ਰੈੱਡ ਕਰਾਸ ਨੇ ਲਗਾਇਆ ਸਿਹਤ ਜਾਗਰੂਕਤਾ ਕੈਂਪ

ss1

ਰੈੱਡ ਕਰਾਸ ਨੇ ਲਗਾਇਆ ਸਿਹਤ ਜਾਗਰੂਕਤਾ ਕੈਂਪ
ਡੇਂਗੂ ਅਤੇ ਮਲੇਰੀਏ ਤੋਂ ਬਚਾਅ ਸੰਬੰਧੀ ਦਿੱਤੀ ਜਾਣਕਾਰੀ

ਬਠਿੰਡਾ, 17 ਜੂਨ (ਪਰਵਿੰਦਰ ਜੀਤ ਸਿੰਘ): ਡਿਪਟੀ ਕਮਿਸ਼ਨਰ ਅਤੇ ਪਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ.ਬਸੰਤ ਗਰਗ, ਆਈਏਐੱਸ ਜੀ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਦੇ ਸਹਿਯੋਗ ਨਾਲ ਰੈੱਡ ਕਰਾਸ ਭਵਨ ਵਿਖੇ ਇੱਕ ਸਿਹਤ ਸੰਭਾਲ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਸਿਹਤ ਵਿਭਾਗ ਤੋਂ ਪਹੁੰਚੀ ਟੀਮ ਨੇ ਪੇਂਡੂ ਨੌਜਵਾਨਾਂ ਨੂੰ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੱਤੀ। ਸਮਾਗਮ ਵਿੱਚ ਸਕੱਤਰ ਰੈੱਡ ਕਰਾਸ ਕਰਨਲ ਵੀਰੇਂਦਰ ਕੁਮਾਰ (ਰਿਟਾਇਰਡ) ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।
ਸਥਾਨਕ ਰੈੱਡ ਕਰਾਸ ਭਵਨ ਵਿਖੇ ਆਯੋਜਿਤ ਕੀਤੇ ਗਏ ਇਸ ਜਾਗਰੂਕਤਾ ਸਮਾਗਮ ਦੌਰਾਨ ਸਿਹਤ ਵਿਭਾਗ ਤੋਂ ਪਹੁੰਚੇ ਸੁਪਰਵਾਈਜਰ ਗਗਨਦੀਪ ਸਿੰਘ, ਦਵਿੰਦਰ ਸਿੰਘ ਏਯੂਓ ਅਤੇ ਇੰਸਪੈਕਟਰ ਹਰਜੀਤ ਸਿੰਘ ਨੇ ਡੇਂਗੂ ਅਤੇ ਮਲੇਰੀਆ ਫੈਲਣ ਦੇ ਕਾਰਣਾਂ, ਲੱਛਣਾਂ ਅਤੇ ਬਚਾਅ ਸੰਬੰਧੀ ਜਾਣਕਾਰੀ ਦਿੰਦਿਆ ਕਿਹਾ ਕਿ ਆਪਣੇ ਆਲੇ ਦੁਆਲੇ ਸਾਫ-ਸਫਾਈ ਦਾ ਖਿਆਲ ਰੱਖਿਆ ਜਾਵੇ ਅਤੇ ਮੱਛਰ ਪੈਦਾ ਹੋਣ ਦੇ ਸਥਾਨਾਂ ਦਾ ਖਾਤਮਾ ਕਰਕੇ ਡੇਂਗੂ ਤੇ ਮਲੇਰੀਏ ਨੂੰ ਰੋਕਿਆ ਜਾ ਸਕਦਾ ਹੈ। ਸਕੱਤਰ ਰੈੱਡ ਕਰਾਸ ਕਰਨਲ ਵੀਰੇਂਦਰ ਕੁਮਾਰ (ਰਿਟਾਇਰਡ) ਨੇ ਸਿਵਲ ਸਰਜਨ ਬਠਿੰਡਾ ਵੱਲੋਂ ਭੇਜੀ ਗਈ ਟੀਮ ਦਾ ਧੰਨਵਾਦ ਕਰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿੱਚ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਰੈੱਡ ਕਰਾਸ ਸੁਸਾਇਟੀ ਦੀਆਂ ਸਮਾਜ ਸੇਵੀ ਗਤੀਵਿਧੀਆਂ ਵਿੱਚ ਸਹਿਯੋਗ ਕਰਨ। ਫਸਟ ਏਡ ਟ੍ਰੇਨਰ ਨਰੇਸ਼ ਪਠਾਣੀਆ ਨੇ ਦੱਸਿਆ ਕਿ ਮੱਛਰਾਂ ਤੋਂ ਪੈਦਾ ਹੋਣ ਵਾਲੇ ਰੋਗਾਂ ਤੋਂ ਬਚਾਵ ਲਈ ਸਰੀਰ ਨੂੰ ਚੰਗੀ ਤਰ੍ਹਾਂ ਕੱਪੜਿਆਂ ਢੱਕ ਕੇ ਰੱਖੋ ਤਾਂ ਜੋ ਮੱਛਰ ਨਾ ਕੱਟਣ, ਮੱਛਰਦਾਨੀ ਦੀ ਵਰਤੋਂ ਕਰੋ, ਮੱਛਰ ਮਾਰ ਜਾਂ ਭਜਾਓ ਦਵਾਈਆਂ ਵਰਤੋਂ, ਪਾਣੀ ਦੇ ਇੱਕਠ ਨੂੰ ਖੜਾ ਹੋਣ ਤੋਂ ਰੋਕਣ ਜਾਂ ਢੱਕ ਕੇ ਰੱਖਣ ਦੇ ਉੱਪਰਾਲੇ ਕਰੋ। ਬੁਖ਼ਾਰ ਆਉਣ ਤੇ ਖੂਨ ਦੀ ਜਾਂਚ ਕਰਵਾਓ ਅਤੇ ਡਾਕਟਰੀ ਇਲਾਜ ਕਰਵਾਓ।

Share Button

Leave a Reply

Your email address will not be published. Required fields are marked *