ਲੋਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀ. ਸੀ. ਐੱਸ. ਅਧਿਕਾਰੀ ਦੀ ਨਿਯੁਕਤੀ

ss1

ਲੋਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀ. ਸੀ. ਐੱਸ. ਅਧਿਕਾਰੀ ਦੀ ਨਿਯੁਕਤੀ
ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਨਿਪਟਾਰਾ-ਸੁਰਜੀਤ ਸਿੰਘ ਸੈਣੀ

ਲੁਧਿਆਣਾ (ਪ੍ਰੀਤੀ ਸ਼ਰਮਾ) ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਹਰ ਤਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਸਮੇਂ ਸਿਰ ਕਰਨ ਦੀਆਂ ਕੋਸ਼ਿਸ਼ਾਂ ਤਹਿਤ ਜ਼ਿਲਾ ਲੁਧਿਆਣਾ ਵਿਖੇ ਪੀ. ਸੀ. ਐੱਸ. ਅਧਿਕਾਰੀ ਸ੍ਰ. ਸੁਰਜੀਤ ਸਿੰਘ ਸੈਣੀ ਦੀ ਬਤੌਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਨਿਯੁਕਤੀ ਕਰ ਦਿੱਤੀ ਗਈ ਹੈ। ਆਪਣੀ ਨਿਯੁਕਤੀ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰ. ਸੈਣੀ ਨੇ ਦੱਸਿਆ ਕਿ ਕੋਈ ਵੀ ਵਿਅਕਤੀ, ਜਿਸ ਨੂੰ ਕਿਸੇ ਵੀ ਤਰਾਂ ਦੀ ਕੋਈ ਸ਼ਿਕਾਇਤ ਹੈ ਤਾਂ ਉਹ ਸਰਕਾਰੀ ਕੰਮ-ਕਾਜ਼ ਵਾਲੇ ਦਿਨ ਉਨਾਂ ਦੇ ਦਫ਼ਤਰ ਵਿੱਚ ਲੱਗੇ ਨੰਬਰ 0161-2400503 ‘ਤੇ ਸੰਪਰਕ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਤੋਂ ਇਲਾਵਾ ਉਨਾਂ ਦੇ ਦਫ਼ਤਰ ਦੇ ਈਮੇਲ ਪਤੇ sangatdarshan0gmail.com ‘ਤੇ ਜਾਂ ਲਿਖ਼ਤੀ ਸ਼ਿਕਾਇਤ ਵੀ ਦਰਜ ਕਰਵਾਈ ਜਾ ਸਕਦੀ ਹੈ। ਸ੍ਰ. ਸੈਣੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ‘ਤੋਂ ਇਹ ਅਸਾਮੀ ‘ਤੇ ਪੱਕੇ ਤੌਰ ‘ਤੇ ਕਿਸੇ ਅਧਿਕਾਰੀ ਦੀ ਨਿਯੁਕਤੀ ਨਹੀਂ ਹੋਈ ਸੀ, ਸੋ ਹੁਣ ਉਨਾਂ ਦੀ ਇਸ ਆਸਾਮੀ ‘ਤੇ ਪੱਕੇ ਤੌਰ ‘ਤੇ ਨਿਯੁਕਤੀ ਹੋਣ ਨਾਲ ਉਨਾਂ ਦੀ ਇਹ ਕੋਸ਼ਿਸ਼ ਰਹੇਗੀ ਕਿ ਲੋਕਾਂ ਦੀ ਹਰੇਕ ਸ਼ਿਕਾਇਤ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ।

Share Button

Leave a Reply

Your email address will not be published. Required fields are marked *