Sun. Aug 18th, 2019

ਰਾਜਾਸਾਂਸੀ ਹਮਲੇ ‘ਚ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਮੁਆਵਜ਼ਾ

ਰਾਜਾਸਾਂਸੀ ਹਮਲੇ ‘ਚ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਮੁਆਵਜ਼ਾ

ਅੰਮ੍ਰਿਤਸਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜਾਸਾਂਸੀ ਵਿੱਚ ਨਿਰੰਕਾਰੀ ਡੇਰੇ ‘ਤੇ ਹੋਏ ਹਮਲੇ ਵਿੱਚ ਮਾਰੇ ਗਏ ਤਿੰਨ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਜ਼ਖ਼ਮੀਆਂ ਦਾ ਮੁਫਤ ਇਲਾਜ ਕਰਵਾਏਗੀ।

ਯਾਦ ਰਹੇ ਅੱਜ ਸਵੇਰੇ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਵਿੱਚ ਨਿਰੰਕਾਰੀ ਡੇਰੇ ‘ਤੇ ਹੋਏ ਹਮਲੇ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਜਦਕਿ ਦਰਜਨ ਵਿਅਕਤੀ ਜ਼ਖ਼ਮੀ ਹੋ ਗਏ।

ਉਧਰ, ਪੁਲਿਸ ਨੇ ਪੂਰੇ ਪੰਜਾਬ ਵਿੱਚ ਚੌਕਸੀ ਵਧਾ ਦਿੱਤੀ ਹੈ।

Leave a Reply

Your email address will not be published. Required fields are marked *

%d bloggers like this: