ਮੰਡੀ ਹਰਜੀ ਰਾਮ ਸਕੂਲ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ

ss1

ਮੰਡੀ ਹਰਜੀ ਰਾਮ ਸਕੂਲ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ

31-15 (4)
ਮਲੋਟ, 30 ਮਈ (ਆਰਤੀ ਕਮਲ) ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ। ਸਕੂਲ ਪਿੰ੍ਰਸੀਪਲ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਮਤੀ ਸੁਨੀਤਾ ਰਾਣੀ ਸਾਇੰਸ ਮਿਸਟ੍ਰੈਸ ਅਤੇ ਸ. ਗੁਰਪ੍ਰੀਤ ਸਿੰਘ ਐਸ.ਐਲ.ਏ. ਦੀ ਦੇਖ ਰੇਖ ਹੇਠ ਕਈ ਤਰਾਂ ਦੇ ਮੁਕਾਬਲੇ ਕਰਵਾਏ ਗਏ। ਸਕੂਲ ਡੀ.ਪੀ.ਈ ਜਸਵਿੰਦਰ ਸਿੰਘ ਕੁਰਾਈਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਤਾਵਰਨ ਦਿਵਸ ਵਿੱਚ ਭਾਗ ਲੈਣ ਵਾਲੀਆਂ ਲਗਭਗ 100 ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਚਾਰਟ ਮੇਕਿੰਗ ਅਤੇ ਲੇਖ ਮੁਕਾਬਅਿਾਂ ਵਿਚ ਹਿਸਾ ਲਿਆ। ਇਸ ਮੌਕੇ ਪਿੰ੍ਰਸੀਪਲ ਸ. ਬਲਬੀਰ ਸਿੰਘ ਨੇ ਵਾਤਾਵਰਨ ਦੀ ਸਾਂਭ ਸੰਭਾਲ ਲਈ ਵਿਦਿਆਰਥਣਾਂ ਨੂੰ ਜਾਣਕਾਰੀ ਦਿਤੀ ਅਤੇ ਵੱਧ ਤੋ ਵੱਧ ਰੁੱਖ ਲਗਾਉਣ ਅਤੇ ਰੁੱਖਾਂ ਦੀ ਸੰਭਾਲ ਕਰਨ ਲਈ ਉਤਸ਼ਾਹਿਤ ਕੀਤਾ । ਮੈਡਮ ਸੁਨੀਤਾ ਰਾਣੀ ਨੇ ਖਰਾਬ ਵਾਤਾਵਰਨ ਦੇ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ।

Share Button

Leave a Reply

Your email address will not be published. Required fields are marked *