ਰਾਜੀਵ ਗਾਂਧੀ ਦੇ ਬੁੱਤ ਨੂੰ ਪੱਗ ਨਾਲ ਸਾਫ ਕਰਨ ਵਾਲੇ ਕਾਂਗਰਸੀ ਆਗੂ ਖਿਲਾਫ ਯੂਥ ਅਕਾਲੀ ਦਲ ਵੱਲੋਂ ਸ਼ਿਕਾਇਤ

ਰਾਜੀਵ ਗਾਂਧੀ ਦੇ ਬੁੱਤ ਨੂੰ ਪੱਗ ਨਾਲ ਸਾਫ ਕਰਨ ਵਾਲੇ ਕਾਂਗਰਸੀ ਆਗੂ ਖਿਲਾਫ ਯੂਥ ਅਕਾਲੀ ਦਲ ਵੱਲੋਂ ਸ਼ਿਕਾਇਤ

ਜਲੰਧਰ: ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਮਲਣ ਦਾ ਮਾਮਲਾ ਵੱਧਦਾ ਜਾ ਰਿਹਾ ਹੈ। ਹੁਣ ਰਾਜੀਵ ਗਾਂਧੀ ਦੇ ਬੁੱਤ ਨੂੰ ਆਪਣੀ ਪਗੜੀ ਨਾਲ ਸਾਫ ਕਰਨ ਵਾਲੇ ਕਾਂਗਰਸੀ ਨੇਤਾ ਗੁਰਸਿਮਰਨ ਸਿੰਘ ਖਿਲਾਫ ਯੂਥ ਅਕਾਲੀ ਦਲ ਦੇ ਮੈਂਬਰਾਂ ਵੱਲੋਂ ਜਲੰਧਰ ਦੇ ਥਾਣਾ ਨੰ. 7 ‘ਚ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾਵਾਂ ਨੇ ਗੁਰਸਿਮਰਨ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ। ਉਹਨਾਂ ਦਾ ਕਹਿਣਾ ਹੈ ਕਿ ਇਸ ਨੇਤਾ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਮੌਕੇ ਯੂਥ ਅਕਾਲੀ ਆਗੂ ਰਾਜਬੀਰ ਸਿੰਘ ਨੇ ਕਿਹਾ ਹੈ ਕਿ ਇਸ ਕਾਂਗਰਸੀ ਨੇਤਾ ਨੇ ਸਾਰੇ ਸਿੱਖਾਂ ਦੇ ਮਾਣ ਖਿਲਾਫ ਕੰਮ ਕੀਤਾ ਹੈ। ਇਸ ਨਾਲ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਲੁਧਿਆਣਾ ਵਿਖੇ ਅਕਾਲੀ ਦਲ ਵੱਲੋਂ ਰਾਜੀਵ ਗਾਂਧੀ ਤੋਂ ਭਾਰਤ ਰਤਨ ਲੈਣ ਦੀ ਮੰਗ ਨੂੰ ਲੈ ਕੇ ਸਾਬਕਾ ਪ੍ਰਧਾਨ ਮੰਤਰੀ ਦਾ ਬੁੱਤ ਕਾਲਾ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਰਾਜੀਵ ਗਾਂਧੀ ਦੇ ਬੁੱਤ ਨੂੰ ਕਾਂਗਰਸੀ ਆਗੂ ਨੇ ਦੁੱਧ ਨਾਲ ਧੋ ਕੇ ਆਪਣੀ ਪਗੜੀ ਨਾਲ ਸਾਫ ਕੀਤਾ ਸੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਸਿੱਖ ਭਾਈਚਾਰੇ ‘ਚ ਕਾਫੀ ਰੋਸ ਦੇਖਣ ਨੂੰ ਮਿਲ ਰਿਹਾ ਹੈ।

Share Button

Leave a Reply

Your email address will not be published. Required fields are marked *

%d bloggers like this: