ਯਾਤਰਾ ‘ਤੇ ਗਈ ਬੱਸ ਨਾਲ ਭਿਆਨਕ ਹਾਦਸਾ, 21 ਮੌਤਾਂ

ss1

ਯਾਤਰਾ ‘ਤੇ ਗਈ ਬੱਸ ਨਾਲ ਭਿਆਨਕ ਹਾਦਸਾ, 21 ਮੌਤਾਂ

ਉੱਤਰਕਾਸ਼ੀ: ਉਤਰਾਖੰਡ ਵਿੱਚ ਨਾਲੂਪਾਣੀ ਨੇੜੇ ਸ਼ਰਧਾਲੂਆਂ ਨਾਲ ਭਰੀ ਬੱਸ ਭਾਗੀਰਥੀ ਨਹਿਰ ਵਿੱਚ ਡਿੱਗਣ ਕਾਰਨ 21 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਨਾਲੂਪਾਣੀ ਨੇੜੇ ਉਸ ਵਕਤ ਵਾਪਰਿਆ ਜਦੋਂ ਸ਼ਰਧਾਲੂਆਂ ਨਾਲ ਭਰੀ ਬੱਸ ਗੰਗੋਤਰੀ ਦਰਸ਼ਨਾਂ ਤੋਂ ਬਾਅਦ ਵਾਪਸ ਇੰਦੌਰ ਪਰਤ ਰਹੀ ਸੀ। ਇਸ ਹਾਦਸੇ ਵਿੱਚ 8 ਲੋਕ ਜ਼ਖਮੀ ਹੋ ਗਏ ਹਨ ਜਦਕਿ 3 ਲੋਕ ਹਾਲੇ ਤੱਕ ਲਾਪਤਾ ਦੱਸੇ ਜਾ ਰਹੇ ਹਨ।

ਜ਼ਖਮੀ ਲੋਕਾਂ ਨੂੰ ਨੇੜੇ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਐਸਡੀਆਰਐਫ ਤੇ ਆਈਟੀਬੀਪੀ ਦੀਆਂ ਟੀਮਾਂ ਨੇ ਰਾਤ ਦੇ ਹਨੇਰੇ ਵਿੱਚ ਲੋਕਾਂ ਨੂੰ ਨਦੀ ਵਿੱਚੋਂ ਬਾਹਰ ਕੱਢਿਆ। ਮ੍ਰਿਤਕ ਲੋਕਾਂ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ।

ਉੱਤਰਾਖੰਡ ਦੇ ਮੁੱਖ ਮੰਤਰੀ ਤਰਵੇਂਦਰ ਸਿੰਘ ਰਾਵਤ ਨੇ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਵਾਰਸਾਂ ਨੂੰ 1-1 ਲੱਖ ਤੇ ਜ਼ਖਮੀਆਂ ਨੂੰ 50-50 ਹਜ਼ਾਰ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਚਾਰ ਧਾਮਾਂ ਦੀ ਯਾਤਰਾ ਦੇ ਮੱਦੇਨਜ਼ਰ ਸੁਰੱਖਿਆ ਹੋਰ ਕਰੜੀ ਕਰਨ ਦਾ ਐਲਾਨ ਕੀਤਾ ਹੈ।

Share Button

Leave a Reply

Your email address will not be published. Required fields are marked *