Thu. Feb 20th, 2020

ਰਾਸ਼ਟਰਪਤੀ ਵੱਲੋਂ ਦਿੱਲੀ ਗੈਂਗਰੇਪ ਤੇ ਕਤਲ ਮਾਮਲੇ ਦੇ ਦੋਸ਼ੀ ਦੀ ਅਪੀਲ ਰੱਦ

ਰਾਸ਼ਟਰਪਤੀ ਵੱਲੋਂ ਦਿੱਲੀ ਗੈਂਗਰੇਪ ਤੇ ਕਤਲ ਮਾਮਲੇ ਦੇ ਦੋਸ਼ੀ ਦੀ ਅਪੀਲ ਰੱਦ

ਦਿੱਲੀ ਸਮੂਹਕ ਬਲਾਤਕਾਰ ਤੇ ਕਤਲ ਮਾਮਲੇ (ਜਿਸ ਨੂੰ ਜ਼ਿਆਦਾਤਰ ਮੀਡੀਆ ਨਿਰਭਯਾ ਕਾਂਡ ਕਹਿੰਦਾ ਹੈ) ਦੇ ਦੋਸ਼ੀਆਂ ਵਿੱਚੋਂ ਇੱਕ ਮੁਕੇਸ਼ ਦੀ ਰਹਿਮ ਦੀ ਬੇਨਤੀ ਅੱਜ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਨੇ ਮੁੱਢੋਂ ਰੱਦ ਕਰ ਦਿੱਤੀ ਹੈ। ਇਹ ਪਟੀਸ਼ਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਸੀ।

ਸਾਲ 2012 ਦੇ ਦਿੱਲੀ ਸਮੂਹਕ ਬਲਾਤਕਾਰ ਮਾਮਲੇ ਦੇ ਦੋਸ਼ੀ ਮੁਕੇਸ਼ ਸਿੰਘ ਨੇ ਰਹਿਮ ਦੀ ਪਟੀਸ਼ਨ ਦਾਖ਼ਲ ਕੀਤੀ ਸੀ। ਚਾਰੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਪਹਿਲਾਂ ਹੀ ਹੋ ਚੁੱਕੀ ਹੈ।

ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਨੂੰ ਨਾਲ ਹੀ ਇਹ ਸਿਫ਼ਾਰਸ਼ ਵੀ ਕੀਤੀ ਸੀ ਕਿ ਮੁਕੇਸ਼ ਸਿੰਘ ਦੀ ਰਹਿਮ ਦੀ ਬੇਨਤੀ ਪ੍ਰਵਾਨ ਨਾ ਕੀਤੀ ਜਾਵੇ।

ਚੇਤੇ ਰਹੇ ਕਿ ਇੱਕ ਦਿਨ ਪਹਿਲਾਂ ਹੀ ਨਿਰਭਯਾ ਦੀ ਮਾਂ ਨੇ ਦੋਸ਼ੀਆਂ ਦੀ ਫ਼ਾਂਸੀ ਵਿੱਚ ਦੇਰੀ ਲਈ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਦੋਸ਼ੀ ਠਹਿਰਾਇਆ ਸੀ। ਨਿਰਭਯਾ ਦੀ ਮਾਂ ਨੇ ਕੇਜਰੀਵਾਲ ਸਰਕਾਰ ਉੱਤੇ ਉਨ੍ਹਾਂ ਨੂੰ ਆਪਣੇ ਫ਼ਾਇਦੇ ਲਈ ਵਰਤੋਂ ਕਰਨ ਦਾ ਦੋਸ਼ ਲਾਇਆ ਸੀ।

ਇੱਥੇ ਇਹ ਵੀ ਵਰਨਣਯੋਗ ਹੈ ਕਿ ਨਿਰਭਯਾ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ 22 ਜਨਵਰੀ ਦੀ ਤਰੀਕ ਤੇ ਸਵੇਰੇ 7:00 ਵਜੇ ਦਾ ਸਮਾਂ ਮੁਕੱਰਰ ਕੀਤਾ ਸੀ। ਅਦਾਲਤ ਨੇ ਇਸ ਫ਼ੈਸਲੇ ਨੂੰ ਚੁਣੌਤੀ ਦੇਣ ਲਈ ਸੱਤ ਦਿਨਾਂ ਦਾ ਸਮਾਂ ਦਿੱਤਾ ਸੀ। ਮੁਲਜ਼ਮਾਂ ਨੇ ਇਸ ਫ਼ੈਸਲੇ ਤੋਂ ਬਾਅਦ ਸੁਪਰੀਮ ਕੋਰਟ ’ਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਸੀ ਤੇ ਦੇਸ਼ ਦੀ ਸਰਬਉੱਚ ਅਦਾਲਤ ਨੇ ਉਹ ਵੀ ਰੱਦ ਕਰ ਦਿੱਤੀ ਸੀ।

ਰਾਸ਼ਟਰਪਤੀ ਨੇ ਭਾਵੇਂ ਦੋਸ਼ੀਆਂ ਦੀ ਰਹਿਮ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ, ਫਿਰ ਵੀ ਨਿਰਭਯਾ ਦੇ ਦੋਸ਼ੀਆਂ ਨੂੰ 22 ਜਨਵਰੀ ਨੂੰ ਫਾਂਸੀ ਉੱਤੇ ਲਟਕਾਇਆ ਜਾਣਾ ਕੁਝ ਔਖਾ ਹੈ।

ਦਰਅਸਲ, ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਦੋਸ਼ੀਆਂ ਦੀ ਰਹਿਮ ਦੀ ਪਟੀਸ਼ਨ ਰੱਦ ਹੋਣ ਤੋਂ ਬਾਅਦ 15 ਦਿਨਾਂ ਤੱਕ ਉਨ੍ਹਾਂ ਨੂੰ ਫਾਂਸੀ ’ਤੇ ਨਹੀਂ ਲਟਕਾਇਆ ਜਾ ਸਕਦਾ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: