Sun. Sep 22nd, 2019

ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ਼ ਪੋਚਣ ਵਾਲੇ ਗੁਰਦੀਪ ਗੋਸ਼ਾ ਤੇ ਮੀਤਪਾਲ ਦੁੱਗਰੀ ਹੋਏ ਅਦਾਲਤ ‘ਚ ਪੇਸ਼, 26 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ

ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ਼ ਪੋਚਣ ਵਾਲੇ ਗੁਰਦੀਪ ਗੋਸ਼ਾ ਤੇ ਮੀਤਪਾਲ ਦੁੱਗਰੀ ਹੋਏ ਅਦਾਲਤ ‘ਚ ਪੇਸ਼, 26 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ

ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ਼ ਪੋਚਣ ਵਾਲੇ ਗੁਰਦੀਪ ਗੋਸ਼ਾ ਤੇ ਮੀਤਪਾਲ ਦੁੱਗਰੀ ਹੋਏ ਅਦਾਲਤ ‘ਚ ਪੇਸ਼, 26 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ,ਲੁਧਿਆਣਾ: ਲੁਧਿਆਣਾ ‘ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ਼ ਮਲਣ ਦੇ ਮਾਮਲੇ ‘ਚ ਅੱਜ ਗੁਰਦੀਪ ਗੋਸ਼ਾ ਤੇ ਮੀਤਪਾਲ ਸਿੰਘ ਦੁੱਗਰੀ ਦੀ ਅਦਾਲਤ ‘ਚ ਪੇਸ਼ੀ ਹੋਈ।
ਪੇਸ਼ੀ ਤੋਂ ਬਾਅਦ ਗੁਰਦੀਪ ਗੋਸ਼ਾ ਦਾ ਕਹਿਣਾ ਹੈ ਕਿ ਉਹਨਾਂ ਨੇ ਕੁਝ ਗਲਤ ਨਹੀਂ ਕੀਤਾ। ਉਨ੍ਹਾਂ ਨੇ ਮੰਗ ਕੀਤੀ ਕਿ ਰਿਮਾਂਡ ਦੌਰਾਨ ਉਨ੍ਹਾਂ ‘ਤੇ ਅੱਤਿਆਚਾਰ ਕਰਨ ਵਾਲੇ ਪੁਲਿਸ ਕਰਮੀਆਂ ‘ਤੇ ਕਾਰਵਾਈ ਹੋਵੇ।
ਮਿਲੀ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਨੇ ਅਜੇ ਤੱਕ ਚਾਲਾਨ ਪੇਸ਼ ਨਾ ਕਰਨ ਦੀ ਸੂਰਤ ‘ਚ ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ।ਜਦੋਂ ਕਿ ਗੋਸ਼ਾ ਅਤੇ ਦੁੱਗਰੀ ਵਲੋਂ ਪੁਲਸ ‘ਤੇ ਹਿਰਾਸਤ ‘ਚ ਅੱਤਿਆਚਾਰ ਦੇ ਦੋਸ਼ਾਂ ‘ਤੇ ਸੁਣਵਾਈ 24 ਜਨਵਰੀ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ‘ਤੇ 1984 ‘ਚ ਹੋਏ ਸਿੱਖ ਕਤਲੇਆਮ ਦੇ ਦੋਸ਼ ਲੱਗਣ ਤੋਂ ਬਾਅਦ ਉਨ੍ਹਾਂ ਤੋਂ ਭਾਰਤ ਰਤਨ ਐਵਾਰਡ ਵਾਪਸ ਲੈਣ ਦੀ ਮੰਗ ਹੋ ਰਹੀ ਸੀ।ਇਸੇ ਮੰਗ ਨੂੰ ਲੈ ਕੇ ਸਥਾਨਕ ਲੋਕਾਂ ਨੇ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਲਾ ਦਿੱਤੀ ਤੇ ਹੱਥਾਂ ‘ਤੇ ਲਾਲ ਰੰਗ ਕਰ ਦਿੱਤਾ ਸੀ।ਜਿਸ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤੋਂ ਬਾਅਦ ਪੁਲਿਸ ਨੇ ਗੁਰਦੀਪ ਗੋਸ਼ਾ ਤੇ ਮੀਤਪਾਲ ਦੁੱਗਰੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

Leave a Reply

Your email address will not be published. Required fields are marked *

%d bloggers like this: