ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦੀ ਪਤਨੀ ਨੇ ਸਿਰ ’ਚ ਗੋਲੀ ਮਾਰ ਕੀਤੀ ਆਤਮਹੱਤਿਆ

ss1

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦੀ ਪਤਨੀ ਨੇ ਸਿਰ ’ਚ ਗੋਲੀ ਮਾਰ ਕੀਤੀ ਆਤਮਹੱਤਿਆ

ਰੂਪਨਗਰ, 30 ਮਈ: ਯੂਥ ਅਕਾਲੀ ਦਲ ਰੋਪੜ ਦਿਹਾਤੀ ਦੇ ਪ੍ਰਧਾਨ ਸ: ਰਣਜੀਤ ਸਿੰਘ ਗੁੱਡਵਿੱਲ ਦੀ ਪਤਨੀ ਨੇ ਬੁੱਧਵਾਰ ਸਵੇਰੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪਤਾ ਲੱਗਾ ਹੈ ਕਿ ਸ:ਗੁੱਡਵਿੱਲ ਦੀ 38 ਸਾਲਾ ਪਤਨੀ ਬਲਵਿੰਦਰ ਕੌਰ ਗੁੱਡਵਿੱਲ ਵੱਲੋਂ ਅੱਜ ਸਵੇਰੇ ਆਪਣੇ ਘਰ ਵਿਖੇ ਹੀ ਆਪਣੇ ਪਤੀ ਦੀ ਲਾਇਸੰਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰੀ ਗਈ। ਸ:ਗੁੱਡਵਿੱਲ ਅਨੁਸਾਰ ਉਹ ਸਵੇਰੇ ਗੁਰਦੁਆਰਾ ਸਾਹਿਬ ਗਏ ਸਨ ਪਰ ਜਦ ਉਹ ਵਾਪਿਸ ਆਏ ਤਾਂ ਉਨ੍ਹਾਂ ਦੀ ਪਤਨੀ ਦੀ ਖ਼ੂਨ ਨਾਲ ਲਥਪਥ ਲਾਸ਼ ਘਰ ਵਿਚ ਪਈ ਸੀ। ਕੋਲ ਹੀ ਉਨ੍ਹਾਂ ਦਾ ਰਿਵਾਲਵਰ ਪਿਆ ਸੀ। ਸੂਤਰਾਂ ਅਨੁਸਾਰ ਗੋਲੀ ਬਲਵਿੰਦਰ ਕੌਰ ਦੇ ਸਿਰ ਵਿਚ ਲੱਗੀ ਸੀ ਅਤੇ ਉਹ ਮੌਕੇ ’ਤੇ ਹੀ ਦਮ ਤੋੜ ਗਈ ਸੀ।

ਬਲਵਿੰਦਰ ਕੌਰ ਆਪਣੇ ਪਿੱਛੇ ਪਤੀ ਤੋਂ ਇਲਾਵਾ ਦੋ ਲੜਕੀਆਂ ਅਤੇ ਇਕ ਲੜਕਾ ਛੱਡ ਗਈ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜੀ ਹੈ। ਅਜੇ ਤਾਈਂ ਆਤਮਹੱਤਿਆ ਦਾ ਕਰਨ ਸਪਸ਼ਟ ਨਹੀਂ ਹੋ ਸਕਿਆ ਹੈ ਪਰ ਦੱਸਿਆ ਜਾਂਦਾ ਹੈ ਕਿ ਬਲਵਿੰਦਰ ਕੌਰ ਆਰਥਿਕ ਹਾਲਾਤ ਕਰਕੇ ਪਰੇਸ਼ਾਨ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Share Button

Leave a Reply

Your email address will not be published. Required fields are marked *