ਰਣਧੀਰ ਰੱਖੜਾ ਜਿਲਾ ਅਕਾਲੀ ਜਥਾ ਪਟਿਆਲਾ (ਦਿਹਾਤੀ) ਦੇ ਪ੍ਰਧਾਨ ਨਿਯੁਕਤ

ss1

ਰਣਧੀਰ ਰੱਖੜਾ ਜਿਲਾ ਅਕਾਲੀ ਜਥਾ ਪਟਿਆਲਾ (ਦਿਹਾਤੀ) ਦੇ ਪ੍ਰਧਾਨ ਨਿਯੁਕਤ

ਚੰਡੀਗੜ੍ਹ 24 ਮਈ (ਪ੍ਰਿੰਸ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਜਿਲਾ ਪਟਿਆਲਾ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂ ਸ. ਰਣਧੀਰ ਸਿੰਘ ਰੱਖੜਾ ਨੂੰ ਜਿਲਾ ਅਕਾਲੀ ਜਥਾ ਪਟਿਆਲਾ (ਦਿਹਾਤੀ) ਦਾ ਪ੍ਰਧਾਨ ਨਾਮਜ਼ਦ ਕੀਤਾ ਹੈ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ. ਰਣਧੀਰ ਸਿੰਘ ਰੱਖੜਾ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਸੀਨੀਅਰ ਮੈਂਬਰ ਹਨ। ਉਹਨਾਂ ਦੱਸਿਆ ਕਿ ਸ. ਰੱਖੜਾ ਪਨਗ੍ਰੇਨ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਡਾ. ਚੀਮਾ ਨੇ ਦੱਸਿਆ ਕਿ ਸ. ਰਣਧੀਰ ਸਿੰਘ ਰੱਖੜਾ ਪੜੇ ਲਿਖੇ, ਸੂਝਵਾਨ ਅਤੇ ਮਿਹਨਤੀ ਆਗੂ ਹਨ। ਉਹਨਾਂ ਆਸ ਪ੍ਰਗਟ ਕੀਤੀ ਕਿ ਸ. ਰੱਖੜਾ ਪਾਰਟੀ ਵਲੋਂ ਮਿਲੀ ਇਸ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ।

Share Button

Leave a Reply

Your email address will not be published. Required fields are marked *