ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jul 6th, 2020

ਯੂ.ਕੇ. ਚ ਘਰਾ ਨੂੰ ਪਰਤੇ 16,500 ਨਾਗਰਿਕ ਅੱਧੇ ਤੋ ਜਿਆਦਾ ਲੋਕ ਭਾਰਤ ਤੋ

ਯੂ.ਕੇ. ਚ ਘਰਾ ਨੂੰ ਪਰਤੇ 16,500 ਨਾਗਰਿਕ ਅੱਧੇ ਤੋ ਜਿਆਦਾ ਲੋਕ ਭਾਰਤ ਤੋ

ਲੰਡਨ (ਰਾਜਵੀਰ ਸਮਰਾ)- ਕੋਰੋਨਾਵਾਇਰਸ ਦੇ ਕਾਰਨ ਲਾਕ ਡਾਊਨ ਦੇ ਚੱਲਦੇ ਹੋਰ ਦੇਸ਼ਾਂ ‘ਚ ਫਸੇ ਤਕਰੀਬਨ 16 ਹਜ਼ਾਰ ਤੋਂ ਜ਼ਿਆਦਾ ਬ੍ਰਿਟਿਸ਼ ਨਾਗਰਿਕ ਬ੍ਰਿਟੇਨ ਪਰਤ ਆਏ ਹਨ, ਜਿਨ੍ਹਾਂ ਵਿਚੋਂ ਲਗਭਗ ਅੱਧੇ ਲੋਕ ਭਾਰਤ ਤੋਂ ਵਾਪਸ ਆਏ ਹਨ। ਭਾਰਤ ਦੇ ਵੱਖ-ਵੱਖ ਸ਼ਹਿਰਾਂ ਤੋਂ 64 ਵਿਸ਼ੇਸ਼ ਉਡਾਣਾਂ ਰਾਹੀਂ ਇਨ੍ਹਾਂ ਨੂੰ ਇਥੇ ਲਿਆਂਦਾ ਗਿਆ ਹੈ। ਬ੍ਰਿਟੇਨ ਸਰਕਾਰ ਨੇ ਕਿਹਾ ਕਿ ਬੀਤੇ 38 ਦਿਨਾਂ ਵਿਚ ਲਗਭਗ 16,500 ਯਾਤਰੀ ਵਤਨ ਪਰਤੇ ਹਨ। ਇਨ੍ਹਾਂ ਵਿਚੋਂ ਭਾਰਤ ਦੀਆਂ 32 ਵੱਖ-ਵੱਖ ਥਾਵਾਂ ਤੋਂ ਪਰਤੇ ਬ੍ਰਿਟਿਸ਼ ਨਾਗਰਿਕ ਸ਼ਾਮਲ ਹਨ।

ਭਾਰਤ ਵਿਚ ਬ੍ਰਿਟੇਨ ਦੀ ਕਾਰਜਕਾਰੀ ਹਾਈ ਕਮਿਸ਼ਨਰ ਜੇਨ ਥੌਂਪਸਨ ਨੇ ਕਿਹਾ ਕਿ ਅੰਮ੍ਰਿਤਸਰ ਤੋਂ 300 ਤੋਂ ਜ਼ਿਆਦਾ ਲੋਕਾਂ ਨੂੰ ਲੈ ਕੇ ਇਕ ਜਹਾਜ਼ ਅੱਜ ਲੰਡਨ ਦੇ ਹੀਥਰੋ ਹਵਾਈ ਅੱਡੇ ‘ਤੇ ਆ ਜਾਵੇਗਾ। ਉਨ੍ਹਾਂ ਨੇ ਇਸ ਦੇ ਲਈ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਹੈ। ਥੌਂਪਸਨ ਨੇ ਕਿਹਾ ਕਿ ਬ੍ਰਿਟਿਸ਼ ਨਾਗਰਿਕਾਂ ਦੀ ਵਾਪਸੀ ਦੀ ਇਹ ਮੁਹਿੰਮ ਭਾਰਤ ਸਰਕਾਰ ਦੇ ਸ਼ਾਨਦਾਰ ਸਹਿਯੋਗ ਦੇ ਬਿਨਾਂ ਸੰਭਵ ਨਹੀਂ ਸਨ। ਕੋਰੋਨਾ ਵਾਇਰਸ ਦੇ ਖਿਲਾਫ ਜੰਗ ‘ਚ ਦੋਹਾਂ ਦੇਸ਼ਾਂ ਵਿਚਾਲੇ ਸਹਿਯੋਗ ਜਾਰੀ ਰਹਿਣਾ ਜ਼ਰੂਰੀ ਹੈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: