Fri. May 24th, 2019

ਲਾਲੂ ਦੀ 45 ਕਰੋੜ ਤੋਂ ਵੱਧ ਦੀ ਜਾਇਦਾਦ ਸੀਲ

ਲਾਲੂ ਦੀ 45 ਕਰੋੜ ਤੋਂ ਵੱਧ ਦੀ ਜਾਇਦਾਦ ਸੀਲ

ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਯਾਦਵ ਅਤੇ ਉਸ ਦੇ ਪਰਿਵਾਰ ਵੱਲੋਂ ਰਿਸ਼ਵਤਖੋਰੀ ਅਤੇ ਭਰਿਸ਼ਟਾਚਾਰੀ ਤਰੀਕਿਆਂ ਨਾਲ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਉਸ ਦੀ 45 ਕਰੋੜ ਤੋਂ ਵੱਧ ਦੀ ਜਾਇਦਾਦ ਸੀਲ ਕਰ ਦਿੱਤੀ ਹੈ। ਅਧਿਕਾਰੀਆਂ ਅਨੁਸਾਰ ਲਾਲੂ ਪਰਿਵਾਰ ਦਾ ਇੱਕ ਤਿੰਨ ਏਕੜ ਦਾ ਪਲਾਟ ਜੋ ਪਰਿਵਾਰ ਦੇ ਕਈ ਲੋਕਾਂ ਦੇ ਨਾਂਅ ਉੱਪਰ ਸੀ, ਉਸ ਉੱਪਰ ਇੱਕ ਮਾਲ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਸੀ। ਇਨਫੋਰਸਮੈਂਟ ਅਧਿਕਾਰੀਆਂ ਨੇ ਇਸ ਜਮੀਨ ਨੂੰ ਮਨੀ ਲਾਂਡਰਿੰਗ ਐਕਟ ਦੇ ਤਹਿਤ ਕਬਜ਼ੇ ਵਿੱਚ ਲੈ ਲਿਆ ਹੈ।

Leave a Reply

Your email address will not be published. Required fields are marked *

%d bloggers like this: