ਰਾਹੁਲ ਤਿਵਾੜੀ ਨੂੰ ਪੰਜਾਬ ਪੁਲਿਸ ਵਲੋਂ ਗਾਰਡ ਆਫ ਆਨਰ ਪੇਸ਼ ਕੀਤਾ ਗਿਆ

ss1

ਰਾਹੁਲ ਤਿਵਾੜੀ ਨੂੰ ਪੰਜਾਬ ਪੁਲਿਸ ਵਲੋਂ ਗਾਰਡ ਆਫ ਆਨਰ ਪੇਸ਼ ਕੀਤਾ ਗਿਆ

ਰਾਹੁਲ ਤਿਵਾੜੀ ਆਈ.ਏ.ਐਸ. ਕਮਿਸ਼ਨਰ ਰੂਪਨਗਰ ਮੰਡਲ ਦਾ ਸਥਾਨਕ ਕੈਨਾਲ ਰੈਸਟ ਹਾਊਸ ਵਿਖੇ  ਪਹੁੰਚਣ ‘ਤੇ ਪੰਜਾਬ ਪੁਲਿਸ ਵਲੋਂ ਗਾਰਡ ਆਫ ਆਨਰ ਪੇਸ਼ ਕੀਤਾ ਗਿਆ। ਸ੍ਰੀ ਰਾਹੁਲ ਤਿਵਾੜੀ 2000 ਬੈਂਚ ਦੇ ਆਈ.ਏ.ਐਸ ਅਧਿਕਾਰੀ ਹਨ। ਇਸ ਮੌਕੇ ਗੁਰਨੀਤ ਤੇਜ ਡਿਪਟੀ ਕਮਿਸ਼ਨਰ ਰੂਪਨਗਰ, ਸ਼੍ਰੀ ਰਾਜ ਬਚਨ ਸਿੰਘ ਸੰਧੂ ਸੀਨੀਅਰ ਕਪਤਾਨ ਪੁਲਿਸ ਰੂਪਨਗਰ, ਸ਼੍ਰੀ ਹਰਬੰਸ ਸਿੰਘ ਸਹਾਇਕ ਕਮਿਸ਼ਨਰ (ਜਨਰਲ) ,ਸ਼੍ਰੀ ਰਮਿੰਦਰ ਸਿੰਘ ਪੁਲਿਸ ਕਪਤਾਨ ਅਤੇ ਸ਼੍ਰੀ ਗੁਰਵਿੰਦਰ ਸਿੰਘ ਉਪ ਪੁਲਿਸ ਕਪਤਾਨ ਵੀ ਹਾਜਰ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਗੁਰਨੀਤ ਤੇਜ ਨੇ ਉਨ੍ਹਾਂ ਨੂੰ ਜ਼ਿਲ੍ਹੇ ਵਿੱਚ ਚੱਲ ਰਹੀਆਂ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਸ਼੍ਰੀ ਤਿਵਾੜੀ ਨੇ ਕਮਿਸ਼ਨਰ ਦਫਤਰ ਵਿਖੇ ਦਫਤਰ ਦੇ ਸਮੂਹ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ।

Share Button

Leave a Reply

Your email address will not be published. Required fields are marked *