ਰੇਲਵੇ ਸਟੇਸ਼ਨ ਤੇ ਗੂੰਜੇ ‘ਬੋਲੇ ਸੋ ਨਿਹਾਲ’ ਦੇ ਜੈਕਾਰੇ

ss1

ਰੇਲਵੇ ਸਟੇਸ਼ਨ ਤੇ ਗੂੰਜੇ ‘ਬੋਲੇ ਸੋ ਨਿਹਾਲ’ ਦੇ ਜੈਕਾਰੇ
ਸ਼੍ਰੀ ਹਜੂਰ ਸਾਹਿਬ ਤੋ ਆਏ ਜੱਥੇ ਦਾ ਕੀਤਾ ਜੋਰਦਾਰ ਸਵਾਗਤ
ਭਾਈ ਚਾਵਲਾ ਤੇ ਮੈਨੇਜਰ ਰੇਸ਼ਮ ਸਿੰਘ ਵਲੋਂ ਕਿਹਾ ਗਿਆ ਜੀਉ ਆਇਆਂ
1400 ਸ਼ਰਧਾਲੂਆਂ ਦਾ ਜੱਥਾ ਖਾਲਸੇ ਦੀ ਨਗਰੀ ਪਹੁੰਚਿਆ

23-21 (2)
ਸ਼੍ਰੀ ਅਨੰਦਪੁਰ ਸਾਹਿਬ, 22 ਜੂਨ (ਸੁਰਿੰਦਰ ਸਿੰਘ ਸੋਨੀ): ਸਿੱਖ ਕੌਮ ਦੇ ਪੰਜਵੇਂ ਤਖਤ ਸ਼੍ਰੀ ਹਜੂਰ ਸਾਹਿਬ ਨਾਂਦੇੜ ਤੋ 1400 ਸ਼ਰਧਾਲੂਆਂ ਦਾ ਜੱਥਾ ਅੱਜ ਸ਼ੀ ਅਨੰਦਪੁਰ ਸਾਹਿਬ ਦੇ ਪਾਵਨ ਅਸਥਾਨ ਤੇ ਪਹੁੰਚਿਆਂ ਜਿੱਥੇ ਜੈਕਾਰਿਆਂ ਦੀ ਗੂੰਜ ਵਿਚ ਸ਼੍ਰੋਮਣੀ ਕਮੇਟੀ ਮੇੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮੈਨੇਜਰ ਰੇਸ਼ਮ ਸਿੰਘ ਸਮੇਤ ਸੰਗਤਾਂ ਵਲੋਂ ਜੱਥੇ ਦਾ ਨਿੱਘਾ ਸਵਾਗਤ ਕੀਤਾ ਗਿਆ। ਇਹ ਜੱਥਾ ਸਿੱਖ ਕੌਮ ਦੇ ਪਹਿਲੇ ਬਾਦਸ਼ਾਹ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਦਿੱਲੀ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਭਾਗ ਲੈਣ ਲਈ ਪਹੁੰਚਿਆ ਸੀ। 16 ਤੋ 26 ਜੂਨ ਤੱਕ ਹੋਏ ਇਨਾਂ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਤੋ ਬਾਅਦ ਅੱਜ ਇਹ ਜੱਥਾ ਖਾਲਸੇ ਦੇ ਪਾਵਨ ਅਸਥਾਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ। ਜਥੇ ਵਿਚ ਸ਼੍ਰੀ ਹਜੂਰ ਸਾਹਿਬ ਬੋਰਡ ਦੇ ਮੈਂਬਰ ਅਤੇ ਉਥੋ ਦੇ ਗ੍ਰੰਥੀ ਸਿੰਘ ਵੀ ਸ਼ਾਮਲ ਹਨ। ਇਸ ਤੋ ਪਹਿਲਾਂ ਸਮੁੱਚਾ ਜੱਥਾ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅਮਿੰ੍ਰਤਸਰ ਦੇ ਦਰਸ਼ਨ ਕਰਨ ਲਈ ਗਿਆ ਸੀ। ਤਖਤ ਸ਼੍ਰੀ ਕੇਸਗੜ ਸਾਹਿਬ ਦੀ ਸਮੁੱਚੀ ਮੈਨੇਜਮੈਂਟ ਵਲੋਂ ਜਿੱਥੇ ਇਸ ਜੱਥੇ ਦਾ ਭਰਪੂਰ ਸਵਾਗਤ ਕੀਤਾ ਗਿਆ ਉਥੇ ਜੱਥੇ ਲਈ ਵਿਸ਼ੇਸ ਬੱਸਾਂ ਦਾ ਪ੍ਰਬੰਧ ਕਰਕੇ ਉਨਾਂ ਨੂੰ ਵੱਖ ਵੱਖ ਗੁਰਦੁਆਰਿਆਂ ਦੇ ਦਰਸ਼ਨ ਦੀਦਾਰੇ ਵੀ ਕਰਵਾਏ ਗਏ ਅਤੇ ਰਿਹਾਇਸ਼, ਚਾਹ ਪਾਣੀ ਆਦਿ ਦੇ ਸੁਚੱਜੇ ਪ੍ਰਬੰਧ ਕੀਤੇ ਗਏ। ਇਸ ਮੋਕੇ ਸਵਾਗਤ ਕਰਨ ਵਾਲਿਆਂ ਵਿਚ ਬਾਬਾ ਗੁਰਦੇਵ ਸਿੰਘ, ਹਰਜਿੰਦਰ ਸਿੰਘ ਪੱਟੀ, ਬੀਬੀ ਕੁਲਵਿੰਦਰ ਕੌਰ, ਭੁਪਿੰਦਰ ਸਿੰਘ, ਮਨਜਿੰਦਰ ਸਿੰਘ ਬਰਾੜ, ਸਰੂਪ ਸਿੰਘ ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *