ਰਣਜੀਤ ਕਮਿਸ਼ਨ ਨੇ ਜਾਂਚ ਕਰਦਿਆਂ ਖੁਦ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ-ਐਸਜੀਪੀਸੀ

ss1

ਰਣਜੀਤ ਕਮਿਸ਼ਨ ਨੇ ਜਾਂਚ ਕਰਦਿਆਂ ਖੁਦ ਕੀਤੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ-ਐਸਜੀਪੀਸੀ

SGPC rejects Justice Ranjit Singh

ਜਸਟਿਸ ਰਣਜੀਤ ਸਿੰਘ ਕਮਿਸਨ ਦੀ ਬਰਗਾੜੀ ਕਾਂਡ ਜਾਂਚ ਦੀ ਰਿਪੋਰਟ ਲੀਕ ਹੋਣ ਤੋ ਬਾਅਦ ਹਰ ਸੰਸਥਾ ਤੇ ਕਾਂਗਰਸ ਵਿਰੋਧੀ ਰਾਜਨੀਤਿਕ ਪਾਰਟੀਆਂ ਉਸ ‘ਤੇ ਸਵਾਲ ਚੁੱਕ ਰਹੀਆਂ ਹਨ। ਹਾਲ ਹੀ ‘ਚ ਸਿੱਖਾਂ ਦੀ ਸਰਵ ਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਰਿਪੋਰਟ ‘ਤੇ ਸਵਾਲ ਚੁੱਕ ਕੇ ਨਵਾਂ ਵਿਵਾਦ ਪੈਦਾ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਦੀ ਗਈ ਹੰਗਾਮੀ ਮੀਟਿੰਗ ਤੋਂ ਬਾਅਦ ਐਸਜੀਪੀਸੀ ਨੇ ਜਾਰੀ ਕੀਤੇ ਪ੍ਰੈਸ ਬਿਆਨ ਵਿੱਚ ਦਾਅਵਾ ਕੀਤਾ ਹੈ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਪੱਤਰਿਆਂ ਨੂੰ ਮਾਲਖਾਨੇ ਵਿੱਚ ਰੱਖ ਕੇ ਖ਼ੁਦ ਹੀ ਪਾਵਨ ਗੁਰਬਾਣੀ ਦੀ ਬੇਅਦਬੀ ਕਰਨ ਦਾ ਘੋਰ ਅਪਰਾਧ ਕੀਤਾ ਹੈ।

ਦੱਸਣਯੋਗ ਹੈ ਕਿ ਐਸਜੀਪੀਸੀ ਨੇ ਜਾਰੀ ਕੀਤੇ ਬਿਆਨਾਂ ਚ ਕਮੇਟੀ ਨੇ ਮੌਜੂਦਾਂ ਕਾਂਗਰਸ ਸਰਕਾਰ ‘ਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਜਾਰੀ ਕੀਤੇ ਬਿਆਨ ਚ ਉਨ੍ਹਾਂ ਨੇ ਲਿਖਿਆ ਕਿ “ਅੰਤ੍ਰਿਮ ਕਮੇਟੀ ਦੀ ਇੱਕਤਰਤਾ ਪੰਜਾਬ ਦੀ ਮੌਜੂਦਾ ਸਰਕਾਰ ਤੇ ਕਾਂਗਰਸ ਪਾਰਟੀ ਨੂੰ ਸਖ਼ਤ ਸਬਦਾਂ ‘ਚ ਤਾੜਨਾ ਕਰਦੀ ਹੈ ਤੇ ਉਹ ਪੰਥ ਵਿਰੋਧੀ ਨੀਤੀ ਤੋਂ ਬਾਜ਼ ਆਵੇ, ਨਹੀਂ ਤਾਂ ਉਹ ਖਾਲਸਾ ਪੰਥ ਦੇ ਤਿੱਖੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ”।

ਦੱਸ ਦੇਈਏ ਕਿ ਕਮੇਟੀ ਨੇ ਪਿਛਲੇ ਸਾਲ ਸਤੰਬਰ ਵਿੱਚ ਹੋਈ ਇੱਕ ਮੀਟਿੰਗ ਦੌਰਾਨ ਪਹਿਲਾਂ ਹੀ ਇਸ ਕਮਿਸ਼ਨ ਨੂੰ ਰੱਦ ਕਰ ਦਿੱਤਾ ਸੀ ਅਤੇ ਹੁਣ ਕਮਿਸ਼ਨ ਦੀ ਰਿਪੋਰਟ ਨੂੰ ਵੀ ਰੱਦ ਕਰ ਦਿੱਤਾ ਹੈ। ਕਮੇਟੀ ਨੇ ਆਪਣੇ ਬਿਆਨ ਵਿੱਚ ਦੋਸ਼ ਲਾਇਆ ਹੈ ਕਿ ਕਮਿਸ਼ਨ ਨੇ ਕਾਂਗਰਸ ਸਰਕਾਰ ਅਨੁਸਾਰ ਇਹ ਰਿਪੋਰਟ ਤਿਆਰ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਮੰਗੀ ਕੀਤੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਸੁਪਰੀਮ ਕੋਰਟ ਦੇ ਸੀਟਿੰਗ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ। ਕਮੇਟੀ ਨੇ ਰਣਜੀਤ ਸਿੰਘ ਕਮਿਸ਼ਨ ਵਿਰੁੱਧ ਵੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕਮੇਟੀ ਨੇ ਆਪਣੇ ਬਿਆਨ ‘ਚ ਕਿਹਾ ਕਿ “ਅੰਤ੍ਰਿਮ ਕਮੇਟੀ ਦੀ ਇੱਕਤਰਤਾ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਵਾਲੀ ਬੇਬੁਨਿਆਦ ਰਿਪੋਰਟ ਤੋਂ ਪੰਜਾਬੀਆਂ ਤੇ ਖਾਸਕਰ ਸਿੱਖਾਂ ਨੂੰ ਸੁਚੇਤ ਰਹਿਣ ਦੀ ਅਪੀਲ ਵੀ ਕਰਦੀ ਹੈ”।

Share Button

Leave a Reply

Your email address will not be published. Required fields are marked *