ਲੋਕ ਸਭਾ ‘ਚ ਪੇਸ਼ ਹੋਇਆ ਉੱਚ ਜਾਤੀਆਂ ਨੂੰ 10 ਫੀਸਦੀ ਰਾਖਵਾਂਕਰਨ ਦੇਣ ਵਾਲਾ ਬਿੱਲ

ਲੋਕ ਸਭਾ ‘ਚ ਪੇਸ਼ ਹੋਇਆ ਉੱਚ ਜਾਤੀਆਂ ਨੂੰ 10 ਫੀਸਦੀ ਰਾਖਵਾਂਕਰਨ ਦੇਣ ਵਾਲਾ ਬਿੱਲ

ਸੰਸਦ ‘ਚ ਉੱਚ ਜਾਤੀਆਂ ਨੂੰ 10 ਫੀਸਦੀ ਰਾਖਵਾਂਕਰਨ ਦੇਣ ਦਾ ਬਿੱਲ ਪੇਸ਼ ਹੋ ਗਿਆ ਹੈ। ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ ਨੇ ਇਹ ਸੋਧ ਬਿੱਲ ਪੇਸ਼ ਕੀਤਾ। 124ਵੀਂ ਸੰਵਿਧਾਨ ਸੋਧ ਬਿੱਲ ਦੇ ਤਹਿਤ ਸੰਵਿਧਾਨ ਦੀ ਧਾਰਾ 15 ਤੇ 16 ‘ਚ ਸੋਧ ਕਰ ਕੇ ਆਰਥਿਕ ਰੂਪ ਨਾਲ ਪੱਛੜਿਆਂ ਨੂੰ ਵਿੱਦਿਅਕ ਅਦਾਰਿਆਂ ਅਤੇ ਸਰਕਾਰੀ ਨੌਕਰੀਆਂ ‘ਚ 10 ਫੀਸਦੀ ਰਾਖਵਾਂਕਰਨ ਦੀ ਵਿਵਸਥਾ ਜੋੜੀ ਜਾਵੇਗੀ। ਕੇਂਦਰ ਦੀ ਮੋਦੀ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਦਾਅ ਖੇਡਦੇ ਹੋਏ ਸਾਧਾਰਨ ਵਰਗ ਦੇ ਗਰੀਬਾਂ ਲਈ ਸਰਕਾਰੀ ਨੌਕਰੀਆਂ ਅਤੇ ਵਿੱਦਿਅਕ ਅਦਾਰਿਆਂ ‘ਚ 10 ਫੀਸਦੀ ਰਾਖਵਾਂਕਰਨ ਦੀ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੋਮਵਾਰ ਨੂੰ ਕੇਂਦਰੀ ਕੈਬਨਿਟ ਦੀ ਬੈਠਕ ‘ਚ ਇਸ ਤਜਵੀਜ਼ ਨੂੰ ਪਾਸ ਕੀਤਾ ਗਿਆ।

Share Button

Leave a Reply

Your email address will not be published. Required fields are marked *

%d bloggers like this: