Sun. Jul 21st, 2019

ਰਾਜੀਵ ਗਾਂਧੀ ਦੇ ਬੁੱਤ ‘ਤੇ ਸਿਆਸਤ ਹੋਰ ਭਖੀ, ਲੁਧਿਆਣਾ ‘ਚ ਅਕਾਲੀ ਦਲ ਨੇ ਲਾਇਆ ਧਰਨਾ

ਰਾਜੀਵ ਗਾਂਧੀ ਦੇ ਬੁੱਤ ‘ਤੇ ਸਿਆਸਤ ਹੋਰ ਭਖੀ, ਲੁਧਿਆਣਾ ‘ਚ ਅਕਾਲੀ ਦਲ ਨੇ ਲਾਇਆ ਧਰਨਾ

ਲੁਧਿਆਣਾ: ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਮਲਣ ਦੇ ਮਾਮਲੇ ‘ਚ ਸਿਆਸਤ ਭਖਦੀ ਜਾ ਰਹੀ ਹੈ। ਹੁਣ ਅਕਾਲੀ ਦਲ ਵਲੋਂ ਲੁਧਿਆਣਾ ‘ਚ ਡੀਸੀ ਦਫਤਰ ਦੇ ਬਾਹਰ ਧਰਨਾ ਲਾਇਆ ਗਿਆ ਹੈ। ਇਹ ਧਰਨਾ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀ ਅਗਵਾਈ ‘ਚ ਹੋ ਰਿਹਾ ਹੈ। ਦੱਸ ਦਈਏ ਕਿ ਕਿ ਬੀਤੇ ਦਿਨ ਲੁਧਿਆਣਾ ਵਿਖੇ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਗੋਸ਼ਾ ਵੱਲੋਂ ਰਾਜੀਵ ਗਾਂਧੀ ਤੋਂ ਭਾਰਤ ਰਤਨ ਲੈਣ ਦੀ ਮੰਗ ਨੂੰ ਲੈ ਕੇ ਸਾਬਕਾ ਪ੍ਰਧਾਨ ਮੰਤਰੀ ਦਾ ਬੁੱਤ ਕਾਲਾ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਗੋਸ਼ਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਜਿਸ ਨੂੰ ਲੈ ਕੇ ਅਕਾਲੀ ਦਲ ‘ਚ ਰੋਸ ਪੈਦਾ ਹੋ ਗਿਆ ਹੈ ਤੇ ਇਸ ਲਈ ਇਹ ਧਰਨਾ ਲਾਇਆ ਜਾ ਰਿਹਾ ਹੈ।
ਦੱਸ ਦਈਏ ਕਿ ਬੁੱਧਵਾਰ ਨੂੰ ਨਗਰ ਨਿਗਮ ਦੀ ਟੀਮ ਵਲੋਂ ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੇ ਭਰਾ ਵਲੋਂ ਬਣਾਈ ਗਈ ਇਕ ਇਮਾਰਤ ਨੂੰ ਢੇਹ-ਢੇਰੀ ਦਿੱਤਾ ਗਿਆ ਹੈ। ਨਿਗਮ ਦੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਇਹ ਇਮਾਰਤ ਗੈਰ ਕਾਨੂੰਨੀ ਤਰੀਕੇ ਨਾਲ ਬਣੀ ਹੋਈ ਸੀ, ਜਿਸਦੇ ਚਲਦੇ ਇਹ ਕਾਰਵਾਈ ਕੀਤੀ ਗਈ ਹੈ। ਹਾਲਾਂਕਿ ਇਸ ਮਾਮਲੇ ‘ਚ ਗੋਸ਼ਾ ਦੇ ਭਰਾ ਦਾ ਬਿਆਨ ਵੀ ਸਾਹਮਣੇ ਆਇਆ ਹੈ ਉਹਨਾਂ ਦਾ ਕਹਿਣਾ ਹੈ ਕਿ ਇਸ ਇਮਾਰਤ ਨੂੰ ਬਣਾਉਣ ਤੋਂ ਪਹਿਲਾਂ ਉਨ੍ਹਾਂ ਨੇ ਨਗਰ ਨਿਗਮ ਤੋਂ ਨਕਸ਼ਾ ਪਾਸ ਕਰਾਇਆ ਹੋਇਆ ਹੈ।
ਹਾਲਾਂਕਿ ਇਸ ਮਾਮਲੇ ‘ਚ ਕਾਂਗਰਸ ਵੀ ਫਸ ਗਈ ਹੈ। ਕਾਂਗਰਸੀ ਆਗੂ ਵਲੋਂ ਰਾਜੀਵ ਗਾਂਧੀ ਦੇ ਬੁੱਤ ਨੂੰ ਦੁੱਧ ਨਾਲ ਧੋ ਕੇ ਆਪਣੀ ਪਗੜੀ ਨਾਲ ਸਾਫ ਕੀਤਾ ਸੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਸਿੱਖ ਭਾਈਚਾਰੇ ‘ਚ ਕਾਫੀ ਰੋਸ ਦੇਖਣ ਨੂੰ ਮਿਲ ਰਿਹਾ ਹੈ।

Leave a Reply

Your email address will not be published. Required fields are marked *

%d bloggers like this: