ਰਾਣਾ ਗੁਰਜੀਤ ਸਿੰਘ ਦੀਆਂ ਮੁਸ਼ਕਲਾਂ ਵਿੱਚ ਵਾਧਾ, 11 ਨਵੰਬਰ ਨੂੰ ਹਾਈਕੋਰਟ ਨੇ ਜਵਾਬ ਮੰਗਿਆ

ਰਾਣਾ ਗੁਰਜੀਤ ਸਿੰਘ ਦੀਆਂ ਮੁਸ਼ਕਲਾਂ ਵਿੱਚ ਵਾਧਾ, 11 ਨਵੰਬਰ ਨੂੰ ਹਾਈਕੋਰਟ ਨੇ ਜਵਾਬ ਮੰਗਿਆ

ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀਆਂ ਮੁਸ਼ਕਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ ।ਨਿੱਜੀ ਲਾਹੇ ਕਾਰਨ ਪ੍ਰਭਾਵਿਤ ਹੋਏ ਫੈਸਲਿਆਂ ਦੇ ਦੋਸ਼ ਤਹਿਤ ਇੱਕ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਾਈ ਗਈ ਸੀ। ਇਸ ‘ਤੇ ਕਾਰਵਾਈ ਕਰਦਿਆਂ ਅੱਜ ਅਦਾਲਤ ਨੇ ਪੰਜਾਬ ਸਰਕਾਰ, ਪੀ.ਐਸ.ਪੀ.ਸੀ.ਐਲ. ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਨੂੰ ਨੋਟਿਸ ਜਾਰੀ ਕਰਦਿਆਂ 11 ਨਵੰਬਰ ਤਕ ਜਵਾਬ ਮੰਗਿਆ ਹੈ।ਸੀਨੀਅਰ ਵਕੀਲ ਐਚ.ਸੀ. ਅਰੋੜਾ ਵੱਲੋਂ ਪਾਈ ਜਨਹਿਤ ਪਟੀਸ਼ਨ ਵਿੱਚ ਇਹ ਦੱਸਿਆ ਗਿਆ ਹੈ ਕਿ ਬਤੌਰ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿੱਚ ਵਿਸ਼ੇਸ਼ ਤੌਰ ‘ਤੇ ਸਰਕਾਰੀ ਬਿਜਲੀ ਤਾਪ ਘਰ ਬੰਦ ਕਰਨੇ ਤੇ ਬਿਜਲੀ ਦਰਾਂ ਵਿੱਚ ਸੋਧ ਦੇ ਫੈਸਲਿਆਂ ਵਿੱਚ ਨਿੱਜੀ ਮੁਫਾਦਾਂ ਤਹਿਤ ਦਖ਼ਲਅੰਦਾਜ਼ੀ ਕੀਤੀ ਹੈ।ਅਰੋੜਾ ਨੇ ਆਪਣੀ ਪਟੀਸ਼ਨ ਵਿੱਚ ਇਹ ਦੱਸਿਆ ਹੈ ਕਿ ਮੰਤਰੀ ਰਾਣਾ ਸ਼ੂਗਰਜ਼ ਲਿਮਟਿਡ ਦਾ ਸਹਿ-ਸੰਸਥਾਪਕ ਰਿਹਾ ਹੈ। ਬਿਜਲੀ ਪੈਦਾ ਕਰਨ ਵਾਲੀ ਇੱਕ ਨਿੱਜੀ ਕੰਪਨੀ ਦੇ ਜ਼ਿਆਦਾਤਰ ਸ਼ੇਅਰ ਉਸ ਦੇ ਤੇ ਉਸ ਦੀ ਪਤਨੀ ਦੇ ਨਾਂ ‘ਤੇ ਹਨ। ਵਕੀਲ ਨੇ ਕਿਹਾ ਕਿ ਇਸ ਤਰ੍ਹਾਂ ਨਿਜੀ ਰੁਚੀ ਕਾਰਨ ਫ਼ੈਸਲਿਆਂ ਨੂੰ ਜਾਣਬੁੱਝ ਕੇ ਪ੍ਰਭਾਵਿਤ ਕੀਤਾ ਗਿਆ ਹੈ।

Share Button

Leave a Reply

Your email address will not be published. Required fields are marked *

%d bloggers like this: