ਮੰਗਾ ਮਨਵਾਉਣ ਲਈ ਮਾਰਕੀਟ ਕਮੇਟੀ ਕਰਮਚਾਰੀਆਂ ਨੇ ਲਾਇਆ ਪੱਕਾ ਧਰਨਾ

ss1

ਮੰਗਾ ਮਨਵਾਉਣ ਲਈ ਮਾਰਕੀਟ ਕਮੇਟੀ ਕਰਮਚਾਰੀਆਂ ਨੇ ਲਾਇਆ ਪੱਕਾ ਧਰਨਾ

12-10 (5)
ਤਪਾ ਮੰਡੀ,12 ਮਈ(ਨਰੇਸ਼ ਗਰਗ)ਮਾਰਕੀਟ ਕਮੇਟੀ ਦਫਤਰ ਤਪਾ ਦੇ ਮੁੱਖ ਗੇਟ ਤੇ ਪੰਜਾਬ ਮਾਰਕੀਟ ਕਮੇਟੀ ਦੇ ਕਰਮਚਾਰੀ ਯੂਨੀਅਨ ਦੇ ਸੱਦੇ ਤੇ ਸਥਾਨਕ ਮਾਰਕੀਟ ਕਮੇਟੀ ਕਰਮਚਾਰੀਆਂ ਨੇ ਇੱਕਠੇ ਹੋਕੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇ ਲਈ ਧਰਨਾ ਲਾਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲਾ ਵਾਇਸ ਪ੍ਰਧਾਨ ਜਸਵੰਤ ਸਿੰਘ ਅਤੇ ਸਥਾਨਕ ਯੂਨੀਅਨ ਪ੍ਰਧਾਨ ਰੁਪਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋ ਮੁਲਾਜ਼ਮਾਂ ਨਾਲ ਕੀਤਾ ਧੱਕਾ ਬਰਦਾਸ਼ਤ ਨਹੀ ਕੀਤਾ ਜਾਵੇਗਾ ਅਤੇ ਮੰਗਾਂ ਮੰਨਣ ਤੱਕ ਇਹ ਧਰਨਾ ਜਾਰੀ ਰਹੇਗਾ। ਇਸ ਮੌਕੇ ਹੋਰਨਾਂ ਤੋ ਇਲਾਵਾ ਸਕੱਤਰ ਗੁਰਦੇਵ ਸਿੰਘ,ਖਜ਼ਾਨਚੀ ਪਰਮਜੀਤ ਕੌਰ,ਗੁਰਚੇਤਨ ਸਿੰਘ,ਬੇਅੰਤ ਸਿੰਘ ਮਾਂਗਟ,ਧਰਮਿੰਦਰ ਸਿੰਘ, ਬਲਵੰਤ ਸਿੰਘ ਨੰਬਰਦਾਰ ਆਦਿ ਕਰਮਚਾਰੀ ਹਾਜ਼ਰ ਸਨ।

Share Button

Leave a Reply

Your email address will not be published. Required fields are marked *