ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jun 1st, 2020

ਮੋਗਾ ‘ਚ 200 ਏਕੜ ਕਣਕ ਦੀ ਖੜੀ ਫਸਲ ਸੁਆਹ

ਮੋਗਾ ‘ਚ 200 ਏਕੜ ਕਣਕ ਦੀ ਖੜੀ ਫਸਲ ਸੁਆਹ

ਪੰਜਾਬ ”ਚ ਕਿਸਾਨਾਂ ਦੇ ਖੇਤਾਂ ”ਚ ਪੱਕ ਕੇ ਤਿਆਰ ਖੜ੍ਹੀ ਕਣਕ ਦੀ ਫਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਪੁੱਤਾਂ ਵਾਂਗ ਪਾਲੀ ਫਸਲ ”ਤੇ ਅੱਗ ਦਾ ਇਹ ਹਾਦਸਾ ਸਿੱਧਾ ਕਿਸਾਨ ਦੀ ਆਰਥਿਕ ਸਥਿਤੀ ”ਤੇ ਪ੍ਰਭਾਵ ਪਾਉਂਦਾ ਹੈ। ਮੰਗਲਵਾਰ ਦੇ ਦਿਨ ਕਪੂਰਥਲਾ ਦੇ ਸੁਲਤਾਨਪੁਰ ਤੋਂ ਬਾਅਦ ਮੰਗਲਵਾਰ ਸ਼ਾਮ ਮੋਗਾ ਦੇ ਪਿੰਡ ਬੂਘੀਪੂਰਾ ਅਤੇ ਮਹਿਮੇ ਵਾਲਾ ਨੇੜੇ ਖੇਤਾਂ ਵਿਚ ਖੜ੍ਹੀ ਕਣਕ ਦੀ 200 ਏਕੜ ਦੇ ਕਰੀਬ ਫਸਲ ਸੜ ਕੇ ਸੁਆਹ ਹੋ ਗਈ। ਅੱਗ ਲੱਗਣ ਦਾ ਮੁੱਖ ਕਾਰਨ ਸ਼ਾਟ ਸਰਕਟ ਹੈ।

ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਸ਼ਾਮ ਕਣਕ ਦੀ ਫਸਲ ਤੋਂ ਲੰਘਦੀ ਬਿਜਲੀ ਸਪਲਾਈ ਦੀਆਂ ਤਾਰਾਂ ”ਚੋਂ ਅਚਾਨਕ ਸ਼ਾਟ ਸਰਕਟ ਹੋਇਆ ਤੇ ਇੱਕ ਦਮ ਵੱਡੀਆਂ-ਵੱਡੀਆਂ ਅੱਗ ਦੀਆਂ ਲਪਟਾਂ ਨਿਕਲਣ ਲੱਗ ਪਈਆਂ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਆਸਪਾਸ ਦੇ ਪਿੰਡਾਂ ”ਚੋਂ ਲੋਕਾਂ ਨੇ ਇਕੱਠੇ ਹੋ ਕੇ ਭਿਆਨਕ ਅੱਗ ”ਤੇ ਕਾਬੂ ਪਾਇਆ। ਕਿਸਾਨਾਂ ਦਾ ਕਹਿਣਾ ਹੈ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇ ਮੌਕੇ ”ਤੇ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਵੱਲੋਂ ਅੱਗ ”ਤੇ ਕਾਬੂ ਪਾ ਲਿਆ ਗਿਆ ਸੀ। ਇਸ ਮੌਕੇ ਪੀੜਿਤ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਤੋਂ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *

%d bloggers like this: