ਰਹੱਲੀ ਵਿਖੇ ਸੀਵਰੇਜ਼ ਪਾ ਕੇ ਕੀਤਾ ਪਾਣੀ ਦੇ ਨਿਕਾਸ ਦੀ ਸਮੱਸਿਆ ਦਾ ਹੱਲ

ss1

ਰਹੱਲੀ ਵਿਖੇ ਸੀਵਰੇਜ਼ ਪਾ ਕੇ ਕੀਤਾ ਪਾਣੀ ਦੇ ਨਿਕਾਸ ਦੀ ਸਮੱਸਿਆ ਦਾ ਹੱਲ

ਮਾਹਿਲਪੁਰ (ਅਸ਼ਵਨੀ ਸ਼ਰਮਾ) ਪੰਜਾਬ ਦੀ ਅਕਾਲੀ ਭਾਜਪਾ ਤੇ ਕੇਂਦਰ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਪਿੰਡਾਂ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪੰਜਾਬ ਦੇ ਕਈ ਪਿੰਡ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਆਏ ਹੋਏ ਹਨ ਜਿਨਾਂ ਵਿਚ ਰਹੱਲੀ ਪਿੰਡ ਵੀ ਵਿਕਾਸ ਦੀਆਂ ਲੀਹਾਂ ਤੇ ਅੱਗੇ ਕਦਮ ਵਧਾ ਰਿਹਾ ਹੈ। ਪਿੰਡ ਦੇ ਸਰਪੰਚ ਅਵਤਾਰ ਚੰਦ ਨੇ ਪਿੰਡ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਬਹੁਤ ਵੱਡੀ ਸੀ ਜੋ ਕਿ ਪਿਛਲੇ ਕਾਫੀ ਸਮੇਂ ਤੋਂ ਗੰਭੀਰ ਬਣੀ ਹੋਈ ਸੀ। ਜਿਸ ਦਾ ਕਿ ਸੀਵਰੇਜ ਪਾ ਕੇ ਹੱਲ ਕੀਤਾ ਗਿਆ ਹੈ। ਇਸ ਨਾਲ ਪਿੰਡ ਵਾਸੀਆਂ ਤੇ ਇਲਾਕਾ ਵਾਸੀਆਂ ਨੂੰ ਕਾਫੀ ਲਾਭ ਹੋਇਆ ਹੈ ਤੇ ਪਿੰਡ ਦੀ ਦਿੱਖ ਵੀ ਵਧੀਆ ਬਣੀ ਹੈ। ਉਨਾਂ ਕਿਹਾ ਕਿ ਪਿੰਡ ਦੀ ਤਰੱਕੀ ਲਈ ਹੋਰ ਵੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਸਮੁੱਚੀ ਪੰਚਾਇਤ ਵਲੋਂ ਵਿਕਾਸ ਕਾਰਜਾਂ ਦੀ ਨਜਰਸਾਨੀ ਕਰਕੇ ਵਿਕਾਸ ਕਾਰਜਾਂ ਨੂੰ ਤੇਜ ਕੀਤਾ ਜਾ ਰਿਹਾ ਹੈ।

Share Button

Leave a Reply

Your email address will not be published. Required fields are marked *