ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਰਾਸ਼ਟਰਪਤੀ ਵਜੋਂ ਪਹਿਲੇ ਦਿਨ ਹੀ ਜੋ ਬਾਈਡਨ ਨੇ ਦਿੱਤਾ ਕੈਨੇਡਾ ਨੂੰ ਝਟਕਾ, ਕੀਸਟੋਨ ਪਾਇਪ ਲਾਈਨ ਦੇ ਪਰਮਿਟ ਨੂੰ ਕੀਤਾ ਰੱਦ

ਰਾਸ਼ਟਰਪਤੀ ਵਜੋਂ ਪਹਿਲੇ ਦਿਨ ਹੀ ਜੋ ਬਾਈਡਨ ਨੇ ਦਿੱਤਾ ਕੈਨੇਡਾ ਨੂੰ ਝਟਕਾ, ਕੀਸਟੋਨ ਪਾਇਪ ਲਾਈਨ ਦੇ ਪਰਮਿਟ ਨੂੰ ਕੀਤਾ ਰੱਦ

ਨਿਊਯਾਰਕ/ ਅਲਬਰਟਾ, 21 ਜਨਵਰੀ (ਰਾਜ ਗੋਗਨਾ/ ਕੁਲਤਰਨ ਪਧਿਆਣਾ)— ਕੈਨੇਡਾ ਖਾਸਕਰ ਅਲਬਰਟਾ ਦੀ ਆਰਥਿਕਤਾ ਲਈ ਅਹਿਮ ਕੀਸਟੋਨ ਪਾਇਪ ਲਾਈਨ ਦਾ ਪਰਮਿਟ ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਜੋ ਬਿਡੇਨ ਦੁਆਰਾ ਰੱਦ ਕਰ ਦਿੱਤਾ ਗਿਆ ਹੈ ‌ ।

ਨਵੇਂ ਰਾਸ਼ਟਰਪਤੀ ਨੇ ਵਾਤਾਵਰਣ ਤਬਦੀਲੀ ਨਾਲ ਨਜਿੱਠਣ ਲਈ ਇੱਕ ਆਦੇਸ਼ ਜਾਰੀ ਕੀਤਾ ਹੈ, ਜਿਸ ਵਿੱਚ ਪਾਈਪਲਾਈਨ ਪਰਮਿਟ ਰੱਦ ਕਰਨਾ ਵੀ ਸ਼ਾਮਲ ਹੈ। ਇਸ ਪਾਈਪ ਲਾਈਨ ਦੇ ਪਰਮਿਟ ਦੇ ਰੱਦ ਹੋਣ ਨਾਲ ਅਲਬਰਟਾ ਦੀ ਆਰਥਿਕਤਾ ਨੂੰ ਧੱਕਾ ਲੱਗੇਗਾ । ਇਸ ਬਾਰੇ ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਨੇ ਆਪਣਾ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਇਹ ਇੱਕ ਗ਼ਲਤ ਕਦਮ ਸੀ ਜਿਸ ਨਾਲ ਆਰਥਿਕ ਵਿਕਾਸ ਨੂੰ ਧੱਕਾ ਲੱਗੇਗਾ। ਜੇਸਨ ਕੈਨੀ ਨੇ ਕਿਹਾ ਹੈ ਕਿ ਇਸ ਨਾਲ ਅਮਰੀਕਾ ਤੇ ਕੈਨੇਡਾ ਵਿੱਚ ਹਜ਼ਾਰਾਂ ਨੋਕਰੀਆਂ ਚਲੇ ਜਾਣਗੀਆਂ।

ਇੱਥੇ ਯਾਦ ਰੱਖਣਾ ਚਾਹੀਦਾ ਹੈ ਕਿ ਰਾਸ਼ਟਰਪਤੀ ਜੋ ਬਾਈਡਨ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਹੀ ਇਸ ਪਾਈਪ ਲਾਈਨ ਦੇ ਪਰਮਿਟ ਨੂੰ ਰੱਦ ਕਰਨ ਦੀ ਗੱਲ ਕੀਤੀ ਸੀ। ਇਸ ਪਾਈਪ ਲਾਈਨ ਨੂੰ ਵਾਤਾਵਰਨ ਲਈ ਖਤਰਾ ਮੰਨਦਿਆਂ ਬਹੁਤ ਸਾਰੀਆਂ ਜੱਥੇਬੰਦੀਆਂ ਵੱਲੋਂ ਵਿਰੋਧ ਦਰਜ਼ ਕਰਵਾਇਆ ਜਾ ਰਿਹਾ ਸੀ। ਯਾਦ ਰਹੇ ਤੇਲ ਉਤਪਾਦਨ ਅਲਬਰਟਾ ਦੀ ਆਰਥਿਕਤਾ ਦਾ ਇੱਕ ਅਹਿਮ ਸ੍ਰੋਤ ਵੀ ਹੈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: