Sun. Jul 21st, 2019

ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 11 ਨਵੇਂ ਮੈਂਬਰ ਨਿਯੁਕਤ

ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ 11 ਨਵੇਂ ਮੈਂਬਰ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ਵਿੰਗ ਦੇ ਇੰਚਾਰਜ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਵਿਸਥਾਰ ਕਰਦਿਆਂ 11 ਯੂਥ ਆਗੂਆਂ ਨੂੰ ਕੋਰ ਕਮੇਟੀ ਮੈਬਰ ਨਿਯੁਕਤ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਰਦਾਰ ਮਜੀਠੀਆ ਨੇ ਦੱਸਿਆ ਕਿ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿਚ ਨਵੇਂ ਮੈਂਬਰਾਂ ਵਜੋਂ ਕਰਮਜੀਤ ਸਿੰਘ ਜੋਸ਼, ਜਸਪ੍ਰੀਤ ਸਿੰਘ ਬਾਟਾ, ਜਤਿੰਦਰ ਸਿੰਘ ਸੂਚ, ਦੀਦਾਰ ਸਿੰਘ ਮਲਿਕ, ਮਨਪ੍ਰੀਤ ਸਿੰਘ ਪਠਾਨਕੋਟ, ਸ਼ਿੰਦਰਪਾਲ ਸਿੰਘ ਵਿੱਕੀ, ਜਤਿੰਦਰਪਾਲ ਸਿੰਘ ਭਾਂਬਰੀ, ਹਰਵਿੰਦਰਜੀਤ ਸਿੰਘ ਸਿੱਧੂ, ਹਰਜਿੰਦਰ ਸਿੰਘ ਬਲੌਂਗੀ, ਗੁਰਦੀਪ ਸਿੰਘ ਲੱਧੜਾਂ ਅਤੇ ਰਵਿੰਦਰ ਸਿੰਘ ਠੰਡਲ ਦੀ ਨਿਯੁਕਤੀ ਕੀਤੀ ਗਈ ਹੈ।
ਇਸ ਦੇ ਨਾਲ ਹੀ ਇੱਕ ਹੋਰ ਜਾਣਕਾਰੀ ਦਿੰਦਿਆਂ ਸਰਦਾਰ ਮਜੀਠੀਆ ਨੇ ਦੱਸਿਆ ਕਿ ਪ੍ਰਹਲਾਦ ਸਿੰਘ ਨੂੰ ਫਤਿਹਗੜ ਸਾਹਿਬ (ਸ਼ਹਿਰੀ) ਦਾ ਜ਼ਿਲ੍ਹਾ ਪ੍ਰਧਾਨ ਥਾਪਿਆ ਗਿਆ ਹੈ।
ਸਰਦਾਰ ਮਜੀਠੀਆ ਨੇ ਆਸ ਪ੍ਰਗਟ ਕੀਤੀ ਕਿ ਉਪਰੋਕਤ ਸਾਰੇ ਆਗੂ ਨੌਜਵਾਨਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਉਜਾਗਰ ਕਰਨ ਅਤੇ ਹੱਲ ਕਰਵਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰਨਗੇ ਅਤੇ ਹੇਠਲੇ ਪੱਧਰ ਤਕ ਪਾਰਟੀ ਦਾ ਆਧਾਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ।

Leave a Reply

Your email address will not be published. Required fields are marked *

%d bloggers like this: