Tue. Apr 7th, 2020

ਲੋਕਾਂ ਨੂੰ ਸਵੈ-ਇੱਛਾ ਨਾਲ ਕਰਫਿਊ ਦੀ ਪਾਲਣਾ ਕਰਨ ਦੀ ਅਪੀਲ, ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤ ਕਾਰਵਾਈ ਦੀ ਚਿਤਾਵਨੀ-:ਉਪ ਪੁਲਿਸ ਕਪਤਾਨ

ਲੋਕਾਂ ਨੂੰ ਸਵੈ-ਇੱਛਾ ਨਾਲ ਕਰਫਿਊ ਦੀ ਪਾਲਣਾ ਕਰਨ ਦੀ ਅਪੀਲ, ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤ ਕਾਰਵਾਈ ਦੀ ਚਿਤਾਵਨੀ: ਉਪ ਪੁਲਿਸ ਕਪਤਾਨ

ਹੰਗਾਮੀ ਲੋੜਾਂ ਪੈਦਾ ਹੋਣ ‘ਤੇ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਬਕਾਇਦਾ ਇਜਾਜ਼ਤ ਲੈ ਕੇ ਹੀ ਬਾਹਰ ਜਾਣ

ਸ੍ਰੀ ਅਨੰਦਪੁਰ ਸਾਹਿਬ, 25 ਮਾਰਚ (ਦਵਿੰਦਰਪਾਲ ਸਿੰਘ/ ਅੰਕੁਸ਼): ਸ੍ਰ: ਦਵਿੰਦਰ ਸਿੰਘ ਉਪ ਪੁਲਿਸ ਕਪਤਾਨ ਸ੍ਰੀ ਅਨੰਦਪੁਰ ਸਾਹਿਬ ਨੇ ਲੋਕਾਂ ਨੂੰ ਮੌਜੂਦਾ ਸਮੇਂ ਪੈਦਾ ਹੋਏ ਜੰਗ ਵਰਗੇ ਹਾਲਾਤ ਨਾਲ ਨਿਪਟਣ ਵਾਸਤੇ ਲਾਏ ਗਏ ਕਰਫਿਊ ਦੀ ਸਵੈ-ਇੱਛਾ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ ਇਲਾਕੇ ਦੇ ਵਡੇਰੇ ਹਿੱਤ ਵਿੱਚ ਲਾਏ ਗਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਉਪ ਪੁਲਿਸ ਕਪਤਾਨ ਨੇ ਕਿਹਾ ਕਿ ਲੋਕਾਂ ਵੱਲੋਂ ਬੰਦ ਦੀ ਉਲੰਘਣਾ ਕਰਨਾ ਨਾ-ਸਵਿਕਾਰਨਯੋਗ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਲਾਕੇ ਵਿੱਚ ਕਰਫਿਊ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ ਅਤੇ ਹੰਗਾਮੀ ਲੋੜਾਂ ਪੈਦਾ ਹੋਣ ‘ਤੇ ਉਪ ਮੰਡਲ ਮੈਜਿਸਟਰੇਟ ਪਾਸੋਂ ਬਕਾਇਦਾ ਇਜਾਜ਼ਤ ਲੈ ਕੇ ਹੀ ਬਾਹਰ ਜਾਣ ਦੀ ਆਗਿਆ ਹੋਵੇਗੀ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਸੀਂ ਸਾਰੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਹਾਂ ਅਤੇ ਇਸ ਸੰਕਟ ਵਿੱਚੋਂ ਨਿਕਲਣ ਲਈ ਸਾਨੂੰ ਮੋਢੇ ਨਾਲ ਮੋਢਾ ਜੋੜ ਕੇ ਕਰਫਿਊ ਦੀ ਸਵੈ-ਇੱਛਾ ਨਾਲ ਪਾਲਣਾ ਕਰਨੀ ਚਾਹੀਦੀ ਹੈ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: