ਯੂਥ ਅਕਾਲੀ ਦਲ ਦੇ ਨਵ ਨਿਯੁਕਤ ਜਿਲਾ ਪ੍ਰਧਾਨ ਰਾਣਾ ਦਾ ਸਨਮਾਨ

ss1

ਯੂਥ ਅਕਾਲੀ ਦਲ ਦੇ ਨਵ ਨਿਯੁਕਤ ਜਿਲਾ ਪ੍ਰਧਾਨ ਰਾਣਾ ਦਾ ਸਨਮਾਨ
ਪਾਰਟੀ ਲੀਡਰਸ਼ਿਪ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਗਾ-ਰਾਣਾ

17-oct-saini-photo-5ਰਾਜਪੁਰਾ, 17 ਅਕਤੂਬਰ (ਐਚ.ਐਸ.ਸੈਣੀ)-ਇੱਥੋਂ ਦੇ ਟਾਹਲੀ ਵਾਲਾ ਚੌਂਕ ਵਿੱਚਕਾਰ ਯੂਥ ਅਕਾਲੀ ਦਲ ਵੱਲੋਂ ਨਗਰ ਕੌਂਸਲ ਦੇ ਮੀਤ ਪ੍ਰਧਾਨ ਸਿਮਰਨਜੀਤ ਸਿੰਘ ਬਿੱਲਾ, ਕੌਂਸਲਰ ਅਰਵਿੰਦਰਪਾਲ ਸਿੰਘ ਰਾਜੂ, ਜਥੇਦਾਰ ਸੁਖਪਾਲ ਸਿੰਘ ਪਾਲਾ, ਅਮਰਿੰਦਰ ਸਿੰਘ ਹੈਪੀ ਹਾਸ਼ਮਪੁਰ, ਹਰਨੇਕ ਸਿੰਘ ਸਰਾਓਂ ਦੀ ਅਗਵਾਈ ਵਿੱਚ ਸਮਾਰੋਹ ਕਰਕੇ ਨੌਜਵਾਨ ਅਕਾਲੀ ਕੌਂਸਲਰ ਰਣਜੀਤ ਸਿੰਘ ਰਾਣਾ ਨੂੰ ਯੂਥ ਅਕਾਲੀ ਦਲ ਜ਼ਿਲਾ ਪਟਿਆਲਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਸਨਮਾਨਿਤ ਕੀਤਾ ਅਤੇ ਢੋਲ ਦੇ ਡੰਕੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ਵੰਡੇ ਗਏ। ਇਸ ਸਮਾਰੋਹ ਵਿੱਚ ਨਗਰ ਕੌੋਂਸਲ ਪ੍ਰਧਾਨ ਪ੍ਰਵੀਨ ਛਾਬੜਾ , ਅਕਾਲੀ ਦਲ ਜਿਲਾ ਜਨਰਲ ਸਕੱਤਰ ਹਰਪਾਲ ਸਿੰਘ ਸਰਾਓ, ਵਕੀਲ ਅਮਨਦੀਪ ਸਿੰਘ ਸੰਧੂ, ਰੋਸ਼ਨ ਬਜ਼ਾਜ, ਆਈ.ਟੀ ਵਿੰਗ ਹਲਕਾ ਰਾਜਪੁਰਾ ਦੇ ਪ੍ਰਧਾਨ ਨਿਤਿਨ ਰੇਖੀ, ਮਿੰਟੂ ਜਨਸੂਈ, ਲਾਲੀ ਢੀਂਡਸਾ, ਅਸ਼ੋਕ ਬਿਟੂ, ਬਲਾਕ ਸਮਿਤੀ ਮੈਂਬਰ ਲਖਵਿੰਦਰ ਸਿੰਘ ਚਮਾਰੂ ਸਮੇਤ ਹੋਰਨਾਂ ਬੁਲਾਰਿਆਂ ਨੇ ਆਖਿਆ ਕਿ ਯੂਥ ਅਕਾਲੀ ਦਲ ਦੀ ਸੂਬਾਈ ਲੀਡਰਸ਼ਿਪ ਵੱਲੋਂ ਪਾਰਟੀ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਨੌਜਵਾਨਾਂ ਨੂੰ ਇਸ ਨਾਲ ਜ਼ੋੜਨ ਵਾਸਤੇ ਸਖਤ ਮਿਹਨਤ ਕਰਨ ਵਾਲੇ ਨੌਜਵਾਨਾਂ ਆਗੂ ਰਾਣਾ ਨੂੰ ਇਹ ਜਿੰਮੇਵਾਰ ਸੌਂਪ ਕੇ ਮਾਣ ਸਤਿਕਾਰ ਦਿੱਤਾ ਗਿਆ ਹੈ। ਰਾਣਾ ਨੇ ਆਖਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੀ ਸੂਬਾਈ ਲੀਡਰਸ਼ਿਪ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਦੇ ਹੋਏ ਪਾਰਟੀ ਦੇ ਹਰਿਆਵਲ ਦਸਤੇ ਨੂੰ ਪਿੰਡ ਪੱਧਰ ‘ਤੇ ਜਾ ਕੇ ਮਜਬੂਤ ਕਰਨਗੇ।

Share Button

Leave a Reply

Your email address will not be published. Required fields are marked *