ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਮੰਤਰੀ ਸਿੱਧੂ ਨੇ ਰੋੜੀ ਨੂੰ ਦਿੱਤਾ ਭਰੋਸਾ: ਗੜ੍ਹਸ਼ੰਕਰ ਇਲਾਕੇ ਨੂੰ ਮਿਲਣਗੇ ਹੋਰ ਸਰਕਾਰੀ ਡਾਕਟ

ਮੰਤਰੀ ਸਿੱਧੂ ਨੇ ਰੋੜੀ ਨੂੰ ਦਿੱਤਾ ਭਰੋਸਾ: ਗੜ੍ਹਸ਼ੰਕਰ ਇਲਾਕੇ ਨੂੰ ਮਿਲਣਗੇ ਹੋਰ ਸਰਕਾਰੀ ਡਾਕਟਰ

ਚੰਡੀਗੜ੍ਹ, 26 ਫਰਵਰੀ 2020 (ਗੁਰਨਾਮ ਸਾਗਰ):ਵਿਧਾਨ ਸਭਾ ਇਜਲਾਸ ਦੌਰਾਨ ਗੜ੍ਹਸ਼ੰਕਰ ਤੋਂ ‘ਆਪ’ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਗੜ੍ਹਸ਼ੰਕਰ ਹਲਕੇ ਖ਼ਾਸ ਕਰਕੇ ਬੀਤ ਦੇ ਇਲਾਕੇ ‘ਚ ਸਰਕਾਰੀ ਸਿਹਤ ਸੇਵਾਵਾਂ ਦੀ ਘਾਟ ਬਾਰੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੋਂ ਪੁੱਛਿਆ ਕਿ ਗੜ੍ਹਸ਼ੰਕਰ ਦੇ ਸਰਕਾਰੀ ਹਸਪਤਾਲ ‘ਚ ਖ਼ਾਲੀ ਪਈਆਂ ਰੇਡਿਓਲੋਜਿਸਟ, ਪੋਥੋਲੇਜਿਸਟ, ਅੱਖਾਂ ਦੇ ਮਾਹਿਰ, ਡਾਕਟਰਾਂ ਦੀਆਂ ਅਸਾਮੀਆਂ ਕਦੋਂ ਭਰੀਆਂ ਜਾਣਗੀਆਂ? ਜਵਾਬ ‘ਚ ਮੰਤਰੀ ਸਿੱਧੂ ਨੇ ਦੱਸਿਆ ਕਿ ਸਰਕਾਰ ਵੱਲੋਂ ਮੈਡੀਕਲ ਅਫ਼ਸਰਾਂ (ਜਨਰਲ) ਦੀਆਂ 175 ਅਸਾਮੀਆਂ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ 27 ਮੈਡੀਕਲ ਅਫ਼ਸਰਾਂ (ਸਪੈਸ਼ਲਿਸਟਾਂ) ਨੂੰ ਰੀਇੰਪਲਾਇਮੈਂਟ ਦੇ ਆਧਾਰ ‘ਤੇ ਭਰਨ ਦੀ ਪ੍ਰਕਿਰਿਆ ਜਾਰੀ ਹੈ। ਰੋੜੀ ਦੇ ਬੀਤ ਇਲਾਕੇ ‘ਚ ਸਰਕਾਰੀ ਮੈਡੀਕਲ ਸਟਾਫ਼ ਦੀ ਕਮੀ ਬਾਰੇ ਸਪਲੀਮੈਂਟਰੀ ਸਵਾਲ ਦੇ ਜਵਾਬ ‘ਚ ਬਲਬੀਰ ਸਿੰਘ ਸਿੱਧੂ ਨੇ ਮੰਨਿਆ ਕਿ ਡਾਕਟਰਾਂ ਦੀ ਭਾਰੀ ਘਾਟ ਹੈ। ਜਿਸ ਦਾ ਇੱਕ ਕਾਰਨ ਨੌਜਵਾਨ ਡਾਕਟਰਾਂ ਦਾ ਵਿਦੇਸ਼ਾਂ ‘ਚ ਜਾਣ ਦਾ ਰੁਝਾਨ ਵੀ ਹੈ।
ਮੰਤਰੀ ਨੇ ਇਹ ਵੀ ਦੱਸਿਆ ਕਿ ਮਾਹਿਰ ਡਾਕਟਰਾਂ ਦੀਆਂ ਹੋਰ ਖ਼ਾਲੀ ਪਈਆਂ ਅਸਾਮੀਆਂ ਲਈ 32ਵੀਂ ਵਾਕ-ਇਨ-ਇੰਟਰਵਿਊ ਜਲਦੀ ਕੀਤੀ ਜਾ ਰਹੀ ਹੈ। ਮੰਤਰੀ ਨੇ ਜੈ ਿਸ਼ਨ ਸਿੰਘ ਰੋੜੀ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਇਲਾਕੇ ‘ਚ ਵਿਸ਼ੇਸ਼ ਤੌਰ ‘ਤੇ ਡਾਕਟਰਾਂ ਦੀ ਤਾਇਨਾਤੀ ਕੀਤੀ ਜਾਵੇਗੀ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: