ਰਿੰਕਾ ਕੁਤਬਾ ਨੂੰ ਯੂਥ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ

ss1

ਰਿੰਕਾ ਕੁਤਬਾ ਨੂੰ ਯੂਥ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ

14-18
ਮਹਿਲ ਕਲਾਂ 13 ਜੁਲਾਈ (ਗੁਰਭਿੰਦਰ ਗੁਰੀ/ ਪਰਦੀਪ ਕੁਮਾਰ ) ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਰਿੰਕਾ ਕੁਤਬਾ ਬਾਹਮਣੀਆਂ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਦਲ ਦੇ ਐਸ.ਸੀ. ਵਿੰਗ (ਯੂਥ) ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ ਅਜੀਤ ਸਿੰਘ ਸਾਂਤ ਨੇ ਸਥਾਨਕ ਆਗੂਆਂ ਦੀ ਹਾਜ਼ਰੀ ਵਿੱਚ ਰਿੰਕਾ ਕੁਤਬਾ ਨੂੰ ਨਿਯੁਕਤੀ ਪੱਤਰ ਅਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ.ਸਾਂਤ ਨੇ ਕਿਹਾ ਕਿ ਰਿੰਕਾ ਕੁਤਬਾ ਪਾਰਟੀ ਦਾ ਗਰਾਊਂਡ ਪੱਧਰ ਤੇ ਕੰਮ ਕਰਨ ਵਾਲਾ ਮਿਹਨਤੀ ਵਰਕਰ ਹੈ ਅਤੇ ਇਸਨੇ ਅਕਾਲੀ ਭਾਜਪਾ ਸਰਕਾਰ ਵੱਲੋਂ ਦਲਿਤ ਵਰਗ ਲਈ ਸ਼ੁਰੂ ਕੀਤੀ ਸ਼ਗਨ ਸਕੀਮ, ਪੈਨਸ਼ਨ ਸਕੀਮ ਅਤੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਵਰਗੀਆਂ ਹੋਰ ਲੋਕ ਭਲਾਈ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਸੰਬੰਧੀ ਲੋਕਾਂ ਨੂੰ ਜਾਗਰਿਤ ਕਰਨ ਲਈ ਸ਼ਲਾਘਾਯੋਗ ਕੰਮ ਕੀਤਾ ਹੈ।ਇਸ ਸਮੇਂ ਰਿੰਕਾ ਕੁਤਬਾ ਨੇ ਕਿਹਾ ਕਿ ਉਹ ਪਾਰਟੀ ਆਗੂਆਂ ਵੱਲੋਂ ਪ੍ਰਗਟਾਏ ਭਰੋਸੇ ਤੇ ਖਰਾ ਉਤਰੇਗਾ ਅਤੇ ਪਹਿਲਾਂ ਨਾਲੋਂ ਜ਼ਿਆਦਾ ਲਗਨ ਨਾਲ ਕੰਮ ਕਰੇਗਾ।ਜ਼ਿਕਰਯੋਗ ਹੈ ਕਿ ਰਿੰਕਾ ਕੁਤਬਾ ਨੇ ਨਿਸ਼ਕਾਮ ਸੇਵਾ ਵਜੋਂ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਕੰਮ ਕਰਵਾਉਣ ਲਈ ਆਪਣਾ ਦਫ਼ਤਰ ਖੋਲਿਆ ਹੋਇਆ ਹੈ ਜਿੱਥੇ ਕੰਮ ਕਰਵਾਉਣ ਵਾਲੇ ਗਰੀਬ ਲੋਕਾਂ ਦੀ ਆਮਦ ਅਕਸਰ ਬਣੀ ਰਹਿੰਦੀ ਹੈ।ਇਸ ਮੌਕੇ ਕੌਮੀ ਵਰਕਿੰਗ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਮਹਿਲ ਕਲਾਂ,ਕੌਮੀ ਯੂਥ ਆਗੂ ਗੁਰਸੇਵਕ ਸਿੰਘ ਗਾਗੇਵਾਲ,ਯੂਥ ਵਿੰਗ ਦੇ ਹਲਕਾ ਪ੍ਰਧਾਨ ਮਨਦੀਪ ਸਿੰਘ ਨੋਨੀ,ਸਰਪੰਚ ਗੁਰਜੰਟ ਸਿੰਘ ਚੰਨਣਵਾਲ, ਹਰਨੇਕ ਸਿੰਘ ਪੰਡੋਰੀ,ਗੁਰਮੇਲ ਸਿੰਘ ਨਿਹਾਲੂਵਾਲ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *