ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. Jun 5th, 2020

ਲਾਭਪਾਤਰੀਆਂ ਨੂੰ ਘਰਾਂ ‘ਚ ਹੀ ਨਿਰਵਿਘਨ ਮੁਹੱਈਆ ਕਰਵਾਈ ਜਾ ਰਹੀ ਹੈ ਪੈਨਸ਼ਨ : ਡਿਪਟੀ ਕਮਿਸ਼ਨਰ

ਲਾਭਪਾਤਰੀਆਂ ਨੂੰ ਘਰਾਂ ‘ਚ ਹੀ ਨਿਰਵਿਘਨ ਮੁਹੱਈਆ ਕਰਵਾਈ ਜਾ ਰਹੀ ਹੈ ਪੈਨਸ਼ਨ : ਡਿਪਟੀ ਕਮਿਸ਼ਨਰ

-ਕਿਹਾ, ਜ਼ਿਲ੍ਹਾ ਵਾਸੀਆਂ ਨੂੰ ਸਹੂਲਤਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ

ਹੁਸ਼ਿਆਰਪੁਰ, 7 ਅਪ੍ਰੈਲ (ਨਿਰਪੱਖ ਆਵਾਜ਼ ਬਿਊਰੋ): ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ ਜਿਥੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਘਰਾਂ ਵਿੱਚ ਹੀ ਮੁਹੱਈਆ ਕਰਵਾਈ ਜਾ ਰਹੀ ਹੈ, ਉਥੇ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਲਾਭਪਾਤਰੀਆਂ ਨੂੰ ਇਸ ਨਾਜ਼ੁਕ ਦੌਰ ਵਿੱਚ ਘਰਾਂ ਵਿੱਚ ਹੀ ਪੈਨਸ਼ਨ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਲਾਭਪਾਤਰੀਆਂ ਲਈ ਜਾਰੀ ਕੀਤੀ ਗਈ ਪੈਨਸ਼ਨ ਬੈਂਕਾਂ ਅਤੇ ਡਾਕ ਵਿਭਾਗ ਰਾਹੀਂ ਘਰਾਂ ਵਿੱਚ ਹੀ ਨਿਰਵਿਘਨ ਪੈਨਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨ ਦੇਣ ਲਈ ਘਰਾਂ ਵਿੱਚ ਜਾਣ ਵਾਲੇ ਕਰਮਚਾਰੀਆਂ ਨੂੰ ਸਮਾਜਿਕ ਦੂਰੀ ਬਰਕਰਾਰ ਰੱਖਣ ਦੇ ਨਿਰਦੇਸ਼ ਵੀ ਦਿੱਤੇ ਜਾ ਚੁੱਕੇ ਹਨ।

ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕਰਫ਼ਿਊ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਜ਼ਰੂਰੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਥੇ ਕਰਿਆਨੇ ਦੀਆਂ ਜ਼ਰੂਰਤ ਵਸਤਾਂ ਅਤੇ ਦਵਾਈਆਂ ਹੋਮ ਡਿਲੀਵਰੀ ਰਾਹੀਂ ਘਰਾਂ ਵਿੱਚ ਹੀ ਪਹੁੰਚਾਈਆਂ ਜਾ ਰਹੀਆਂ ਹਨ, ਉਥੇ ਫਲ-ਸਬਜ਼ੀਆਂ ਰੇਹੜੀਆਂ ਰਾਹੀਂ ਘਰਾਂ ਵਿੱਚ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ‘ਤੇ ਜ਼ਿਲ੍ਹਾ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ, ਜਿਥੇ ਕੋਈ ਵੀ ਵਿਅਕਤੀ ਆਪਣੀ ਸਮੱਸਿਆ ਦੱਸ ਸਕਦਾ ਹੇ। ਉਨ੍ਹਾਂ ਕਿਹਾ ਕਿ ਪੋਸਟ ਆਫਿਸ ਦੇ ਸੀਨੀਅਰ ਸੁਪਰਡੈਂਟ ਸ੍ਰੀ ਮੰਦਿਰ ਰਾਣਾ ਦੀ ਅਗਵਾਈ ਵਿੱਚ ਡਾਕ ਵਿਭਾਗ ਦੇ 404 ਕਰਮਚਾਰੀਆਂ ਵਲੋਂ ਘਰ-ਘਰ ਪੈਨਸ਼ਨ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਦੇ 1,33,978 ਲਾਭਪਾਤਰੀ ਹਨ, ਜਿਸ ਵਿੱਚ ਬੁਢਾਪਾ ਪੈਨਸ਼ਨ ਦੇ 77,868, ਵਿਧਵਾ 30,498, ਆਸ਼ਰਿਤ ਬੱਚੇ 11,957 ਅਤੇ ਦਿਵਆਂਗ 13,655 ਲਾਭਪਾਤਰੀ ਹਨ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਵਿੱਚ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ 1,12,150 ਲਾਭਪਾਤਰੀ ਹਨ।

Leave a Reply

Your email address will not be published. Required fields are marked *

%d bloggers like this: