Wed. Apr 24th, 2019

ਮੰਡੀਆਂ ‘ਚ ਕਣਕ ਦੇ ਖਰੀਦ ਪ੍ਰਬੰਧਾਂ ਦੀ ਤਿਆਰੀਆਂ ਦਾ ਲਿਆ ਜਾਇਜ਼ਾ

ਮੰਡੀਆਂ ‘ਚ ਕਣਕ ਦੇ ਖਰੀਦ ਪ੍ਰਬੰਧਾਂ ਦੀ ਤਿਆਰੀਆਂ ਦਾ ਲਿਆ ਜਾਇਜ਼ਾ

 

ਉਪ ਮੰਡਲ ਮੈਜਿਸਟਰੇਟ ਮੈਡਮ ਕੰਨੂ ਗਰਗ ਨੇ ਵੱਖ-ਵੱਖ ਅਨਾਜ ਮੰਡੀਆਂ ‘ਚ ਕਣਕ ਦੇ ਖਰੀਦ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਮੰਡੀਆਂ ‘ਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਢੁਕਵੇਂ ਜ਼ਰੂਰੀ ਪ੍ਰਬੰਧਾਂ ਨੂੰ ਯਕੀਨੀ ਬਣਾਕੇ ਰੱਖਣ।

ਉਨ੍ਹਾਂ ਨੇ ਕਿਹਾ ਕਿ ਇਸ ਸੀਜ਼ਨ ਦੌਰਾਨ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਵੱਖ-ਵੱਖ ਖਰੀਦ ਕੇਂਦਰਾਂ ਵਿਚ ਕਣਕ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਨੇ ਕਣਕ ਦੀ ਖਰੀਦ ਲਈ ਮੰਡੀਆਂ ‘ਚ ਲੋੜੀਂਦਾ ਸਟਾਫ ਤਾਇਨਾਤ ਕਰਨ, ਬਾਰਦਾਨੇ, ਕਣਕ ਦੀ ਸਾਂਭ-ਸੰਭਾਲ, ਤਿਰਪਾਲਾਂ, ਕਰੇਟਾਂ, ਪੀਣ ਵਾਲਾ ਪਾਣੀ, ਰੌਸ਼ਨੀ, ਪਾਵਰ ਕਲੀਨਰ, ਜਨਰੇਟਰਾਂ, ਪਖਾਨਿਆਂ, ਫੜਾਂ ਦੀ ਸਫਾਈ, ਨਮੀਂ ਜਾਣਨ ਵਾਲੇ ਮੀਟਰਾਂ, ਕਣਕ ਦੀ ਚੁਕਾਈ ਅਤੇ ਇਸ ਦੇ ਭੰਡਾਰਨ ਆਦਿ ਸਬੰਧੀ ਕੰਮਾਂ ਬਾਰੇ ਪੂਰੀ ਜਾਣਕਾਰੀ ਲੈਣ ਉਪਰੰਤ ਸੰਬਧਤ ਅਧਿਕਾਰੀਆਂ ਨੂੰ ਪੂਰੇ ਪ੍ਰਬੰਧ ਮੁਕੰਮਲ ਕਰਨ ਸਬੰਧੀ ਨਿਰਦੇਸ਼ ਵੀ ਦਿੱਤੇ। ਸੁਰਿੰਦਰਪਾਲ ਸਕੱਤਰ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਇਸ ਵਾਰ ਏਰੀਏ ਦੇ ਵੱਖ-ਵੱਖ ਖਰੀਦ ਕੇਂਦਰਾਂ ‘ਚ ਪਿਛਲੇ ਸਾਲ ਤੋਂ ਵਧੇਰੇ ਕਣਕ ਮੰਡੀਆਂ ‘ਚ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ‘ਚ ਕਣਕ ਦੀ ਖਰੀਦ ਸਬੰਧੀ ਪੂਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁਕੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਕੋਈ ਅੌਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਫਸਲ ਦੀ ਆਮਦ ਨੂੰ ਸੁਚਾਰੂ ਰੱਖਣ, ਖਰੀਦ, ਲਿਫਟਿੰਗ, ਢੋਅ-ਢੁਆਈ ਆਦਿ ਦੇ ਵੀ ਪ੍ਰਬੰਧ ਕੀਤੇ ਜਾ ਰਹੇ ਹਨ। ਜਿਹੜੇ ਵੀ ਅਧਿਕਾਰੀਆਂ ਦੀ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਡਿਊਟੀ ਲਗਾਈ ਗਈ ਹੈ, ਉਹ ਆਪਣੇ ਪ੍ਰਬੰਧ ਕਰ ਰਹੇ ਹਨ।

Share Button

Leave a Reply

Your email address will not be published. Required fields are marked *

%d bloggers like this: