Sat. May 25th, 2019

ਰੈਲੀ ਦੌਰਾਨ ਨਵਜੋਤ ਸਿੰਘ ਸਿੱਧੂ ‘ਤੇ ਔਰਤ ਨੇ ਸੁੱਟੀ ਚੱਪਲ

ਰੈਲੀ ਦੌਰਾਨ ਨਵਜੋਤ ਸਿੰਘ ਸਿੱਧੂ ‘ਤੇ ਔਰਤ ਨੇ ਸੁੱਟੀ ਚੱਪਲ

ਕਾਂਗਰਸ ਆਗੂ ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਇਨ ਦਿਨੀਂ ਸਿਤਾਰੇ ਗਰਦਿਸ਼ ‘ਚ ਹਨ। ਨਿਤ ਨਵੇਂ ਵਿਵਾਦ ‘ਚ ਫਸਣ ਵਾਲੇ ਸਿੱਧੂ ਇਸ ਵਾਰ ਹਮਲੇ ਦਾ ਸ਼ਿਕਾਰ ਹੋ ਗਏ। ਦਰਅਸਲ ਹਰਿਆਣਾ ਦੇ ਰੋਹਤਕ ‘ਚ ਕਾਂਗਰਸ ਦੇ ਹੱਕ ‘ਚ ਰੈਲੀ ਕਰ ਰਹੇ ਸਿੱਧੂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਜਨ ਸਭਾ ਦੌਰਾਨ ਨਵਜੋਤ ਸਿੱਧੂ ‘ਤੇ ਇਕ ਔਰਤ ਨੇ ਚੱਪਲ ਸੁੱਟ ਦਿੱਤੀ, ਜਿਸ ਤੋਂ ਬਾਅਦ ਜਨ ਸਭਾ ਬੰਦ ਹੋ ਗਈ ਅਤੇ ਹੰਗਾਮਾ ਸ਼ੁਰੂ ਹੋ ਗਿਆ। ਦੇਖਦੇ ਹੀ ਦੇਖਦੇ ਕਾਂਗਰਸੀ ਵਰਕਰ ਭੜਕ ਗਏ ਅਤੇ ਉਨ੍ਹਾਂ ਨੇ ਚੱਪਲ ਸੁੱਟਣ ਵਾਲੀ ਔਰਤ ਨੂੰ ਘੇਰ ਲਿਆ।

ਇਕ ਪਾਸੇ ਜਿੱਥੇ ਪੁਲਿਸ ਨੇ ਸਿੱਧੂ ਦੀ ਸੁਰੱਖਿਆ ਵਧਾ ਦਿੱਤੀ, ਉੱਥੇ ਹੀ ਦੂਜੇ ਪਾਸੇ ਪੁਲਿਸ ਨੇ ਚੱਪਲ ਸੁੱਟਣ ਵਾਲੀ ਔਰਤ ਨੂੰ ਘੇਰ ਕੇ ਉਸ ਨੂੰ ਹਿਰਾਸਤ ‘ਚ ਲਿਆ। ਕੁਝ ਦੇਰ ਬਾਅਦ ਹੀ ਮੌਕੇ ‘ਤੇ ਕੁਝ ਬਾਹਰੀ ਲੋਕ ਵੀ ਆ ਗਏ ਅਤੇ ਉਨ੍ਹਾਂ ਨੇ ਕਾਂਗਰਸੀ ਵਰਕਰਾਂ ਦੇ ਸਾਹਮਣੇ ਮੋਦੀ-ਮੋਦੀ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਇਸ ਤੋਂ ਬਾਅਦ ਤਣਾਅ ਦੀ ਸਥਿਤੀ ਬਣ ਗਈ ਅਤੇ ਨਾਅਰੇਬਾਜ਼ੀ ਕਰਨ ਵਾਲੇ ਲੋਕ ਅਤੇ ਕਾਂਗਰਸੀ ਵਰਕਰ ਆਹਮਣੇ-ਸਾਹਮਣੇ ਹੋ ਗਏ।

ਜਿਕਰਯੋਗ ਹੈ ਕਿ ਸਿੱਧੂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਪੁੱਤਰ ਤੇ ਕਾਂਗਰਸ ਉਮੀਦਵਾਰ ਦੀਪੇਂਦਰ ਹੁੱਡਾ ਦੇ ਪੱਖ ‘ਚ ਵੋਟਾਂ ਮੰਗਣ ਆਏ ਸਨ। ਇਸ ਦੌਰਾਨ ਇਕ ਰੈਲੀ ਦਾ ਵੀ ਆਯੋਜਨ ਕੀਤਾ ਗਿਆ। ਇਸ ਰੈਲੀ ‘ਚ ਬਤੌਰ ਮੁੱਖ ਬੁਲਾਰਾ ਨਵਜੋਤ ਸਿੱਧੂ ਨੂੰ ਬੁਲਾਇਆ ਗਿਆ ਸੀ।

ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ 7 ਗੇੜਾਂ ‘ਚੋ ਪੰਜ ਗੇੜਾ ‘ਤੇ ਵੋਟਿੰਗ ਹੋ ਚੁਕੀ ਹੈ ਤੇ ਹੁਣ ਸਿਰਫ ਦੋ ਪੜਾਅ ਦੀਆਂ 118 ਸੀਟਾਂ ‘ਤੇ ਵੋਟਿੰਗ ਹੋਣੀ ਬਾਕੀ ਹੈ।

ਹੁਣ ਛੇਵੇਂ ਗੇੜ ‘ਚ ਚੋਣਾਂ ਹੋਣੀਆਂ ਹਨ ਜਿਨ੍ਹਾਂ ‘ਚ ਬਿਹਾਰ ਦੀਆਂ ਅੱਠ ਸੀਟਾਂ, ਹਰਿਆਣਾ ਦੀਆਂ ਸਾਰੀਆਂ 10 ਸੀਟਾਂ, ਝਾਰਖੰਡ ਦੀਆਂ 4 ਸੀਟਾਂ, ਮੱਧ ਪ੍ਰਦੇਸ਼ ਦੀਆਂ 8 ਸੀਟਾਂ, ਉੱਤਰ ਪ੍ਰਦੇਸ਼ ਦੀਆਂ 14 ਸੀਟਾਂ, ਪੱਛਮੀ ਬੰਗਾਲ ਦੀਆਂ ਅੱਠ ਸੀਟਾਂ ਤੇ ਦਿੱਲੀ ਦੀਆਂ ਸਾਰੀਆਂ 7 ਸੀਟਾਂ ‘ਤੇ ਵੋਟਿੰਗ ਹੋਣੀ ਹੈ। 23 ਮਈ ਨੂੰ ਨਤੀਜੇ ਆਉਣ ਤੋਂ ਬਾਅਦ ਇਹ ਗੱਲ ਸਾਫ ਹੋ ਜਾਵੇਗੀ ਕਿ ਸੱਤਾ ਦੀ ਚਾਬੀ ਕਿਸ ਦੇ ਹੱਥ ‘ਚ ਜਾਵੇਗੀ। ਸਿਆਸੀ ਪਾਰਟੀ ਪੂਰੀ ਤਰ੍ਹਾਂ ਨਾਲ ਸਰਗਰਮ ਹਨ ਅਤੇ ਜਿੱਤ ਦਾ ਦਾਅਵਾ ਕਰ ਰਹੀਆਂ ਹਨ।

Leave a Reply

Your email address will not be published. Required fields are marked *

%d bloggers like this: