ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jun 4th, 2020

ਲਾਇਸੈਂਸੀ ਹਥਿਆਰ ਜਮ੍ਹਾਂ ਕਰਾਉਣ ਦੇ ਹੁਕਮ

ਲਾਇਸੈਂਸੀ ਹਥਿਆਰ ਜਮ੍ਹਾਂ ਕਰਾਉਣ ਦੇ ਹੁਕਮ

ਚੌਂਕ ਮਹਿਤਾ, 07 ਦਸੰਬਰ (ਬਲਜਿੰਦਰ ਸਿੰਘ ਰੰਧਾਵਾ): ਲਾਇਸੈਂਸੀ ਹਥਿਆਰਾ ਦੀ ਨਜਾਇਜ ਦੁਰਵਰਤੋ ਨੂੰ ਦੇਖਦੇ ਹੋਏ ਅਤੇ ਵਿਧਾਨ ਸਭਾ ਦੀਆਂ ਚੋਣਾਂ ਨੂੰ ਮੱਦੇਨਜ਼ਰ ਪੁਲਿਸ ਥਾਣਾ ਮਹਿਤਾ ਚੌਂਕ ਵੱਲੋ ਲੋਕਾਂ ਨੂੰ ਆਪਣੇ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ। ਇਸ ਸਬੰਧੀ ਥਾਣਾ ਮੁੱਖੀ ਸੁਰਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹੋਏ ਹਨ।

ਥਾਣਾ ਚੌਂਕ ਮਹਿਤਾ ਦੇ ਅਧੀਨ ਪੈਂਦੇ ਸਾਰੇ ਪਿੰਡਾਂ, ਕਸਬਿਆਂ ਦੇ ਲੋਕਾਂ ਨੂੰ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਉਣ ਦੇ ਲਈ ਕਿਹਾ ਗਿਆ ਹੈ। ਉਨਾਂ ਦੱਸਿਆ ਕਿ ਕੁਝ ਲੋਕਾਂ ਵੱਲੋ ਆਪਣੇ ਹਥਿਆਰ ਜਮ੍ਹਾਂ ਕਰਵਾ ਦਿੱਤੇ ਗਏ ਹਨ, ਪਰ ਅਜੇ ਵੀ ਕਈ ਵਿਆਕਤੀਆਂ ਵੱਲੋਂ ਹਥਿਆਰ ਜਮ੍ਹਾਂ ਨਹੀਂ ਕਰਵਾਏ ਗਏ। ਥਾਣਾ ਮੁੱਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ ਤੇ ਤਰੁੰਤ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਏ ਜਾਣ, ਉਨਾਂ ਕਿਹਾਂ ਕਿ ਲੋਕ ਆਪਣੇ ਹਥਿਆਰ ਗੰਨ ਹਾਊਸ ਤੇ ਵੀ ਜਮ੍ਹਾਂ ਕਰਵਾ ਸਕਦੇ ਹਨ, ਪਰ ਹਥਿਆਰ ਜਮ੍ਹਾਂ ਕਰਵਾ ਕੇ ਗੰਨ ਹਾਊਸ ਤੋਂ ਰਸੀਦ ਜਰੂਰ ਲੈ ਲੈਣ ਕਿਉ ਕਿ ਜਮ੍ਹਾਂ ਹੋਏ ਹਥਿਆਰਾ ਦੀ ਰਿਪੋਰਟ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਰੋਜ਼ ਦੇ ਰੋਜ਼ ਭੇਂਜੀ ਜਾ ਰਹੀ ਹੈ।

Leave a Reply

Your email address will not be published. Required fields are marked *

%d bloggers like this: