ਮੋਗਾ ‘ਚ ਅਕਾਲੀ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ss1

ਮੋਗਾ ‘ਚ ਅਕਾਲੀ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਮੋਗਾ, 6 ਅਪ੍ਰੈਲ, 2017 (ਪ.ਪ.): ਕਾਂਗਰਸ ਸਰਕਾਰ ਬਣਨ ਤੋਂ ਬਾਅਦ ਕਈ ਥਾਈਂ ਅਕਾਲੀ ਲੀਡਰਾਂ ‘ਤੇ ਹਮਲੇ ਹੋ ਚੁੱਕੇ ਹਨ। ਹੁਣ ਮੋਗਾ ਜ਼ਿਲ੍ਹੇ ਦੇ ਪਿੰਡ ਮਾਣੂੰਕੇ ‘ਚ ਅਕਾਲੀ ਸਰਪੰਚ ਬੇਅੰਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਪਿੰਡ ‘ਚ ਰਾਤ ਨੂੰ ਦੋ ਮੋਟਰਸਾਈਕਲ ਸਵਾਰ ਆਏ ਤੇ ਉਨ੍ਹਾਂ ਨੇ ਧੜਾ ਧੜਾ ਸਰਪੰਚ ‘ਤੇ ਗੋਲੀਆਂ ਵਰ੍ਹਾ ਦਿੱਤੀਆਂ। ਮ੍ਰਿਤਕ ਸਰਪੰਚ ਸਾਬਕਾ ਐਮਐਲਏ ਮਲਕੀਤ ਸਿੰਘ ਕੀਤੂ ਦੇ ਕਤਲ ਕਾਂਡ ਦਾ ਮੁਲਜ਼ਮ ਵੀ ਸੀ। 2012 ‘ਚ ਕੀਤੂ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਪੁਲਿਸ ਮੁਤਾਬਕ ਇਸ ਸਰਪੰਚ ‘ਤੇ ਚਾਰ ਕਤਲ ਦੇ ਕੇਸ ਚੱਲ ਰਹੇ ਸਨ। ਪੁਲਿਸ ਸਰਪੰਚ ਦੇ ਕਤਲ ਦੀ ਵਜ੍ਹਾ ਪੁਰਾਣੀ ਦੁਸ਼ਮਣੀ ਨੂੰ ਮੰਨ ਰਹੀ ਹੈ। ਦੱਸਣਯੋਗ ਹੈ ਕਿ ਕੈਪਟਨ ਸਰਕਾਰ ਲਗਾਤਾਰ ਕਾਨੂੰਨ ਵਿਵਸਥਾ ਨੂੰ ਚੰਗਾ ਕਰਨ ਦੀ ਗੱਲ ਕਹਿ ਰਹੀ ਹੈ ਪਰ ਹਰ ਰੋਜ਼ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਿਸੇ ਹੋਰ ਤੱਥ ਵੱਲ ਇਸ਼ਾਰਾ ਕਰਦੀਆਂ ਹਨ।

Share Button

Leave a Reply

Your email address will not be published. Required fields are marked *