Sat. Sep 21st, 2019

ਰਾਜਪੁਰਾ ‘ਚ ਲਾਪਤਾ ਹੋਏ 2 ਸਕੇ ਭਰਾਵਾਂ ਦੀ ਨਹੀਂ ਮਿਲੀ ਕੋਈ ਉੱਘ-ਸੁੱਘ , ਪਹੁੰਚੀ NDRF ਦੀ ਟੀਮ

ਰਾਜਪੁਰਾ ‘ਚ ਲਾਪਤਾ ਹੋਏ 2 ਸਕੇ ਭਰਾਵਾਂ ਦੀ ਨਹੀਂ ਮਿਲੀ ਕੋਈ ਉੱਘ-ਸੁੱਘ , ਪਹੁੰਚੀ NDRF ਦੀ ਟੀਮ

ਰਾਜਪੁਰਾ : ਰਾਜਪੁਰਾ ਦੇ ਨਜ਼ਦੀਕ ਪਿੰਡ ਖੇੜੀ ਗੰਡਿਆ ਵਿਖੇ ਪਿਛਲੇ ਦਿਨੀਂ ਦੋ ਸਕੇ ਭਰਾ ਭੇਦਭਰੀ ਹਾਲਤ ‘ਚ ਗਾਇਬ ਹੋ ਗਏ ਸਨ , ਜਿਨ੍ਹਾਂ ਦੀ ਤੀਸਰੇ ਦਿਨ ਵੀ ਕੋਈ ਉੱਘ-ਸੁੱਘ ਨਹੀਂ ਨਿਕਲੀ। ਪੁਲਿਸ ਵੱਲੋਂ ਜਿੱਥੇ ਵੱਖ-ਵੱਖ ਟੀਮਾਂ ਬਣਾ ਕੇ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ, ਉੱਥੇ ਹੀ ਅੱਜ ਤੀਸਰੇ ਦਿਨ ਐਨਡੀਆਰਐਫ ਦੀ ਟੀਮ ਵੱਲੋਂ ਪਿੰਡ ਨੇੜਲੇ ਛੱਪੜ ਤੇ ਟੋਭਿਆਂ ‘ਚ ਵੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਪਿੰਡ ਦੇ ਅੰਦਰ ਤੇ ਆਸ-ਪਾਸ ਉੱਗੀਆਂ ਝਾੜੀਆਂ ‘ਚ ਵੀ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਦੇ ਪਿਤਾ ਦੀਦਾਰ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਲੜਕੇ ਜਸਨਦੀਪ ਸਿੰਘ (10) ਅਤੇ ਹਸਨਦੀਪ ਸਿੰਘ (6) ਬੀਤੀ ਸ਼ਾਮ ਘਰੋਂ ਕਰਿਆਨੇ ਦੀ ਦੁਕਾਨ ਤੋਂ ਸਮਾਨ ਲੈਣ ਗਏ ਸਨ ਪਰ ਜਦੋਂ ਬੱਚੇ ਕਾਫ਼ੀ ਦੇਰ ਤੱਕ ਘਰ ਵਾਪਸ ਨਾ ਪਰਤੇ ਤਾਂ ਉਹ ਦੁਕਾਨ ‘ਤੇ ਗਏ।ਇਸ ਦੌਰਾਨ ਦੁਕਾਨਦਾਰ ਨੇ ਦੱਸਿਆ ਕਿ ਬੱਚੇ ਇੱਥੇ ਆਏ ਹੀ ਨਹੀਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਬੱਚਿਆਂ ਦੀ ਇੱਧਰ-ਉੱਧਰ ਭਾਲ ਕੀਤੀ ਪਰ ਅਜੇ ਤੱਕ ਬੱਚੇ ਨਹੀਂ ਮਿਲੇ। ਇਨ੍ਹਾਂ ਬੱਚਿਆਂ ਦੀ ਉਮਰ 12 ਸਾਲ ਤੇ 8 ਸਾਲ ਦੱਸੀ ਜਾ ਰਹੀ ਹੈ।ਇਸ ਸੰਬੰਧੀ ਬੱਚਿਆਂ ਦੇ ਮਾਪੇ ਅਗਵਾਕਾਰੀ ਦਾ ਦੋਸ਼ ਲਾ ਰਹੇ ਹਨ।

ਦੱਸ ਦੇਈਏ ਕਿ ਬੀਤੀ 22 ਜੁਲਾਈ ਦੀ ਰਾਤ ਕਰੀਬ ਸਾਢੇ ਅੱਠ ਵਜੇ ਦੋਵੇਂ ਭਰਾ ਪਿੰਡ ਦੀ ਇੱਕ ਦੁਕਾਨ ਤੋਂ ਕੁਝ ਸਾਮਾਨ ਲੈਣ ਗਏ ਸਨ ਪਰ ਉਹ ਘਰ ਨਹੀਂ ਪਰਤੇ। ਪਰਿਵਾਰ ਨੇ ਉਸੇ ਰਾਤ ਪੁਲਿਸ ਨੂੰ ਬੱਚਿਆਂ ਦੇ ਲਾਪਤਾ ਹੋਣ ਦੀ ਸੂਚਨਾ ਦਿੱਤੀ ਪਰ ਪੁਲਿਸ ਨੇ ਕੋਈ ਦਿਲਚਸਪੀ ਨਹੀਂ ਦਿਖਾਈ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਪੁਲਿਸ ਦੀ ਢਿੱਲੀ ਕਾਰਵਾਈ ਨੂੰ ਲੈ ਕੇ ਦੋ ਦਿਨ ਰਾਜਪੁਰਾ -ਪਟਿਆਲਾ ਮੁੱਖ ਮਾਰਗ ‘ਤੇ ਧਰਨਾ ਵੀ ਦਿੱਤਾ ਗਿਆ, ਜਿਸ ਦੌਰਾਨ ਬੀਤੀ ਰਾਤ ਪੁਲਿਸ ਵੱਲੋਂ ਦੋ ਦਿਨਾਂ ‘ਚ ਬੱਚਿਆਂ ਨੂੰ ਲੱਭਣ ਦਾ ਸਮਾਂ ਲੈਂਦਿਆਂ ਧਰਨਾ ਚੁੱਕਵਾ ਦਿੱਤਾ ਗਿਆ।

Leave a Reply

Your email address will not be published. Required fields are marked *

%d bloggers like this: