ਲੋਕ ਮਾਰੂ ਨੀਤੀਆਂ ਖਿਲਾਫ ਕਾਂਗਰਸ ਪਾਰਟੀ ਦੀ ਮੀਟਿੰਗ ਭਲਕੇ 2 ਨੂੰ
ਲੋਕ ਮਾਰੂ ਨੀਤੀਆਂ ਖਿਲਾਫ ਕਾਂਗਰਸ ਪਾਰਟੀ ਦੀ ਮੀਟਿੰਗ ਭਲਕੇ 2 ਨੂੰ
ਮਲੋਟ, 30 ਜੂਨ (ਆਰਤੀ ਕਮਲ) : ਵਿਧਾਨ ਸਭਾ ਹਲਕਾ ਮਲੋਟ ਦੇ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ 2 ਜੁਲਾਈ ਸਵੇਰੇ 10 ਵਜੇ ਐਡਵਰਡਗੰਜ ਗੈਸਟ ਹਾਊਸ ਵਿਖੇ ਹੋਣ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸ ਬਲਾਕ ਮਲੋਟ ਦੇ ਪ੍ਰਧਾਨ ਨੱਥੂ ਰਾਮ ਗਾਂਧੀ ਨੇ ਦੱਸਿਆ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਅਤੇ ਇੰਨਾਂ ਨੀਤੀਆਂ ਨੂੰ ਆਮ ਜਨਤਾ ਸਾਹਮਣੇ ਲਿਆਉਣ ਸਬੰਧੀ ਮੀਟਿੰਗ ਰੱਖੀ ਗਈ ਹੈ। ਪ੍ਰਧਾਨ ਗਾਂਧੀ ਨੇ ਇਹ ਵੀ ਦੱਸਿਆ ਕਿ ਮੀਟਿੰਗ ’ਚ ਕਾਂਗਰਸ ਦੇ ਸੀਨੀਅਰ ਆਗੂ ਸ: ਮਨਪ੍ਰੀਤ ਸਿੰਘ ਬਾਦਲ, ਵਿਧਾਇਕ ਰਾਣਾ ਗੁਰਜੀਤ ਸਿੰਘ ਸੋਢੀ, ਸਾਬਕਾ ਮੰਤਰੀ ਹੰਸ ਰਾਜ ਜੋਸਨ, ਜ਼ਿਲਾ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ, ਮਲੋਟ ਤੋਂ ਸਾਬਕਾ ਵਿਧਾਇਕ ਚੌਧਰੀ ਨੱਥੂ ਰਾਮ ਤੋਂ ਇਲਾਵਾ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਮੀਟਿੰਗ ’ਚ ਸ਼ਿਰਕਤ ਕਰਨਗੇ। ਪ੍ਰਧਾਨ ਗਾਂਧੀ ਨੇ ਹੋ ਰਹੀ ਇਸ ਮੀਟਿੰਗ ’ਚ ਵੱਡੀ ਗਿਣਤੀ ’ਚ ਕਾਂਗਰਸੀ ਵਰਕਰਾਂ ਨੂੰ ਪਹੁੰਚਣ ਲਈ ਆਖਿਆ ਹੈ।