ਰੈੱਡ ਕਰਾਸ ਸੁਸਾਇਟੀ ਵੱਲੋਂ ਵਿਸ਼ਵ ਰੈੱਡ ਕਰਾਸ ਦਿਵਸ ਦਾ ਆਯੋਜਨ

ss1

ਰੈੱਡ ਕਰਾਸ ਸੁਸਾਇਟੀ ਵੱਲੋਂ ਵਿਸ਼ਵ ਰੈੱਡ ਕਰਾਸ ਦਿਵਸ ਦਾ ਆਯੋਜਨ

11-30 (8)
ਗੁਰੂਹਰਸਹਾਏ, 11 ਮਈ (ਦੀਪਕ ਵਧਵਾਨ) : ਵਿਸ਼ਵ ਰੈਡ ਕਰਾਸ ਦਿਵਸ ਮਨਾਉਣ ਦਾ ਮਕਸਦ ਰੈਡ ਕਰਾਸ ਦੇ ਬਾਨੀ ਸਰ ਜੀਨ ਹੈਨਰੀ ਡਿਊਨਾ ਅਤੇ ਭਾਈ ਘਨੱਈਆਂ ਜੀ ਵਰਗੀਆਂ, ਸ਼ਖ਼ਸੀਅਤਾਂ ਦੀ ਸਮਾਜ ਸੇਵਾ ਪ੍ਰਤੀ ਦੇਣ ਨੂੰ ਯਾਦ ਕਰਨਾਂ ਅਤੇ ਉਨਾਂ ਵੱਲੋਂ ਸਮਾਜ ਸੇਵਾ ਦੇ ਖੇਤਰ ਵਿਚ ਪਾਏ ਯੋਗਦਾਨ ਪ੍ਰਤੀ ਹੋਰ ਲੋਕਾਂ ਨੂੰ ਵੀ ਉਤਸ਼ਾਹਿਤ ਕਰਨਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਜਿਲਾ ਰੈਡ ਕਰਾਸ ਸੁਸਾਇਟੀ ਵੱਲੋਂ ਮਨਾਏ ਗਏ ਜਿਲਾ ਪੱਧਰੀ ਰੈਡ ਕਰਾਸ ਦਿਵਸ ਮੌਕੇ ਆਪਣੇ ਸੰਬੋਧਨ ਵਿਚ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਿਰੋਜ਼ਪੁਰ ਦੀ ਜ਼ਿਲਾ ਰੈਡ ਕਰਾਸ ਸੁਸਾਇਟੀ ਵੱਲੋਂ ਸਮੇਂ ਸਮੇਂ ਤੇ ਖ਼ੂਨਦਾਨ ਕੈਂਪ ਲਾ ਕੇ ਮਾਨਵਤਾ ਦੀ ਸੇਵਾ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਜਿਹੜੇ ਲੋਕ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਬਿਮਾਰੀ ਆਦਿ ਦੀ ਸੂਰਤ ਵਿਚ ਇਲਾਜ ਨਾ ਕਰਵਾ ਸਕਣ ਦੀ ਸੂਰਤ ਵਿਚ ਉਨਾਂ ਦੀ ਸੰਭਵ ਮਦਦ ਕੀਤੀ ਜਾਂਦੀ ਹੈ। ਉਨਾਂ ਕਿਹਾ ਕਿ ਵਿਧਵਾਵਾਂ ਨੂੰ ਆਪਣਾ ਜੀਵਨ ਨਿਰਬਾਹ ਕਰਨ ਲਈ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਜਾਂਦੀਆਂ ਹਨ ਅਤੇ ਤੁਰਨ ਫਿਰਨ ਤੋਂ ਅਸਮਰੱਥ ਲੋਕਾਂ ਨੂੰ ਟਰਾਈ ਸਾਈਕਲ ਅਤੇ ਵੀਹਲਚੇਅਰ ਦੀ ਵੰਡ ਕੀਤੀ ਜਾਂਦੀ ਹੈ। ਉਨਾਂ ਸਮਾਗਮ ਵਿਚ ਪਹੁੰਚੇ ਲੋਕਾਂ ਨੂੰ ਅਪੀਲ ਕੀਤੀ ਕਿ ਆਰਥਿਕ ਤੌਰ ’ਤੇ ਨਿਰਭਰ ਹੋ ਚੁੱਕੇ ਹੋ ਲੋਕਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਇਸ ਦਾ ਜਲਦੀ ਹੀ ਹੱਲ ਕੱਢਿਆ ਜਾਵੇਗੀ। ਉਨਾਂ ਕਿਹਾ ਕਿ ਸਕੂਲ ਦੇ ਹਾਲ ਲਈ 15 ਪੱਖੇ ਅਤੇ ਵਾਟਰ ਕੂਲਰ ਵੀ ਦਿੱਤੇ ਜਾਣਗੇ। ਉਨਾਂ ਕਿਹਾ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਵਪਾਰੀਆਂ, ਕਿਸਾਨਾਂ, ਕਿਰਤ ਉਸਾਰੀਆਂ ਲਈ ਸਰਕਾਰ ਦਾ ਵੱਡਾ ਉਪਰਾਲਾ ਹੈ ਅਤੇ ਇਸ ਯੋਜਨਾ ਤਹਿਤ ਉਹ ਅਧਿਸੂਚਿਤ ਹਸਪਤਾਲਾਂ ਵਿਚ ਭਰਤੀ ਹੋ ਕੇ 50 ਹਜਾਰ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾ ਸਕਣਗੇ। ਉਨਾਂ ਦੱਸਿਆ ਕਿ ਹੁਣ ਤੱਕ 2 ਲੱਖ ਦੇ ਕਰੀਬ ਕਾਰਡ ਬਣਾ ਕੇ ਵੰਡੇ ਜਾ ਚੁੱਕੇ ਹਨ। ਉਨਾਂ ਕਿਹਾ ਜਿਸ ਕਿਸੇ ਦਾ ਕਾਰਡ ਨਹੀ ਬਣੀਆਂ ਉਹ ਸਬੰਧਤ ਸੁਵਿਧਾ ਕੇਂਦਰ ਵਿਖੇ ਨਵਾ ਕਾੳਂੂਟਰ ਖੋਲੀਆਂ ਗਿਆ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕਾਰਡ ਬਣਾਉਣ ਲਈ ਸੁਵਿਧਾ ਕੇਂਦਰ ਵਿਖੇ ਫਾਰਮ ਭਰਕੇ ਦੇ ਸਕਦੇ ਹਨ। ਇਸ ਮੌਕੇ ਡਾ.ਸਤਿੰਦਰ ਸਿੰਘ, ਡਾ.ਰਾਮੇਸ਼ਵਰ ਸਿੰਘ, ਸ੍ਰੀਮਤੀ ਨਰੇਸ਼ ਕੁਮਾਰੀ ਨੇ ਵੀ ਰੈਡ ਵੱਲੋਂ ਕੀਤੇ ਕੰਮਾਂ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ ਅਤੇ ਆਪਣੇ ਵਿਚਾਰ ਰੱਖੇ। ਇਸ ਦੇ ਨਾਲ ਹੀ ਇਸ ਸਮਾਗਮ ਵਿਚ ਪਹੁੰਚੇ ਮੈਂਬਰ ਸਾਹਿਬਾਨ, ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।

Share Button

Leave a Reply

Your email address will not be published. Required fields are marked *