ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jul 9th, 2020

ਲੌਕਡਾਊਨ ਤੋਂ ਬਾਅਦ ਪੰਜਾਬ ਵਾਪਸ ਆਉਣ ਦੇ ਚਾਹਵਾਨ ਆਪਣੇ ਆਪ ਨੂੰ ਪੰਜਾਬ ਸਰਕਾਰ ਦੀ ਵੈਬਸਾਈਟ ਤੇ ਕਰਨ ਰਜਿਸਟਰ

ਲੌਕਡਾਊਨ ਤੋਂ ਬਾਅਦ ਪੰਜਾਬ ਵਾਪਸ ਆਉਣ ਦੇ ਚਾਹਵਾਨ ਆਪਣੇ ਆਪ ਨੂੰ ਪੰਜਾਬ ਸਰਕਾਰ ਦੀ ਵੈਬਸਾਈਟ ਤੇ ਕਰਨ ਰਜਿਸਟਰ

ਪਟਿਆਲਾ:-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੌਕਡਾਊਨ ਤੋਂ ਬਾਅਦ ਪੰਜਾਬ ਵਾਪਸ ਆਉਣ ਦੇ ਚਾਹਵਾਨ ਵਿਅਕਤੀਆਂ ਲਈ ਆਪਣੀ ਰਜਿਸਟਰੇਸ਼ਨ ਕਰਨੀ ਲਾਜ਼ਮੀ ਕੀਤੀ ਗਈ ਹੈ ਜਿਸ ਤਹਿਤ ਲੌਕਡਾਊਨ ਖੁੱਲਣ ਤੋਂ ਬਾਅਦ ਪੰਜਾਬ ਆਉਣ ਵਾਲੇ ਪੰਜਾਬ ਦੇ ਕਾਮੇ, ਪੰਜਾਬ ਵਾਸੀ ਜਾ ਕੋਈ ਵੀ ਵਿਅਕਤੀ ਹਵਾਈ, ਰੇਲ ਜਾ ਸੜਕ ਰਾਹੀਂ ਜੇਕਰ ਪੰਜਾਬ ਆਉਣਾ ਚਾਹੁੰਦਾ ਹੈ ਤਾਂ ਉਹ ਪਹਿਲਾਂ ਪੰਜਾਬ ਸਰਕਾਰ ਦੀ ਵੈਬਸਾਈਟ http://covidhelp.punjab.gov.in/ ‘ਤੇ ਆਪਣੇ ਆਪ ਨੂੰ ਰਜਿਸਟਰ ਕਰੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੈਬਸਾਈਟ ‘ਤੇ ਜਾਕੇ ਫਾਰਮ ਭਰਨ ਤੋਂ ਪਹਿਲਾਂ ਹਦਾਇਤਾਂ ਦਿੱਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਪੰਜਾਬ ਆਉਣ ਵਾਲੇ ਵਿਅਕਤੀ ਜਾ ਵਿਅਕਤੀਆਂ ਨੂੰ ਕੋਵਿਡ-19 ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਸਬੰਧੀ ਦੱਸਿਆ ਗਿਆ ਹੈ ਅਤੇ ਰਜਿਸਟਰੇਸ਼ਨ ਫਾਰਮ ਵਿੱਚ ਆਪਣਾ ਪੂਰਾ ਵੇਰਵਾ ਦਰਜ਼ ਕਰਨਾ ਹੋਵੇਗਾ ਅਤੇ ਜੇਕਰ ਇਕ ਵਿਅਕਤੀ ਤੋਂ ਵੱਧ ਵਿਅਕਤੀ ਆ ਰਹੇ ਹਨ ਤਾਂ ਉਨ੍ਹਾਂ ਦਾ ਵੇਰਵਾ ਵੀ ਦੱਸਣਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਆਉਣ ਵਾਲੇ ਵਿਅਕਤੀਆਂ ਨੂੰ ਨਿਯਮਾਂ ਅਨੁਸਾਰ ਕੁਆਰਨਟਾਈਨ ਨਿਯਮ ਦੀ ਵੀ ਪਾਲਣਾ ਕਰਨੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਆਉਣ ਦੇ ਚਾਹਵਾਨ ਆਪਣੇ ਆਪਨੂੰ ਪੰਜਾਬ ਸਰਕਾਰ ਦੀ ਵੈਬਸਾਈਟ http://covidhelp.punjab.gov.in/ ‘ਤੇ ਰਜਿਸਟਰ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਪੰਜਾਬ ਆਉਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

You may have missed

%d bloggers like this: