ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਮੋਹ ਦੀਆਂ ਤੰਦਾਂ ਜੋੜਨ ਵਾਲਾ ਨਿੱਘਾ ਸ਼ਰੋਮਣੀ ਪੱਤਰਕਾਰ ਸ਼ੰਗਾਰਾ ਸਿੰਘ ਭੁਲਰ ਤੁਰ ਗਿਆ

ਮੋਹ ਦੀਆਂ ਤੰਦਾਂ ਜੋੜਨ ਵਾਲਾ ਨਿੱਘਾ ਸ਼ਰੋਮਣੀ ਪੱਤਰਕਾਰ ਸ਼ੰਗਾਰਾ ਸਿੰਘ ਭੁਲਰ ਤੁਰ ਗਿਆ

ਪੱਤਰਕਾਰੀ ਦਾ ਕਿੱਤਾ ਦੋਸਤ ਬਣਾਉਣ ਦੀ ਥਾਂ ਜ਼ਿਆਦਾ ਦੁਸ਼ਮਣ ਬਣਾਉਂਦਾ ਹੈ ਕਿਉਂਕਿ ਨਿਰਪੱਖ ਲਿਖਣ ਨਾਲ ਸੰਬੰਧਤ ਲੋਕਾਂ ਨੂੰ ਰਾਸ ਨਹੀਂ ਆਉਂਦਾ। ਇਸ ਕਰਕੇ ਪੱਤਰਕਾਰੀ ਦਾ ਕਿੱਤਾ ਬੜਾ ਸੰਜੀਦਾ, ਜੋਖਮ ਭਰਿਆ, ਕਸ਼ਮਕਸ ਅਤੇ ਹਮੇਸ਼ਾ ਜਦੋਜਹਿਦ ਵਾਲਾ ਹੁੰਦਾ ਹੈ। ਪੱਤਰਕਾਰ ਨੇ ਸਮਾਜਿਕ ਹਿੱਤਾਂ ਤੇ ਪਹਿਰਾ ਦੇਣਾ ਹੁੰਦਾ ਹੈ ਪੰਤੂ ਸਮਾਜਿਕ ਤਾਣਾ ਬਾਣਾ ਇਤਨਾ ਉਲਝਿਆ ਹੋਇਆ ਅਤੇ ਗੁੰਝਲਦਾਰ ਹੈ ਕਿ ਸਮਾਜ ਇਸ ਕਿੱਤੇ ਨੂੰ ਆਪਣੇ ਅਸਰ ਰਸੂਖ ਨਾਲ ਪਭਾਵਤ ਕਰਨ ਦੀ ਕੋਈ ਕਸਰ ਬਾਕੀ ਨਹੀਂ ਛੱਡਦਾ। ਨਿਰਪੱਖਤਾ ਪੱਤਰਕਾਰੀ ਦਾ ਧੁਰਾ ਹੈ। ਜਿਹੜਾ ਪੱਤਰਕਾਰ ਨਿਰਪੱਖ ਪੱਤਰਕਾਰੀ ਕਰਨ ਵਿਚ ਸਫਲ ਹੋ ਗਿਆ, ਉਹ ਜ਼ਿੰਦਗੀ ਭਰ ਜਦੋਜਹਿਦ ਤਾਂ ਕਰਦਾ ਹੀ ਰਹੇਗਾ ਪੰਤੂ ਸਮਾਜ ਵਿਚ ਉਸਦਾ ਮਾਨ ਸਨਮਾਨ ਬਣਿਆਂ ਰਹੇਗਾ। ਸ਼ੰਗਾਰਾ ਸਿੰਘ ਭੁਲਰ ਅਜਿਹਾ ਪੱਤਰਕਾਰ ਤੇ ਸੰਪਾਦਕ ਸੀ ਜਿਸਨੇ ਲਿਖਿਆ ਵੀ ਨਿਰਪੱਖ ਹੋ ਕੇ ਅਤੇ ਦੋਸਤੀਆਂ ਬਣਾਈਆਂ ਤੇ ਨਿਭਾਈਆਂ ਵੀ। ਨਮਰਤਾ ਅਤੇ ਸ਼ਹਿਨਸ਼ੀਲਤਾ ਦੇ ਗੁਣਾਂ ਕਰਕੇ ਉਹ ਸਮਾਜ ਵਿਚ ਸਤਿਕਾਰਿਆ ਜਾਂਦਾ ਸੀ। ਉਹ ਇਕੋ ਇਕ ਅਜਿਹਾ ਪੱਤਰਕਾਰ ਹੈ, ਜਿਹੜਾ ਚਾਰ ਪੰਜਾਬੀ ਦੇ ਰੋਜ਼ਾਨਾ ਅਖ਼ਬਾਰਾਂ ਅਤੇ ਇਕ ਨਿਊਜ ਏਜੰਸੀ ਦਾ ਸੰਪਾਦਕ ਰਿਹਾ ਹੈ। ਸ਼ੰਗਾਰਾ ਸਿੰਘ ਭੁਲਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ ਤੋਂ ਪੰਜਾਬੀ ਦੀ ਐਮ ਏ ਕਰਨ ਤੋਂ ਬਾਅਦ ਹੀ ਨੌਜਵਾਨੀ ਵਿਚ ਨਵਾਂ ਜ਼ਮਾਨਾ ਅਖ਼ਬਾਰ ਵਿਚ ਉਪ ਸੰਪਾਦਕ ਦੇ ਤੌਰ ਤੇ ਆਪਣਾ ਪੱਤਰਕਾਰੀ ਦਾ ਕੈਰੀਅਰ ਸ਼ੁਰੂ ਕੀਤਾ ਸੀ, ਜਿਸ ਅਖ਼ਬਾਰ ਦੀ ਜਮਹੂਰੀ ਹੱਕਾਂ ਦੀ ਰਾਖੀ ਕਰਨ ਵਾਲੀ ਨਿਰਪੱਖ ਪੱਤਰਕਾਰੀ ਦੀ ਗੁੜਤੀ ਨੇ ਸ਼ੰਗਾਰਾ ਸਿੰਘ ਭੁਲਰ ਨੂੰ ਜ਼ਿੰੰਦਗੀ ਭਰ ਡੋਲਣ ਨਹੀਂ ਦਿੱਤਾ ਅਤੇ ਪੱਤਰਕਾਰੀ ਦੀਆਂ ਬੁਲੰਦੀਆਂ ਤੇ ਪਹੁੰਚਾਇਆ, ਜਿਸ ਕਰਕੇ ਚਾਰ ਅਖ਼ਬਾਰਾਂ ਪੰਜਾਬੀ ਟਿਬਿਊਨ, ਪੰਜਾਬੀ ਜਾਗਰਣ, ਦੇਸ਼ ਵਿਦੇਸ ਟਾਈਮਜ਼, ਰੋਜ਼ਾਨਾ ਸਪੋਕਸਮੈਨ ਅਤੇ ਇਕ ਨਿਊਜ਼ ਏਜੰਸੀ ਵਿਸ਼ਵ ਵਾਰਤਾ ਦਾ ਸੰਪਾਦਕ ਬਣਕੇ ਪੱਤਰਕਾਰੀ ਵਿਚ ਆਪਣਾ ਨਾਮ ਕਮਾਇਆ। ਪੰਜਾਬੀ ਪੱਤਰਕਾਰੀ ਦਾ ਥੰਮ ਅਤੇ ਸਮਾਜਿਕ ਸਰੋਕਾਰਾਂ ਦਾ ਮੁੱਦਈ ਸ਼ੰਗਾਰਾ ਸਿੰਘ ਭੁਲਰ 74 ਸਾਲ ਦੀ ਉਮਰ ਭੋਗ ਕੇ ਆਪਣੇ ਪਿਛੇ ਪਤਨੀ ਅਮਰਜੀਤ ਕੌਰ ਭੁਲਰ, ਸਪੁੱਤਰ ਚੇਤਨਪਾਲ ਸਿੰਘ, ਰਮਨੀਕ ਸਿੰਘ ਅਤੇ ਸਪੁੱਤਰੀ ਨੂੰ ਛੱਡ ਕੇ ਇਸ ਫਾਨੀ ਸੰਸਾਰ ਤੋਂ ਰੁਖਸਤ ਹੋ ਗਿਆ ਹੈ। ਨਮਰਤਾ, ਸਲੀਕੇ ਅਤੇ ਤਹਿਜ਼ੀਬ ਨਾਲ ਪੱਤਰਕਾਰੀ ਕਰਨ ਵਾਲਾ ਜ਼ਮੀਨੀ ਹਕੀਕਤਾਂ ਨਾਲ ਜੁੜਿਆ ਹੋਇਆ ਵੈਟਰਨ ਪੱਤਰਕਾਰ ਸ਼ੰਗਾਰਾ ਸਿੰਘ ਭੁਲਰ ਪੱਤਰਕਾਰੀ ਦੇ ਇਤਿਹਾਸ ਵਿਚ ਸੁਚਾਰੂ ਅਤੇ ਸਾਕਾਰਤਮਕ ਯੋਗਦਾਨ ਪਾਉਣ ਕਰਕੇ ਹਮੇਸ਼ਾ ਯਾਦ ਕੀਤਾ ਜਾਇਆ ਕਰੇਗਾ। ਸ਼ੰਗਾਰਾ ਸਿੰਘ ਭੁਲਰ ਦੀਆਂ ਸੰਪਾਦਕੀਆਂ ਅਤੇ ਕਾਲਮ ਨਵੀਸ ਦੇ ਤੌਰ ਤੇ ਸਮਾਜਿਕ, ਆਰਥਿਕ, ਧਾਰਮਿਕ ਅਤੇ ਸਭਿਆਚਾਰਕ ਵਿਸ਼ਿਆਂ ਤੇ ਲਿਖੇ ਲੇਖਾਂ ਵਿਚਲੀਆਂ ਗੁਝੀਆਂ ਟਿਪਣੀਆਂ ਕਰਕੇ ਜਾਣੇ ਜਾਂਦੇ ਹਨ ਜੋ ਪਭਾਵਤ ਵਿਅਕਤੀਆਂ ਨੂੰ ਨਾ ਰੋਣ ਅਤੇ ਨਾ ਹੱਸਣ ਜੋਗਾ ਛੱਡਦੀਆਂ ਸਨ।
9 ਜਨਵਰੀ 1946 ਨੂੰ ਆਪਦਾ ਜਨਮ ਗੁਰਦਾਸਪੁਰ ਜਿਲੇ ਦੇ ਭੁਲਰ ਪਿੰਡ ਵਿਚ ਇਕ ਆਮ ਸਾਧਾਰਣ ਮੱਧ ਵਰਗੀ ਪਰਿਵਾਰ ਵਿਚ ਹੋਇਆ। ਮੁੱਢਲੀ ਪੜਾਈ ਪਿੰਡ ਵਿਚ ਕਰਨ ਤੋਂ ਬਾਅਦ ਬੀ ਏ ਬੇਅਰਿੰਗ ਕਿਸਚੀਅਨ ਕਾਲਜ ਬਟਾਲਾ ਤੋਂ ਪਾਸ ਕੀਤੀ। ਉਸ ਤੋਂ ਬਾਅਦ ਐਮ ਏ ਪੰਜਾਬੀ ਪੰਜਾਬ ਯੂਨੀਵਰਸਿਟੀ ਚੰਡੀਗੜ ਤੋਂ ਪਾਸ ਕੀਤੀ। ਪੰਜਾਬ ਯੂਨੀਵਰਸਿਟੀ ਚੰਡੀਗੜ ਬਰਜਿੰਦਰ ਸਿੰਘ ਹਮਦਰਦ ਆਪ ਦਾ ਜਮਾਤੀ ਸੀ। ਅਸਲ ਵਿਚ ਸ਼ੰਗਾਰਾ ਸਿੰਘ ਭੁਲਰ ਦੋਸਤਾਂ ਦਾ ਦੋਸਤ ਸੀ। ਉਸਨੂੰ ਦੋਸਤੀ ਬਣਾਉਣੀ ਅਤੇ ਨਿਭਾਉਣੀ ਆਉਂਦੀ ਸੀ। ਉਸਦੇ ਦੋਸਤਾਂ ਦਾ ਦਾਇਰਾ ਵਿਸ਼ਾਲ ਹੈ। ਸ਼ੰਗਾਰਾ ਸਿੰਘ ਭੁਲਰ ਨੂੰ ਇਸ ਗੱਲ ਦਾ ਵੀ ਮਾਣ ਜਾਂਦਾ ਹੈ ਕਿ ਪੰਜਾਬੀ ਸਭਿਆਚਾਰ ਦੇ ਪਤੀਕ ਅਤੇ ਸਾਹਿਤਕਾਰਾਂ ਦੇ ਮੁਦੱਈ ਮਹਿੰਦਰ ਸਿੰਘ ਰੰਧਾਵਾ ਨਾਲ ਉਸਦੇ ਨਿਕਟਵਰਤੀ ਸੰਬੰਧ ਸਨ। ਨਵਾਂ ਜ਼ਮਨਾ ਅਖ਼ਬਾਰ ਦੀ ਉਪ ਸੰਪਾਦਕੀ ਤੋਂ ਬਾਅਦ ਉਨਾਂ ਆਪਣੀ ਕਰਮਭੂਮੀ ਦਿੱਲੀ ਨੂੰ ਬਣਾਇਆ, ਜਿਥੇ ਉਨਾਂ ਨੇ ਸਾਹਿਤਕ ਅਤੇ ਪੱਤਰਕਾਰੀ ਦੇ ਖੇਤਰ ਵਿਚ ਪੰਜਾਬੀ ਦੇ ਰੋਜ਼ਾਨਾ ਜਥੇਦਾਰ ਅਖ਼ਬਾਰ ਵਿਚ ਕੰਮ ਕਰਦਿਆਂ ਆਪਣਾ ਸਥਾਨ ਬਣਾਇਆ। ਦਿੱਲੀ ਤੋਂ ਬਾਅਦ ਉਹ ਪੰਜਾਬੀ ਟਿਬਿਊਨ ਅਖ਼ਬਾਰ ਵਿਚ ਸਹਾਇਕ ਸੰਪਾਦਕ ਦੇ ਤੌਰ ਤੇ ਆ ਗਏ। ਇਥੇ ਤਰੱਕੀ ਕਰਦਿਆਂ ਪਹਿਲਾਂ ਡਿਪਟੀ ਐਡੀਟਰ ਅਤੇ ਬਾਅਦ ਵਿਚ ਸੰਪਾਦਕ ਬਣੇ। ਉਨਾਂ 28 ਸਾਲ ਪੰਜਾਬੀ ਟਿਬਿਊਨ ਵਿਚ ਸੇਵਾ ਕੀਤੀ। ਪੰਜਾਬੀ ਟਿਬਿਊਨ ਅਖ਼ਬਾਰ ਵਿਚ ਆਪਨੇ ਤਤਕਾਲ ਮੁੱਦਿਆਂ ਤੇ ਲਿਖਣ ਲਈ ਨੌਵਾਂ ਕਾਲਮ ਸੰਪਾਦਕੀ ਪੰਨੇ ਤੇ ਸ਼ੁਰੂ ਕੀਤਾ, ਜਿਹੜਾ ਪਾਠਕਾਂ ਵਿਚ ਬਹੁਤ ਹਰਮਨ ਪਿਆਰਾ ਹੋਇਆ। 2006 ਵਿਚ ਪੰਜਾਬੀ ਟਿਬਿਊਨ ਵਿਚੋਂ ਸੇਵਾ ਮੁਕਤ ਹੋਣ ਤੋਂ ਬਾਅਦ ਲੁਧਿਆਣਾ ਤੋਂ ਪਕਾਸ਼ਤ ਹੋਣ ਵਾਲੇ ਦੇਸ ਵਿਦੇਸ ਅਖ਼ਬਾਰ ਦੇ ਬਾਨੀ ਸੰਪਾਦਕ ਬਣੇ। ਇਸ ਤੋਂ ਬਾਅਦ ਚੰਡੀਗੜ ਤੋਂ ਪੰਜਾਬੀ ਦੀ ਏਜੰਸੀ ਵਿਸ਼ਵ ਵਾਰਤਾ ਦੇ ਸੰਪਾਦਕ ਬਣ ਗਏ। ਜਦੋਂ ਪੰਜਾਬੀ ਜਾਗਰਣ ਅਖ਼ਬਾਰ ਜਲੰਧਰ ਤੋਂ ਪਕਾਸ਼ਤ ਹੋਣਾ ਸ਼ੁਰੂ ਹੋਇਆ ਤਾਂ ਇਸ ਅਖ਼ਬਾਰ ਦੇ ਬਾਨੀ ਸੰਪਾਦਕ ਬਣਕੇ ਅਖ਼ਬਾਰ ਨੂੰ ਸਥਾਪਤ ਕੀਤਾ। ਪੰਜਾਬੀ ਜਾਗਰਣ ਅਖ਼ਬਾਰ ਵਿਚ ਸਾਹਿਤਕ ਪੰਨਾ ਸ਼ੁਰੂ ਕਰਨ ਦਾ ਮਾਣ ਵੀ ਸ਼ੰਗਾਰਾ ਸਿੰਘ ਭੁਲਰ ਨੂੰ ਜਾਂਦਾ ਹੈ, ਜਿਸ ਕਰਕੇ ਬਹੁਤ ਸਾਰੇ ਸਾਹਿਤਕਾਰ ਪੰਜਾਬੀ ਜਾਗਰਣ ਨਾਲ ਜੁੜ ਗਏ। ਇਸ ਸਮੇਂ ਆਪ ਚੰਡੀਗੜ ਤੋਂ ਪਕਾਸ਼ਤ ਹੋਣ ਵਾਲੇ ਰੋਜ਼ਾਨਾ ਸਪੋਕਸਮੈਨ ਅਖ਼ਬਾਰ ਦੇ ਸੰਪਾਦਕ ਸਨ। ਇਸ ਦੇ ਨਾਲ ਹੀ ਉਹ ਵੱਖ-ਵੱਖ ਅਖ਼ਬਾਰਾਂ ਲਈ ਕਾਲਮ ਲਿਖਦੇ ਸਨ। ਉਹ ਆਖ਼ਰ ਸਮੇਂ ਤੱਕ ਸਰਗਰਮ ਪੱਤਰਕਾਰੀ ਕਰਦੇ ਰਹੇ। ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਉਨਾਂ ਨੂੰ ਸ਼ਰੋਮਣੀ ਪੱਤਰਕਾਰ ਦਾ ਸਨਮਾਨ ਵੀ ਦਿੱਤਾ ਗਿਆ ਸੀ। 1993 ਵਿਚ ਚੰਡੀਗੜ ਵਿਖੇ ਪੱਤਰਕਾਰਾਂ ਦੀ ਸੰਸਥਾ ਜਿਸਦੇ ਗਿਆਨੀ ਹਰੀ ਸਿੰਘ ਪਧਾਨ ਅਤੇ ਸ਼ੰਗਾਰਾ ਸਿੰਘ ਭੁਲਰ ਜਨਰਲ ਸਕੱਤਰ ਸਨ ਤਾਂ ਪੱਤਰਕਾਰਾਂ ਦੀ ਇਕ ਅੰਤਰਾਸ਼ਟਰੀ ਕਾਨਫਰੰਸ ਕਰਵਾਈ ਸੀ। ਉਹ ਚੰਡੀਗੜ ਅਤੇ ਪੰਜਾਬ ਦੀਆਂ ਬਹੁਤ ਸਾਰੀਆਂ ਪੱਤਰਕਾਰਾਂ ਅਤੇ ਸਾਹਿਤਕਾਰਾਂ ਦੀਆਂ ਸੰਸਥਾਵਾਂ ਨਾਲ ਜੁੜੇ ਹੋਏ ਸਨ ਅਤੇ ਉਨਾਂ ਦੇ ਸਮਾਗਮਾ ਵਿਚ ਸ਼ਿਰਕਤ ਕਰਦੇ ਰਹਿੰਦੇ ਸਨ।
ਸ਼ੰਗਾਰਾ ਸਿੰਘ ਭੁਲਰ ਨੂੰ ਇਸ ਗੱਲ ਦਾ ਵੀ ਮਾਣ ਜਾਂਦਾ ਹੈ ਕਿ ਉਨਾਂ ਬਹੁਤ ਸਾਰੇ ਨੌਜਵਾਨ ਪੱਤਰਕਾਰਾਂ ਨੂੰ ਥਾਪੀ ਦੇ ਕੇ ਪੱਤਰਕਾਰਤਾ ਵਿਚ ਸਥਾਪਤ ਕੀਤਾ। ਲੱਗਪਗ ਅੱਧੀ ਸਦੀ ਉਹ ਪੰਜਾਬੀ ਪੱਤਰਕਾਰਤਾ ਵਿਚ ਆਪਣੀਆਂ ਲੇਖਣੀਆਂ ਕਰਕੇ ਛਾਏ ਰਹੇ। ਜਦੋਂ ਉਹ ਅਖ਼ਬਾਰਾਂ ਦੇ ਸੰਪਾਦਕ ਸਨ ਤਾਂ ਕੋਈ ਵੀ ਛੋਟੇ ਤੋਂ ਛੋਟਾ ਪੱਤਰਕਾਰ ਉਨਾਂ ਦੇ ਕਮਰੇ ਵਿਚ ਨਿਝੱਕ ਜਾ ਕੇ ਅਗਵਾਈ ਲੈ ਸਕਦਾ ਸੀ। ਇਨਸਾਨੀਅਤ ਉਨਾਂ ਵਿਚ ਕੁੱਟ ਕੁੱਟ ਕੇ ਭਰੀ ਹੋਈ ਸੀ। ਉਨਾਂ ਦੀ ਨਿਗਾਹ ਵਿਚ ਕੋਈ ਵੱਡੇ ਛੋਟੇ ਵਿਅਕਤੀ ਦਾ ਫਰਕ ਨਹੀਂ ਸੀ। ਮੇਰਾ ਵੀ ਸ਼ੰਗਾਰਾ ਸਿੰਘ ਭੁਲਰ ਨਾਲ ਪਿਛਲੇ 40 ਸਾਲਾਂ ਤੋਂ ਵਾਹ ਵਾਸਤਾ ਸੀ। ਉਨਾਂ ਦੀ ਖ਼ੂਬੀ ਸੀ ਕਿ ਜਿਹੜਾ ਵੀ ਵਿਅਕਤੀ ਉਨਾਂ ਨੂੰ ਇਕ ਵਾਰ ਮਿਲ ਗਿਆ ਉਸਨੂੰ ਹਮੇਸ਼ਾ ਲਈ ਆਪਣੀ ਬੁਕਲ ਵਿਚ ਲੈ ਕੇ ਆਪਣਾ ਬਣਾ ਲੈਂਦੇ ਸਨ। ਮੈਂ ਲੋਕ ਸੰਪਰਕ ਵਿਭਾਗ ਵਿਚੋਂ ਜਦੋਂ 2007 ਵਿਚ ਸੇਵਾ ਮੁਕਤ ਹੋਇਆ ਤਾਂ ਉਹ ਉਸ ਸਮੇਂ ਲੁਧਿਆਣਾ ਤੋਂ ਪਕਾਸ਼ਤ ਹੋਣ ਵਾਲੇ ਦੇਸ ਵਿਦੇਸ ਟਾਈਮਜ ਅਖ਼ਬਾਰ ਦੇ ਸੰਪਾਦਕ ਸਨ। ਉਨਾਂ ਮੈਨੂੰ ਵਿਸ਼ੇਸ ਤੌਰ ਤੇ ਫੋਨ ਕਰਕੇ ਅਖ਼ਬਾਰ ਲਈ ਲੇਖ ਲਿਖਣ ਲਈ ਕਿਹਾ। ਮੈਂ ਕਿਹਾ ਕਿ ਮੈਂ ਤਾਂ ਨੌਕਰੀ ਸਮੇਂ ਸਰਕਾਰੀ ਪਕਾਸ਼ਤ ਹੋਣ ਵਾਲੀ ਸਮਗਰੀ ਤਿਆਰ ਕਰਦਾ ਰਿਹਾ ਹਾਂ ਮੇਰੀ ਤਾਂ ਲੇਖਣੀ ਵਿਚ ਸਰਕਾਰੀਪੁਣਾ ਹੋਵੇਗਾ ਪੰਤੂ ਉਨਾਂ ਕਿਹਾ ਕਿ ਤੁਹਾਡਾ ਤਜ਼ਰਬਾ ਕੰਮ ਆਵੇਗਾ, ਤੁਸੀਂ ਜ਼ਰੂਰ ਲੇਖ ਭੇਜਿਆ ਕਰੋ। ਮੈਨੂੰ ਸਥਾਪਤ ਕਰਨ ਵਿਚ ਵੀ ਭੁਲਰ ਸਾਹਿਬ ਦਾ ਵੱਡਾ ਯੋਗਦਾਨ ਹੈ , ਜਿਸ ਲਈ ਮੈਂ ਸਦਾ ਉਨਾਂ ਦਾ ਰਿਣੀ ਰਹਾਂਗਾ। ਉਨਾਂ ਦੇ ਸੁਭਾਅ ਦੀ ਇਕ ਹੋਰ ਵਿਲੱਖਣਤਾ ਸੀ ਕਿ ਉਨਾਂ ਨੂੰ ਗੁੱਸਾ ਕਦੀਂ ਆਉਂਦਾ ਹੀ ਨਹੀਂ ਸੀ। ਉਹ ਹਮੇਸ਼ਾ ਹਰ ਵਿਅਕਤੀ ਪੱਤਰਕਾਰ ਲਈ ਉਸਾਰੂ ਯੋਗਦਾਨ ਪਾਉਣ ਵਿਚ ਵਿਸ਼ਵਾਸ ਰੱਖਦੇ ਸਨ। ਪੰਜਾਬੀ ਪੱਤਰਕਾਰ ਭਾਈਚਾਰਾ ਉਨਾਂ ਦੀ ਅਣਹੋਂਦ ਹਮੇਸ਼ਾ ਮਹਿਸੂਸ ਕਰਦਾ ਰਹੇਗਾ ਕਿਉਂਕਿ ਪੰਜਾਬੀ ਪੱਤਰਕਾਰੀ ਨੂੰ ਜਿਹੜਾ ਘਾਟਾ ਉਨਾਂ ਦੇ ਜਾਣ ਨਾਲ ਪਿਆ ਹੈ, ਉਹ ਕਦੀਂ ਵੀ ਪੂਰਾ ਨਹੀਂ ਹੋ ਸਕਣਾ। ਮੈਂ 22 ਨਵੰਬਰ ਨੂੰ ਅਮਰੀਕਾ ਆਉਣਾ ਸੀ ਇਸ ਲਈ ਮੈਂ ਉਨਾਂ ਨੂੰ ਮਿਲਣ ਲਈ 18 ਨਵੰਬਰ ਨੂੰ ਮੋਹਾਲੀ ਉਨਾਂ ਦੇ ਘਰ ਗਿਆ ਸੀ। ਭਾਵੇਂ ਉਨਾਂ ਨੂੰ ਨਾਮੁਰਾਦ ਬਿਮਾਰੀ ਨੇ ਘੇਰਿਆ ਹੋਇਆ ਸੀ ਪੰਤੂ ਉਹ ਚੜਦੀ ਕਲਾ ਵਿਚ ਸਨ। ਮੇਰੇ ਨਾਲ ਉਨਾਂ ਪੱਤਰਕਾਰਤਾ ਅਤੇ ਹੋਰ ਮਹਿੰਗਾਈ ਵਰਗੇ ਕਈ ਅਹਿਮ ਮੁਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਜਿਸ ਤੋਂ ਪਤਾ ਲੱਗਦਾ ਹੈ ਕਿ ਬਿਮਾਰੀ ਦੀ ਹਾਲਤ ਵਿਚ ਵੀ ਸਮਾਜਿਕ ਮੁੱਦਿਆਂ ਬਾਰੇ ਕਿਤਨੇ ਸੰਜੀਦਾ ਸਨ।

 

ਉਜਾਗਰ ਸਿੰਘ

ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: