‘ਲਾਲ ਬੱਤੀ ਵਾਲੀਆਂ ਗੱਡੀਆਂ ‘ਚ ਨਸ਼ੇ ਦੀ ਤਸਕਰੀ’ : ਸਿੱਧੂ

ss1

‘ਲਾਲ ਬੱਤੀ ਵਾਲੀਆਂ ਗੱਡੀਆਂ ‘ਚ ਨਸ਼ੇ ਦੀ ਤਸਕਰੀ’ : ਸਿੱਧੂ

ਜਲੰਧਰ: ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਲਾਲ ਬੱਤੀ ਵਾਲੀਆਂ ਗੱਡੀਆਂ ਵਿੱਚ ਹੁੰਦਾ ਹੈ। ਇਹ ਕਹਿਣਾ ਹੈ ਸਿਹਤ ਵਿਭਾਗ ਦੀ ਸੀ.ਪੀ.ਐਸ. ਤੇ ਭਾਜਪਾ ਵਿਧਾਇਕ ਨਵਜੋਤ ਕੌਰ ਸਿੱਧੂ ਦਾ। ਸਿੱਧੂ ਨੇ ਇਹ ਗੱਲ ਭਾਜਪਾ ਦੀ ਦੋ ਦਿਨਾਂ ਦੀ ਚੱਲ ਰਹੀ ਬੈਠਕ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਸਿੱਧੂ ਨੇ ਪੰਜਾਬ ਵਿੱਚ ਵੱਧ ਰਹੇ ਨਸ਼ੇ ਦੇ ਕਾਰੋਬਾਰ ਨੂੰ ਲੈ ਕੇ ਆਪਣੀ ਹੀ ਸਰਕਾਰ ਖਿਲਾਫ ਇਹ ਬਿਆਨ ਦਿੱਤਾ ਹੈ।

ਸੀ.ਪੀ.ਐਸ. ਨੇ ਕਿਹਾ ਕਿ ਪੰਜਾਬ ਵਿੱਚ ਸਾਰਿਆਂ ਨੂੰ ਲਾਲ ਬੱਤੀ ਵਾਲੀਆਂ ਗੱਡੀਆਂ ਮਿਲੀਆਂ ਹਨ। ਇਨ੍ਹਾਂ ਗੱਡੀਆਂ ਵਿੱਚ ਹੀ ਨਸ਼ੇ ਦਾ ਕਾਰੋਬਾਰ ਹੁੰਦਾ ਹੈ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਪੰਜਾਬ ਵਿੱਚ ਚੱਲ ਰਹੀਆਂ ਨਿੱਜੀ ਬੱਸਾਂ ਵਿੱਚ ਵੀ ਨਸ਼ੇ ਦੀ ਤਸਕਰੀ ਹੁੰਦੀ ਹੈ। ਪੰਜਾਬ ਪੁਲਿਸ ਵੀ ਇਨ੍ਹਾਂ ਬੱਸਾਂ ਦੀ ਚੈਕਿੰਗ ਨਹੀਂ ਕਰਦੀ।

ਉਨ੍ਹਾਂ ਬੀ.ਐਸ.ਐਫ. ਦਾ ਪੱਖ ਲੈਂਦਿਆਂ ਕਿਹਾ ਕਿ ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਬੀ.ਐਸ.ਐਫ. ਦੇ ਅਫਸਰਾਂ ਕੋਲ ਜ਼ਿਆਦਾ ਪੈਸਾ ਹੈ ਜਾਂ ਪੰਜਾਬ ਪੁਲਿਸ ਕੋਲ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਅਫਸਰਾਂ ਕੋਲ ਇਨ੍ਹਾਂ ਪੈਸਾ ਕਿੱਥੋਂ ਆਉਂਦਾ ਹੈ। ਸਿੱਧੂ ਨੇ ਦੱਸਿਆ ਕਿ ਉਹ ਆਪ ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੋਲ ਗਏ ਸਨ ਕਿ ਲੀਡਰਾਂ ਕੋਲ ਪੈਸਾ ਕਿੱਥੋਂ ਆ ਰਿਹਾ ਹੈ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਵਿਧਾਇਕਾਂ ਦੀ ਵੀ ਹਰ ਦੋ ਸਾਲ ਬਾਅਦ ਜਾਇਦਾਦਾਂ ਦੀ ਜਾਂਚ ਹੋਣੀ ਚਾਹੀਦੀ ਹੈ।

Share Button

Leave a Reply

Your email address will not be published. Required fields are marked *