ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jun 4th, 2020

ਲੋਕ ਸਭਾ ਚੋਣਾਂ ਤੋਂ ਪਹਿਲਾਂ BJP ਨੇ ਬਦਲਿਆ ਪੰਜਾਬ ਪ੍ਰਧਾਨ

ਲੋਕ ਸਭਾ ਚੋਣਾਂ ਤੋਂ ਪਹਿਲਾਂ BJP ਨੇ ਬਦਲਿਆ ਪੰਜਾਬ ਪ੍ਰਧਾਨ

ਲੋਕ ਸਭਾ ਚੋਣਾਂ 2019 ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਇਕਾਈ ਦੀ ਕਮਾਨ ਵਿਜੇ ਸਾਂਪਲਾ ਦੇ ਹੱਥੋਂ ਲੈ ਕੇ ਸ਼ਵੇਤ ਮਲਿਕ ਦੇ ਹੱਥ ਸੌਂਪ ਦਿੱਤੀ ਹੈ।ਮਲਿਕ ਪਿਛਲੇ ਸਾਲ ਅਪ੍ਰੈਲ ਵਿੱਚ ਰਾਜ ਸਭਾ ਮੈਂਬਰ ਚੁਣੇ ਗਏ ਸਨ।

ਸੂਤਰ ਦੱਸਦੇ ਹਨ ਕਿ ਭਾਜਪਾ ਪੰਜਾਬ ਤੋਂ ਬਾਅਦ ਅਜਿਹੇ ਬਦਲਾਅ ਹੋਰ ਸੂਬਿਆਂ ਵਿੱਚ ਵੀ ਕਰਨ ਜਾ ਰਹੀ ਹੈ। ਪਾਰਟੀ ਨੇ ਸੂਬਾ ਪ੍ਰਧਾਨ ਬਦਲਣ ਦੀ ਸ਼ੁਰੂਆਤ ਪੰਜਾਬ ਤੋਂ ਕੀਤੀ ਹੈ।

ਪਾਰਟੀ ਨਾਲ ਸਬੰਧਤ ਸੂਤਰਾਂ ਦਾ ਕਹਿਣਾ ਹੈ ਕਿ ਸਾਂਪਲਾ ਪ੍ਰਤੀ ਨਾਰਾਜ਼ਗੀ ਵਧ ਰਹੀ ਸੀ। ਇਸ ਕਾਰਨ ਪੰਜਾਬ ਭਾਜਪਾ ਵਿੱਚ ਧੜ੍ਹੇਬੰਦੀ ਵੀ ਹੋ ਚੁੱਕੀ ਸੀ। ਇਨ੍ਹਾਂ ਵਿੱਚੋਂ ਇੱਕ ਅਕਾਲੀ ਦਲ ਨਾਲ ਗਠਜੋੜ ਤੋੜ ਕੇ ਲੋਕ ਸਭਾ ਚੋਣਾਂ ਦੇ ਸਾਰੇ ਸਮੀਕਰਨ ਬਦਲਣ ਦੇ ਪੱਖ ਵਿੱਚ ਹੈ।

ਇਨ੍ਹਾਂ ਕਾਰਨਾਂ ਕਰ ਕੇ ਪਾਰਟੀ ਦੀ ਹਾਲਤ ਚਿੰਤਾਜਨਕ ਹੈ। ਜੇਕਰ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦਾ ਪ੍ਰਦਰਸ਼ਨ ਖਰਾਬ ਰਹਿੰਦਾ ਹੈ ਤਾਂ ਪਾਰਟੀ ਲਈ ਪੂਰੇ ਦੇਸ਼ ‘ਤੇ ਇਸ ਦਾ ਬੁਰਾ ਪ੍ਰਭਾਵ ਹੋਵੇਗਾ।

Leave a Reply

Your email address will not be published. Required fields are marked *

%d bloggers like this: