ਮੰਡੀਆਂ ‘ਚ ਲਿਫਟਿੰਗ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇ : ਗੁਰਨੀਤ ਤੇਜ

ss1

ਮੰਡੀਆਂ ‘ਚ ਲਿਫਟਿੰਗ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇ : ਗੁਰਨੀਤ ਤੇਜ

ਮੰਡੀਆਂ ਵਿੱਚ ਹੁਣ ਤੱਕ 1 ਲੱਖ 62 ਹਜ਼ਾਰ 610 ਮੀਟ੍ਰਿਕ ਟਨ ਕਣਕ ਖਰੀਦੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 114484 ਮੀਟ੍ਰਿਕ ਟਨ ਕਣਕ ਦੀ ਕੀਤੀ ਚੁਕਾਈ : ਗੁਰਨੀਤ ਤੇਜ

ਮੰਡੀਆਂ ਵਿੱਚ ਲਿਫਟਿੰਗ ਦੀ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇ ਇਹ ਹਦਾਇਤ ਡਿਪਟੀ ਕਮਿਸ਼ਨਰ ਗੁਰਨੀਤ ਤੇਜ ਨੇ ਕਰਨ ਦੀ ਖਰੀਦ ਸਬੰਧੀ ਮੀਟਿੰਗ ਦੌਰਾਨ ਵੱਖ ਵੱਖ ਖਰੀਦ ਏਜੰਸੀਆਂ ਦੇ ਅਧੀਕਾਰੀਆਂ ਨੂੰ ਕੀਤੀ । ਉਨ੍ਹਾਂ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਕਣਕ ਦੀ ਖ਼ਰੀਦ ਅਤੇ ਲਿਫਟਿੰਗ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਾ ਵਰਤਣ ਅਤੇ ਇਨ੍ਹਾਂ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਭਾਵੇਂ ਕਣਕ ਦੀ ਖ਼ਰੀਦ ਅੰਤਿਮ ਪੜਾਅ ਵੱਲ ਵੱਧ ਰਹੀ ਹੈ ਪਰੰਤੂ ਮੰਡੀਆਂ ਵਿੱਚ ਪੁੱਜੀ ਕਣਕ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖ ਵੱਖ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ ਅਤੇ  ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 162610 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਸਾਰੀ ਦੀ ਸਾਰੀ 114484 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਜਦਕਿ ਪਿਛਲੇ ਸਾਲ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 01 ਮਈ ਤੱਕ 148628 ਟਨ ਕਣਕ ਦੀ ਖਰੀਦ ਕੀਤੀ ਗਈ ਸੀ। ਇਸ ਤੋਂ ਇਲਾਵਾ ਮੰਡੀਆਂ ਵਿੱਚੋਂ 114484 ਮੀਟਰਕ ਟਨ ਕਣਕ ਦੀ ਲਿਫਟਿੰਗ ਵੀ ਕਰਵਾਈ ਗਈ ਹੈ ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਨੀਤ ਤੇਜ ਨੇ ਦੱਸਿਆ ਕਿ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 250 ਕਰੋੜ 67 ਲੱਖ ਰੁਪਏ ਜਾਰੀ ਕੀਤੇ ਜਾ ਚੁਕੇ  ਹਨ।  ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਕਿਉਂਕਿ ਹੁਣ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਅੱਗ ਲਗਾਉਣ ਦੀਆਂ ਘਟਨਾਵਾਂ ‘ਤੇ ਸੈਟੇਲਾਈਟ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਜੁਰਮਾਨੇ ਕੀਤੇ ਜਾ ਸਕਦੇ ਹਨ।

ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕਿਸਾਨ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ ਇਸ ਤਰ੍ਹਾਂ ਜਿਥੇ ਖੇਤ ਦੀ ਮਿੱਟੀ ਦੀ ਉਪਜਾਊ ਸ਼ਕਤੀ ਵਧੇਗੀ ਉਥੇ ਹੀ ਮਿੱਤਰ ਕੀੜੇ ਵੀ ਬਚੇ ਰਹਿਣਗੇ।  ਇਸ ਮੌਕੇ ਸ਼੍ਰੀਮਤੀ ਮਧੂ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਨੇ ਦਸਿਆ ਕਿ ਖਰੀਦੀ ਗਈ 162610 ਟਨ ਕਣਕ ਵਿੱਚੋਂ ਪਨਗ੍ਰੇਨ ਨੇ 29950  ਟਨ, ਮਾਰਕਫੈਡ ਵੱਲੋਂ 30651  ਟਨ, ਪਨਸਪ 36019 ਟਨ, ਵੇਅਰ ਹਾਊਸ ਵੱਲੋਂ 17323 ਟਨ, ਪੰਜਾਬ ਐਗਰੋ ਵੱਲੋਂ 25528 ਟਨ ਅਤੇ ਐਫ ਸੀ ਆਈ ਵੱਲੋਂ 23139 ਟਨ ਕਣਕ ਦੀ ਖਰੀਦ ਕੀਤੀ ਗਈ ਹੈ,ਖਰੀਦ ਕੀਤੀ ਕਣਕ ਦੀ 250 ਕਰੋੜ 67 ਲੱਖ ਰੁਪਏ ਦੀ 93% ਅਦਾਇਗੀ ਕੀਤੀ ਜਾ ਚੁਕੀ ਹੈ ।ਕੀਤੀ ਗਈ ਅਦਾਇਗੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਨਾਂ ਦਸਿਆ ਕਿ ਪਨਗ੍ਰੇਨ ਨੇ 47 ਕਰੌੜ 36 ਲਖ ,ਮਾਰਕਫੈਡ ਨੇ 51 ਕਰੋੜ 06 ਲੱਖ,ਪਨਸਪ ਨੇ 58 ਕਰੌੜ 95 ਲੱਖ, ਵੇਅਰ ਹਾਊਸ ਨੇ 22 ਕਰੌੜ 58 ਲੱਖ ,ਪੰਜਾਬ ਐਗਰੋ ਨੇ 39 ਕਰੌੜ 73 ਲੱਖ ਅਤੇ  ਐਫ. ਸੀ. ਆਈ.ਨੇ 30 ਕਰੋੜ 99 ਲੱਖ ਦੀ ਅਦਾਇਗੀ ਵੀ ਕੀਤੀ ਜਾ ਚੁਕੀ ਹੈ ਅਤੇ ਪਿਛਲੇ 48 ਘੰਟੇ ਦੌਰਾਨ ਖਰੀਦ ਕੀਤੀ ਕਣਕ  ਦੀ 114484 ਟਨ ਕਣਕ ਦੀ ਲਿਫਟਿੰਗ ਵੀ ਕੀਤੀ ਜਾ ਚੁਕੀ ਹੈ । ਇਸ ਮੋਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ, ਮੈਡਮ ਰੂਹੀ ਦੁੱਗ ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ, ਸ਼੍ਰੀ ਰਾਕੇਸ਼ ਗਰਗ ਐਸ.ਡੀ.ਐਮ ਸ਼੍ਰੀ ਆਨੰਦਪੁਰ ਸਾਹਿਬ , ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ. ਰੂਪਨਗਰ , ਸ਼੍ਰੀ ਹਰਬੰਸ ਸਿੰਘ ਸਹਾਇਕ ਕਮਿਸ਼ਨਰ (ਜ) , ਸ਼੍ਰੀਮਤੀ ਮਧੂ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਅਤੇ ਹੋਰ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।

Share Button

Leave a Reply

Your email address will not be published. Required fields are marked *