ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. Jun 6th, 2020

ਯੂ.ਕੇ ‘ਚ ਕੋਰੋਨਾ ਦਾ ਕਹਿਰ ਜਾਰੀ, ਹੁਣ ਤੱਕ 36 ਹਜ਼ਾਰ ਲੋਕਾਂ ਦੀ ਮੌਤ

ਯੂ.ਕੇ ‘ਚ ਕੋਰੋਨਾ ਦਾ ਕਹਿਰ ਜਾਰੀ, ਹੁਣ ਤੱਕ 36 ਹਜ਼ਾਰ ਲੋਕਾਂ ਦੀ ਮੌਤ

ਲੰਡਨ (ਰਾਜਵੀਰ ਸਮਰਾ) – ਬ੍ਰਿਟੇਨ ਵਿਚ ਗਲੋਬਲ ਮਹਾਮਾਰੀ ਕੋਰੋਨਾਵਾਇਰਸ ਦਾ ਕਹਿਰ ਰੁਕਣ ਦਾ ਨਾਂ ਹੀ ਲੈ ਰਿਹਾ ਅਤੇ ਘਾਤਕ ਵਾਇਰਸ ਦੀ ਲਪੇਟ ਵਿਚ ਆਉਣ ਨਾਲ ਪਿਛਲੇ 24 ਘੰਟਿਆਂ ਵਿਚ 338 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਇਥੇ ਮ੍ਰਿਤਕਾਂ ਦੀ ਕੁਲ ਗਿਣਤੀ 36,042 ਪਹੁੰਚ ਗਈ ਹੈ। ਸਿਹਤ ਅਤੇ ਸਮਾਜਿਕ ਦੇਖਭਾਲ ਵਿਭਾਗ ਨੇ ਵੀਰਵਾਰ ਨੂੰ ਕਿਹਾ ਕਿ ਮ੍ਰਿਤਕਾਂ ਨੂੰ ਇਨਾਂ ਅੰਕੜਿਆਂ ਵਿਚ ਹਸਪਤਾਲਾਂ ਸਮੇਤ ਘਰਾਂ ਅਤੇ ਹੋਰ ਮੈਡੀਕਲ ਕੇਂਦਰਾਂ ਵਿਚ ਮਰਨ ਵਾਲਿਆਂ ਦੀ ਗਿਣਤੀ ਵੀ ਸ਼ਾਮਲ ਹੈ।

ਕੋਰੋਨਾਵਾਇਰਸ ਮਹਾਮਾਰੀ ਦੇ ਪ੍ਰਭਾਵ ਨਾਲ ਦੁਨੀਆ ਭਰ ਵਿਚ ਹੁਣ ਤੱਕ ਇਸ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 50 ਲੱਖ ਦੇ ਕਰੀਬ ਪਹੁੰਚ ਗਈ ਹੈ ਅਤੇ 3.30 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਦੀ ਜਾਨ ਹਾਪਕਿੰਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨਿਅਰਿੰਗ ਕੇਂਦਰ (ਸੀ. ਐਸ. ਐਸ. ਈ.) ਵੱਲੋਂ ਜਾਰੀ ਅੰਕੜਿਆਂ ਮੁਤਾਬਕ ਕੁਲ ਪ੍ਰਭਾਵਿਤਾਂ ਦੀ ਗਿਣਤੀ ਜਿਥੇ 50 ਲੱਖ ਦੇ ਕਰੀਬ ਪਹੁੰਚ ਗਈ ਹੈ ਉਥੇ ਹੀ 20 ਲੱਖ ਤੋਂ ਜ਼ਿਆਦਾ ਲੋਕਾਂ ਨੇ ਇਸ ਤੋਂ ਰੀ-ਕਵਰ ਹੋ ਚੁੱਕੇ ਹਨ।

Leave a Reply

Your email address will not be published. Required fields are marked *

%d bloggers like this: