਆਂ ਦਵਾਈਆਂ ਦੀ ਸੂਚਨਾ ਦੇਣ ਲਈ ਸਰਕਾਰ ਨੇ ਜਾਰੀ ਕੀਤਾ ਫੋਨ ਨੰਬਰ

ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬਾ-ਪੱਧਰੀ ਕੋਸ਼ਿਸ਼ਾਂ ਨੂੰ ਹੋਰ ਹੁਲਾਰਾ ਦਿੰਦਿਆਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਕਮਿਸ਼ਨਰੇਟ ਵੱਲੋਂ ਮੈਡੀਕਲ ਸਟੋਰਾਂ ਵਿੱਚ ਗੈਰ-ਕਾਨੂੰਨੀ ਦਵਾਈਆਂ ਦੀ ਵਿਕਰੀ ਦੀ ਸੂਚਨਾ ਦੇਣ ਲਈ ਟੈਲੀਫੋਨ ਨੰਬਰ ਅਤੇ ਈ-ਮੇਲ ਐਡਰੈੱਸ ਸੁਵਿਧਾ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਜਾਣਕਾਰੀ ਸ. ਕੇ.ਐਸ. ਪੰਨੂੰ, ਸੀ.ਐਫ.ਡੀ.ਏ. ਪੰਜਾਬ ਨੇ ਦਿੱਤੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਸ. ਪੰਨੂੰ ਨੇ ਦੱਸਿਆ ਕਿ ਕੈਮਿਸਟਾਂ ਦੁਆਰਾ ਪਾਬੰਦੀਸ਼ੁਦਾ/ਨਸ਼ੀਲੀਆਂ ਦਵਾਈਆਂ ਦੀ ਵਿਕਰੀ ਸਬੰਧੀ ਸੂਚਨਾ ਦੇਣ ਲਈ ਮੋਬਾਇਲ ਟੈਲੀਫੋਨ ਨੰਬਰ 098152-06006 ਅਤੇ ਈ-ਮੇਲ ਆਈ.ਡੀ: punjabdrugscontrolorg0gmail.com ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਹਿਚਾਣ ਨੂੰ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ।

ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਹਿੱਸਾ ਲੈਣ ਦੀ ਬੇਨਤੀ ਕਰਦਿਆਂ, ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੋਕਾਂ ਨੂੰ ਦਵਾਈਆਂ ਵੇਚਣ ਵਾਲੇ ਤਕਰੀਬਨ 16,000 ਮੈਡੀਕਲ ਸਟੋਰ ਹਨ। ਇਨਾਂ ਮੈਡੀਕਲ ਸਟੋਰਾਂ ਵਿੱਚੋਂ ਜ਼ਿਆਦਾਤਰ ਕਮਿਸ਼ਨਰੇਟ ਆਫ਼ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਦੁਆਰਾ ਨਿਰਧਾਰਿਤ ਨਿਯਮਾਂ ਅਨੁਸਾਰ ਕਾਨੂੰਨੀ ਤੌਰ ‘ਤੇ ਪ੍ਰਮਾਣਿਤ ਦਵਾਈਆਂ ਦੀ ਵਿਕਰੀ ਕਰਦੇ ਹਨ। ਆਦੀ ਬਣਾਉਣ ਵਾਲੀਆਂ ਨਸ਼ੀਲੀਆਂ ਦਵਾਈਆਂ ਦੀ ਵਿਕਰੀ ‘ਤੇ ਰੋਕ ਲਈ ਕਮਿਸ਼ਨਰੇਟ ਦੀਆਂ ਟੀਮਾਂ ਵੱਲੋਂ ਨਿਯਮਿਤ ਤੌਰ ‘ਤੇ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਜਾਂਦੀ ਹੈ। ਪਰ ਇਸ ਧੰਦੇ ਵਿਚਲੀਆਂ ਕੁਝ ਕਾਲੀਆਂ ਭੇਡਾਂ ਸਿਸਟਮ ਦੇ ਅੱਖੀਂ ਮਿੱਟੀ ਪਾ ਕੇ ਕੇ ਮੈਡੀਕਲ ਸਟੋਰਾਂ ਦੀ ਆੜ ਵਿੱਚ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਕਰਦੀਆਂ ਹਨ। ਇਸ ਲਈ ਮੈਡੀਕਲ ਸਟੋਰਾਂ ‘ਚੋਂ ਆਦੀ ਬਣਾਉਣ ਵਾਲੀਆਂ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦੇ ਵਰਤਾਰੇ ਨੂੰ ਖ਼ਤਮ ਕਰਨ ਲਈ ਲੋਕਾਂ ਦੀ ਸਹਾਇਤਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਕਿ ਜੇ ਡਰੱਗਜ਼ ਐਂਡ ਕਾਸਮੈਟਿਕ ਐਕਟ ਦੀ ਉਲੰਘਣਾ ਕਰਦਿਆਂ ਇਨ੍ਹਾਂ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਦਾ ਕੋਈ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਉਹ ਇਸਦੀ ਸੂਚਨਾ ਸ਼ਿਕਾਇਤ ਲਈ ਨਵੇਂ ਸਥਾਪਿਤ ਕੀਤੇ ਗਏ ਨੰਬਰ ‘ਤੇ ਦੇਣ ਜਾਂ ਈ-ਮੇਲ ਆਈ.ਡੀ.’ਤੇ ਸੂਚਿਤ ਕਰਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: