Mon. Sep 23rd, 2019

ਰਾਜਪੁਰਾ : ਲਾਪਤਾ ਹੋਏ 2 ਸਕੇ ਭਰਾਵਾਂ ਦੀ 10 ਦਿਨਾਂ ਬਾਅਦ ਵੀ ਨਹੀਂ ਮਿਲੀ ਕੋਈ ਉੱਘ-ਸੁੱਘ , ਪੰਜਾਬ ਦੇ ਡੀਜੀਪੀ ਨੇ ਬਣਾਈ ਸਿੱਟ

ਰਾਜਪੁਰਾ : ਲਾਪਤਾ ਹੋਏ 2 ਸਕੇ ਭਰਾਵਾਂ ਦੀ 10 ਦਿਨਾਂ ਬਾਅਦ ਵੀ ਨਹੀਂ ਮਿਲੀ ਕੋਈ ਉੱਘ-ਸੁੱਘ , ਪੰਜਾਬ ਦੇ ਡੀਜੀਪੀ ਨੇ ਬਣਾਈ ਸਿੱਟ

ਰਾਜਪੁਰਾ : ਰਾਜਪੁਰਾ ਦੇ ਨਜ਼ਦੀਕ ਪਿੰਡ ਖੇੜੀ ਗੰਡਿਆਂ ਵਿਖੇ ਪਿਛਲੇ ਦਿਨੀਂ ਦੋ ਸਕੇ ਭਰਾ ਭੇਦਭਰੀ ਹਾਲਤ ‘ਚ ਗਾਇਬ ਹੋ ਗਏ ਸਨ , ਜਿਨ੍ਹਾਂ ਦੀ ਦਸਵੇਂ ਦਿਨ ਵੀ ਕੋਈ ਉੱਘ-ਸੁੱਘ ਨਹੀਂ ਨਿਕਲੀ। ਪੁਲਿਸ ਵੱਲੋਂ ਜਿੱਥੇ ਵੱਖ-ਵੱਖ ਟੀਮਾਂ ਬਣਾ ਕੇ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ, ਉੱਥੇ ਹੀ ਐਨਡੀਆਰਐਫ ਦੀ ਟੀਮ ਵੱਲੋਂ ਪਿੰਡ ਨੇੜਲੇ ਛੱਪੜ ਤੇ ਟੋਭਿਆਂ ‘ਚ ਵੀ ਭਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਪਿੰਡ ਦੇ ਅੰਦਰ ਤੇ ਆਸ-ਪਾਸ ਉੱਗੀਆਂ ਝਾੜੀਆਂ ‘ਚ ਵੀ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ।

ਜਿਸਨੂੰ ਦੇਖਦੇ ਹੋਏ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤਿੰਨ ਆਈਪੀਐੱਸ ਅਧਿਕਾਰੀਆਂ ‘ਤੇ ਆਧਾਰਿਤ ਵਿਸ਼ੇਸ਼ ਜਾਂਚ ਟੀਮ (ਸਿੱਟ ) ਗਠਿਤ ਕਰ ਦਿੱਤੀ ਹੈ। ਇਸ ਦੌਰਾਨ ਸਿੱਟ ਦੀ ਅਗਵਾਈ ਪਟਿਆਲਾ ਦੇ ਆਈਜੀ ਅਮਰਦੀਪ ਸਿੰਘ ਰਾਏ ਕਰਨਗੇ। ਇਸ ਦੇ ਇਲਾਵਾ ਜਾਂਚ ਟੀਮ ਦੇ ਹੋਰਨਾਂ ਮੈਂਬਰਾਂ ਵਿੱਚ ਪਟਿਆਲਾ ਦੇ ਐੱਸਐੱਸਪੀ ਮਨਦੀਪ ਸਿੰਘ ਸਿੱਧੂ, AIG SSOC ਮੋਹਾਲੀ ਵਰਿੰਦਰਪਾਲ ਸਿੰਘ ਅਤੇ AIG Crime ਸਰਬਜੀਤ ਸਿੰਘ ਸ਼ਾਮਲ ਹਨ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਦੇ ਪਿਤਾ ਦੀਦਾਰ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਲੜਕੇ ਜਸਨਦੀਪ ਸਿੰਘ (10) ਅਤੇ ਹਸਨਦੀਪ ਸਿੰਘ (6) ਬੀਤੀ ਸ਼ਾਮ ਘਰੋਂ ਕਰਿਆਨੇ ਦੀ ਦੁਕਾਨ ਤੋਂ ਸਮਾਨ ਲੈਣ ਗਏ ਸਨ ਪਰ ਜਦੋਂ ਬੱਚੇ ਕਾਫ਼ੀ ਦੇਰ ਤੱਕ ਘਰ ਵਾਪਸ ਨਾ ਪਰਤੇ ਤਾਂ ਉਹ ਦੁਕਾਨ ‘ਤੇ ਗਏ। ਇਸ ਦੌਰਾਨ ਦੁਕਾਨਦਾਰ ਨੇ ਦੱਸਿਆ ਕਿ ਬੱਚੇ ਇੱਥੇ ਆਏ ਹੀ ਨਹੀਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਬੱਚਿਆਂ ਦੀ ਇੱਧਰ-ਉੱਧਰ ਭਾਲ ਕੀਤੀ ਪਰ ਅਜੇ ਤੱਕ ਬੱਚੇ ਨਹੀਂ ਮਿਲੇ। ਇਨ੍ਹਾਂ ਬੱਚਿਆਂ ਦੀ ਉਮਰ 12 ਸਾਲ ਤੇ 8 ਸਾਲ ਦੱਸੀ ਜਾ ਰਹੀ ਹੈ। ਇਸ ਸੰਬੰਧੀ ਬੱਚਿਆਂ ਦੇ ਮਾਪੇ ਅਗਵਾਕਾਰੀ ਦਾ ਦੋਸ਼ ਲਾ ਰਹੇ ਹਨ।

ਜ਼ਿਕਰਯੋਗ ਹੈ ਕਿ ਬੀਤੀ 22 ਜੁਲਾਈ ਦੀ ਰਾਤ ਕਰੀਬ ਸਾਢੇ ਅੱਠ ਵਜੇ ਦੋਵੇਂ ਭਰਾ ਪਿੰਡ ਦੀ ਇੱਕ ਦੁਕਾਨ ਤੋਂ ਕੁਝ ਸਾਮਾਨ ਲੈਣ ਗਏ ਸਨ ਪਰ ਉਹ ਘਰ ਨਹੀਂ ਪਰਤੇ। ਪਰਿਵਾਰ ਨੇ ਉਸੇ ਰਾਤ ਪੁਲਿਸ ਨੂੰ ਬੱਚਿਆਂ ਦੇ ਲਾਪਤਾ ਹੋਣ ਦੀ ਸੂਚਨਾ ਦਿੱਤੀ ਪਰ ਪੁਲਿਸ ਨੇ ਕੋਈ ਦਿਲਚਸਪੀ ਨਹੀਂ ਦਿਖਾਈ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਪੁਲਿਸ ਦੀ ਢਿੱਲੀ ਕਾਰਵਾਈ ਨੂੰ ਲੈ ਕੇ ਦੋ ਦਿਨ ਰਾਜਪੁਰਾ -ਪਟਿਆਲਾ ਮੁੱਖ ਮਾਰਗ ‘ਤੇ ਧਰਨਾ ਵੀ ਦਿੱਤਾ ਸੀ।

Leave a Reply

Your email address will not be published. Required fields are marked *

%d bloggers like this: