Thu. Oct 17th, 2019

ਰਾਜਪੁਰਾ ਵਿਧਾਇਕ ਕੰਬੋਜ਼ ਦੀ ਦਸਮੇਸ਼ ਲਿੰਕ ਨਹਿਰ ਦੀ ਉਸਾਰੀ ਦੇ ਚੁੱਕੇ ਮੁੱਦੇ ਨੂੰ ਪਿਆ ਬੂਰ

ਰਾਜਪੁਰਾ ਵਿਧਾਇਕ ਕੰਬੋਜ਼ ਦੀ ਦਸਮੇਸ਼ ਲਿੰਕ ਨਹਿਰ ਦੀ ਉਸਾਰੀ ਦੇ ਚੁੱਕੇ ਮੁੱਦੇ ਨੂੰ ਪਿਆ ਬੂਰ
-ਵਿਧਾਨ ਸਭਾ ਦੇ ਸਪੀਕਰ ਵੱਲੋਂ ਵਿਧਾਇਕ ਕੰਬੋਜ਼ ਦੀ ਪ੍ਰਧਾਨਗੀ ਹੇਠ 5 ਮੈਂਬਰੀ ਕਮੇਟੀ ਦਾ ਕੀਤਾ ਗਠਨ
-ਕਮੇਟੀ ਮੈਂਬਰਾਂ ਦੀ ਮੀਟਿੰਗ ਦੌਰਾਨ ਦਸਮੇਸ਼ ਲਿੰਕ ਨਹਿਰ ਦੀ ਉਸਾਰੀ ਸਬੰਧੀ ਰਿਪੋਰਟ ਵਿਧਾਨ ਸਭਾ ਨੂੰ ਸੌਪਾਗੇ-ਵਿਧਾਇਕ ਕੰਬੋਜ਼

ਰਾਜਪੁਰਾ, 19 ਜੂਨ (ਐਚ.ਐਸ.ਸੈਣੀ)-ਹਲਕਾ ਰਾਜਪੁਰਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਵੱਲੋਂ ਵਿਧਾਨ ਸਭਾ ਵਿੱਚ ਦਸਮੇਸ਼ ਲਿੰਕ ਨਹਿਰ ਦੀ ਉਸਾਰੀ ਨੂੰ ਮੁਕੰਮਲ ਕਰਨ ਦੇ ਚੁੱਕੇ ਮੁੱਦੇ ਨੂੰ ਬੂਰ ਪੈਂਦਾ ਦਿਖਾਈ ਦੇ ਰਿਹਾ ਹੈ। ਜਿਸ ਤੇ ਉਨਾਂ ਦੇ ਇਸ ਮਾਮਲੇ ‘ਤੇ ਵਿਧਾਨ ਸਭਾ ਦੇ ਸਪੀਕਰ ਨੇ ਵਿਧਾਇਕ ਕੰਬੋਜ਼ ਦੀ ਅਗਵਾਈ ਵਿੱਚ ਵੱਖ-ਵੱਖ ਪਾਰਟੀਆਂ ਦੇ 5 ਵਿਧਾਇਕਾਂ ਦੀ ਸਾਂਝੀ ਕਮੇਟੀ ਦਾ ਗਠਨ ਕਰ ਦਿੱਤਾ ਹੈ।
ਜਾਣਕਾਰੀ ਦੇ ਅਨੁਸਾਰ ਹਲਕਾ ਰਾਜਪੁਰਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਵੱਲੋਂ ਦਸਮੇਸ਼ ਲਿੰਕ ਨਹਿਰ ਦੀ ਉਸਾਰੀ ਦੇ ਮਾਮਲੇ ਸਬੰਧ ਵਿਧਾਨ ਸਭਾ ਵਿੱਚ 20 ਫਰਵਰੀ 2019 ਨੂੰ ਪ੍ਰਸ਼ਨ 1844 ਦੇ ਰਾਹੀ ਮੁੱਦਾ ਚੁੱਕਿਆ ਸੀ। ਉਨਾਂ ਦਾ ਕਹਿਣਾ ਸੀ ਕਿ ਜੇਕਰ ਦਸਮੇਸ਼ ਲਿੰਕ ਨਹਿਰ ਚੱਲ ਜਾਂਦੀ ਹੈ ਤਾਂ ਇਸ ਨਾਲ ਸੈਕੜੇ ਪਿੰਡਾਂ ਦੇ ਕਿਸਾਨਾਂ ਨੂੰ ਲਾਭ ਮਿਲੇਗਾ। ਉਨਾਂ ਕਿਹਾ ਕਿ ਦਿਨ ਪ੍ਰਤੀ ਦਿਨ ਧਰਤੀ ਹੇਠਾਂ ਪਾਣੀ ਦਾ ਪੱਧਰ ਨੀਂਵਾ ਹੁੰਦਾ ਜਾ ਰਿਹਾ ਹੈ। ਜੇਕਰ ਇਹ ਸਥਿੱਤੀ ਰਹੀ ਤਾਂ ਆਉਣ ਵਾਲੇ ਸਮੇਂ ਵਿੱਚ ਖੇਤਾਂ ਦੀ ਸਿੰਚਾਈ ਤੋਂ ਇਲਾਵਾ ਪੀਣ ਵਾਲੇ ਪਾਣੀ ਦੀ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਿਸ ਤੇ ਉਨਾਂ ਦੇ ਇਸ ਮੁੱਦੇ ‘ਤੇ ਵਿਧਾਨ ਸਭਾ ਦੇ ਸਪੀਕਰ ਨੇ ਸਦਨ ਵਿੱਚ 18 ਜੂਨ 2019 ਨੂੰ ਇੱਕ ਪੱਤਰ ਨੰ: 11/ਕਿਊ.ਬੀ/2019/7241, ਮਿਤੀ 19 ਜੂਨ 2019 ਦੇ ਰਾਹੀ ਵਿਧਾਨ ਸਭਾ ਹਲਕਾ ਰਾਜੁਪਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਦੀ ਪ੍ਰਧਾਨਗੀ ਵਿੱਚ ਸਦਨ ਦੀ ਕਮੇਟੀ ਦਾ ਗਠਨ ਕਰਦਿਆਂ ਹਲਕਾ ਘਨੋਰ ਵਿਧਾਇਕ ਮਦਨ ਲਾਲ ਜਲਾਲਪੁਰ, ਹਲਕਾ ਸਰਹਿੰਦ ਵਿਧਾਇਕ ਕੁਲਜੀਤ ਸਿੰਘ ਨਾਗਰਾ, ਹਲਕਾ ਡੇਰਾਬਸੀ ਵਿਧਾਇਕ ਐਨ.ਕੇ.ਸ਼ਰਮਾ, ਹਲਕਾ ਖਰੜ ਵਿਧਾਇਕ ਕੰਵਰ ਸੰਧੂ, ਹਲਕਾ ਬਸੀ ਪਠਾਣਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੂੰ ਇਸ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਵਿਧਾਨ ਸਭਾ ਸਪੀਕਰ ਵੱਲੋਂ ਵਿਧਾਇਕ ਕੰਬੋਜ਼ ਨੂੰ ਉਕਤ ਗਠਿੱਤ ਕੀਤੀ ਗਈ ਕਮੇਟੀ ਦੀ ਮੀਟਿੰਗ ਸਬੰਧੀ ਮਿਤੀ ਅਤੇ ਸਮਾਂ ਮਿੱਥ ਕੇ ਸੂਚਿਤ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਸਬੰਧਤ ਮੈਂਬਰਾਂ ਨੂੰ ਸੂਚਿਤ ਕੀਤਾ ਜਾ ਸਕੇ।

-ਕੀ ਕਹਿੰਦੇ ਹਨ ਵਿਧਾਇਕ-ਇਸ ਸਬੰਧੀ ਜਦੋਂ ਹਲਕਾ ਰਾਜਪੁਰਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਨਾਂ ਦੁਆਰਾ ਚੁੱਕੇ ਗਏ ਲੋਕ ਮੁੱਦੇ ਸਬੰਧੀ ਹਾ ਪੱਖੀ ਹੁੰਗਾਰਾ ਭਰਦਿਆਂ ਕਮੇਟੀ ਗਠਿਤ ਕਰਨ ‘ਤੇ ਧੰਨਵਾਦ ਕੀਤਾ। ਉਨਾ ਕਿਹਾ ਕਿ ਜੇਕਰ ਨਹਿਰ ਦੀ ਉਸਾਰੀ ਹੋ ਜਾਂਦੀ ਹੈ ਤਾਂ ਇਸ ਨਾਲ 4 ਜ਼ਿਲਿਆਂ ਦੇ ਪਿੰਡਾ ਨੂ ਫਾਇਦਾ ਮਿਲੇਗਾ। ਉਨਾਂ ਕਿਹਾ ਕਿ ਨਵੀਂ ਗਠਿਤ ਕੀਤੀ ਗਈ ਕਮੇਟੀ ਦੀ ਪਹਿਲੀ ਮੀਟਿੰਗ ਜਲਦ ਰੱਖੀ ਜਾਵੇਗੀ। ਮੀਟਿੰਗ ਦੌਰਾਨ ਹੀ ਅਗਲੀ ਯੋਜਨਾ ਬਣਾ ਕੇ ਪਿੰਡਾਂ ਦਾ ਸਰਵੇ ਕਰਕੇ ਰਿਪੋਰਟ ਤਿਆਰ ਕੀਤੀ ਜਾਵੇਗੀ।

Leave a Reply

Your email address will not be published. Required fields are marked *

%d bloggers like this: