Sat. Oct 19th, 2019

ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਕਾਹਲੇ: ਬੁਰਜ

ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਕਾਹਲੇ: ਬੁਰਜ

28-8
ਝਬਾਲ 27 ਜੂਨ (ਹਰਪ੍ਰੀਤ ਸਿੰਘ ਝਬਾਲ): ਪੰਜਾਬ ਵਿੱਚ ਅਕਾਲੀ ਭਾਜਪਾ ਸਰਕਾਰ ਨੇ ਲੋਕਾਂ ਨੂੰ ਰੋਜ਼ ਮਰਹਾਂ ਦੀਆਂ ਲੋੜਾਂ ਲਈ ਵੀ ਦਰ ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਕਰ ਦਿੱਤਾ ਹੈ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਤਰਨ ਤਾਰਨ ਤੋਂ ਸੀਨੀ: ਕਾਂਗਰਸੀ ਆਗੂ ਸ: ਕਰਨਬੀਰ ਸਿੰਘ ਬੁਰਜ ਨੇ ਪਿੰਡ ਬਾਲੇ ਚੱਕ ਵਿਖੇ ਸੁਰਜੀਤ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਲੋਕ ਅਕਾਲੀ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਇੰਨਾ ਤੰਗ ਦਿਖਾਈ ਦੇ ਰਹੇ ਹਨ ਕਿ ਸਮਾਂ ਆਉਣ ਤੇ ਕਾਂਗਰਸੀ ਪਾਰਟੀ ਦੀ ਸਰਕਾਰ ਬਣਉਣ ਲਈ ਕਾਹਲੇ ਹਨ । ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਆਉਣ ਤੇ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖ ਕੇ ਪਹਿਲੇ ਦੇ ਅਧਾਰ ਹੱਲ ਕੀਤਾ ਜਾਵੇਗਾ ਅਤੇ ਲੋਕਾਂ ਦੀ ਸਰਕਾਰ ਸਥਾਪਿਤ ਕੀਤੀ ਜਾਵੇਗੀ । ਇਸ ਸਮੇਂ ਪਿੰਡ ਵਾਸੀਆਂ ਵੱਲੋਂ ਸ: ਕਰਨਬੀਰ ਸਿੰਘ ਬੁਰਜ ਨੂੰ ਸਨਮਾਨਿਤ ਵੀ ਕੀਤਾ ਗਿਆ । ਇਸ ਸਮੇਂ ਗੁਰਜੰਟ ਸਿੰਘ ਮੈਂਬਰ ਪੰਚਾਇਤ, ਤਰਸੇਮ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ ਦੋਧੀ, ਗੁੁਰਮੀਤ ਸਿੰਘ, ਅਜੀਤ ਸਿੰਘ, ਜਗੀਰ ਸਿੰਘ, ਬਲਵਿੰਦਰ ਸਿੰਘ, ਬਾਵਾ ਸਿੰਘ ਨਿਹੰਗ, ਗੁਰਵਿੰਦਰ ਸਿੰਘ,ਸੁਵਿੰਦਰ ਸਿੰਘ, ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: