ਰਾਜੋਆਣਾ ਨੂੰ ਲੈ ਕੇ ਅਮਿਤ ਸ਼ਾਹ ਦੇ ਬਿਆਨ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਵੀ ਨਿਖੇਧੀ

ਰਾਜੋਆਣਾ ਨੂੰ ਲੈ ਕੇ ਅਮਿਤ ਸ਼ਾਹ ਦੇ ਬਿਆਨ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਵੀ ਨਿਖੇਧੀ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜਾ ਮੁਆਫੀ ਬਾਰੇ ਆਏ ਅਮਿਤ ਸ਼ਾਹ ਦੇ ਬਿਆਨ ਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਤਿੱਖੀ ਪ੍ਰਤੀਕਿਰਿਆ ਵਿਅਕਤ ਕੀਤੀ ਹੈ । ਉਨ੍ਹਾਂ ਨੇ ਕਿਹਾ ਕਿ ਇਕ ਵਾਰ ਫਿਰ ਕੇਂਦਰ ਸਰਕਾਰ ਨੇ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਦਵਾਇਆ ਹੈ। ਉਨ੍ਹਾਂ ਆਖਿਆ ਕਿ ਅਜਿਹਾ ਫੈਸਲਾ ਲੈ ਕੇ ਸਰਕਾਰ ਨੇ ਸਿੱਖਾਂ ਬਾਰੇ ਆਪਣੀ ਮਨਸ਼ਾ ਸਾਫ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰਾਜੋਆਣਾ ਨੂੰ ਰਾਹਤ ਦੇਣ ਤੋਂ ਨਾਂਹ ਕਰਨ ਨਾਲ ਉਨ੍ਹਾਂ ਨੂੰ ਬੜਾ ਦੁੱਖ ਪਹੁੰਚਿਆ ਹੈ। ਇਹ ਕੇਂਦਰ ਸਰਕਾਰ ਦੀ ਦੋਗਲੀ ਨੀਤੀ ਹੈ। 1947 ਤੋਂ ਲੈ ਕੇ ਕੇਂਦਰ ਸਰਕਾਰ ਨੇ ਕਦੇ ਸਿੱਖਾਂ ਨੂੰ ਆਪਣੇਪਣ ਦਾ ਅਹਿਸਾਸ ਦਵਾਉਣ ਲਈ ਕੋਈ ਫੈਸਲਾ ਨਹੀਂ ਲਿਆ। ਜੋ ਬੜਾ ਦੁਖੀ ਕਰਨ ਵਾਲੀ ਗੱਲ਼ ਹੈ। ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਨੂੰ ਕੇਂਦਰ ਕੋਲ ਇਹ ਮਸਲਾ ਉਠਾਉਣਾ ਚਾਹੀਦਾ ਹੈ। ਇਸ ਲਈ ਦੋਵਾਂ ਧਿਰਾਂ ਨੂੰ ਆਖਿਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਰਾਜੋਆਣਾ ਦੀ ਫਾਂਸੀ ਦੀ ਸਜਾ ਤੁਰਤ ਮੁਆਫ ਕੀਤੀ ਜਾਵੇ ਤੇ ਜੇਲ੍ਹਾਂ ਵਿਚ ਬੰਦ ਹੋਰ ਸਿੱਖ ਕੈਦੀਆਂ ਨੂੰ ਤੁਰਤ ਰਿਹਾਅ ਕੀਤਾ ਜਾਵੇ।