Tue. Apr 23rd, 2019

ਮੋਦੀ ਦੀ ਬਾਇਓਪਿਕ ਰੀਲੀਜ਼ ‘ਤੇ ਸੁਪਰੀਮ ਕੋਰਟ ਨੇ ਦਖਲ ਦੇਣ ਤੋਂ ਕੀਤਾ ਇਨਕਾਰ

ਮੋਦੀ ਦੀ ਬਾਇਓਪਿਕ ਰੀਲੀਜ਼ ‘ਤੇ ਸੁਪਰੀਮ ਕੋਰਟ ਨੇ ਦਖਲ ਦੇਣ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ‘ਤੇ ਬਣੀ ਫਿਲਮ ਦੀ ਰੀਲੀਜ਼ ਦੇ ਮਾਮਲੇ ‘ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਸੈਂਸਰ ਬੋਰਡ (CBFC) ਅਤੇ ਚੋਣ ਕਮਿਸ਼ਨ ਦਾ ਮਾਮਲਾ ਹੈ।

ਚੀਫ ਜਸਟਿਸ ਰਾਜਨ ਗੋਗੋਈ ਦਾ ਕਹਿਣਾ ਹੈ ਕਿ ਉਸ ਨੇ ਚੋਣ ਕਮਿਸ਼ਨ ਨੂੰ ਫੈਸਲਾ ਲੈਣ ਲਈ ਨਹੀਂ ਕਿਹਾ ਜਿਸ ਕਾਰਨ ਕੋਰਟ ਦਾ ਕਾਫੀ ਸਮਾਂ ਖਰਾਬ ਹੋਇਆ ਹੈ। ਉਹਨਾਂ ਕਿਹਾ ਕਿ ਸੈਂਸਰ ਬੋਰਡ (CBFC) ਨੂੰ ਇਸਦੇ ਕੰਟੈਂਟ ‘ਤੇ ਵਿਚਾਰ ਕਰਨਾ ਚਾਹੀਦਾ ਹੈ ਅਤੇ ਚੋਣ ਕਮਿਸ਼ਨ ਨੇ ਪ੍ਰਚਾਰ ਦੇ ਮੁੱਦਿਆਂ ‘ਤੇ ਵਿਚਾਰ ਕਰਨੀ ਹੈ ਅਤੇ ਦੇਖਣਾ ਹੈ ਕਿ ਫਿਲਮ ਰੀਲੀਜ਼ ਕਰਨੀ ਹੈ ਜਾਂ ਨਹੀਂ।

ਇਸਤੋਂ ਪਹਿਲਾਂ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਪਟੀਸ਼ਨਰ ਅਮਨ ਪਵਾਰ ਤੋਂ ਪੁੱਛਿਆ ਸੀ ਕਿ ਉਹ ਦੱਸਣ ਕਿ ਫਿਲਮ ਵਿਚ ਇਤਰਾਜ਼ਯੋਗ ਕੀ ਹੈ, ਜਿਸ ਕਾਰਨ ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਕੋਰਟ ਨੇ ਕਿਹਾ ਸੀ ਕਿ ਫਿਲਮ ਨਾਲ ਚੋਣ ਜ਼ਾਬਦੇ ਦਾ ਉਲੰਘਣ ਹੋ ਰਹੀ ਹੈ ਜਾਂ ਨਹੀਂ, ਇਹ ਦੇਖੇ ਬਿਨਾਂ ਕੋਈ ਫੈਸਲਾ ਨਹੀਂ ਸੁਣਾਇਆ ਜਾ ਸਕਦਾ।

Share Button

Leave a Reply

Your email address will not be published. Required fields are marked *

%d bloggers like this: